Amritsar: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪਹੁੰਚਿਆ ਬਾਗੀ ਧੜਾ
ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ ਕਰਨ ਦੀ ਮੰਗ
ਅੰਮ੍ਰਿਤਸਰ : ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨੂੰ ਲੈ ਕੇ ਸਿਆਸੀ ਹਲਚਲ ਲਗਾਤਾਰ ਜਾਰੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵਲੋਂ ਮੁਲਾਕਾਤ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਬਾਗੀ ਧੜੇ ਵੱਲੋਂ ਸੁਖਬੀਰ ਬਾਦਲ ਦੇ ਅਸਤੀਫੇ ਨੂੰ ਮਨਜ਼ੂਰ ਕਰਨ ਦੀ ਮੰਗ ਸੰਬੰਧੀ ਇਕ ਮੰਗ ਪੱਤਰ ਸੌਂਪਿਆ ਜਾ ਰਿਹਾ ਹੈ। ਬਾਗੀ ਧੜੇ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਦਾ ਅਸਤੀਫਾ ਨਵੰਬਰ ਮਹੀਨੇ ਤੋਂ ਪੈਂਡਿੰਗ ਹੈ ਇਸ ਨੂੰ ਮਨਜ਼ੂਰ ਕੀਤਾ ਜਾਣਾ ਚਾਹੀਦਾ ਹੈ
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/