Amritsar: ਸਾਂਸਦ ਗੁਰਜੀਤ ਸਿੰਘ ਔਜਲਾ ਤੇ ਰਾਜ ਕੁਮਾਰ ਵੇਰਕਾ ਨੇ ਦੁੱਧ ਨਾਲ ਨੁਹਾਇਆ ਡਾ. ਅੰਬੇਡਕਰ ਦਾ ਬੁੱਤ
- ਮੁਲਜ਼ਮ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ
- ਇਕ ਨੌਜਵਾਨ ਵੱਲੋਂ ਡਾ: ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੀਤੀ ਗਈ ਸੀ ਕੋਸ਼ਿਸ਼
ਅੰਮ੍ਰਿਤਸਰ, 27 ਜਨਵਰੀ : ਅੰਮ੍ਰਿਤਸਰ ‘ਚ ਬੀਤੇ ਦਿਨ ਇੱਕ ਨੌਜਵਾਨ ਵੱਲੋਂ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਨੌਜਵਾਨ ਬੁੱਤ ਨੂੰ ਹਾਰ ਪਾਉਣ ਲਈ ਲਗਾਈ ਪੌੜੀ ‘ਤੇ ਚੜ੍ਹ ਗਿਆ ਸੀ। ਜਿਸ ਤੋਂ ਬਾਅਦ ਉਸ ਨੇ ਮੂਰਤੀ ‘ਤੇ ਹਥੌੜੇ ਨਾਲ ਵਾਰ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਬੁੱਤ ਨੁਕਸਾਨਿਆ ਗਿਆ। ਇਸ ਘਟਨਾ ਕਾਰਨ ਰੋਸ ਵਜੋਂ ਅੱਜ ਦਲਿਤ ਭਾਈਚਾਰੇ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ ਵੀ ਦਿੱਤਾ ਗਿਆ।
ਦੱਸ ਦਈਏ ਕਿ ਅੱਜ ਇਸ ਘਟਨਾ ਨੂੰ ਲੈ ਕੇ ਅੱਜ ਅੰਮ੍ਰਿਤਸਰ ’ਚ ਕਾਂਗਰਸ ਵੱਲੋਂ ਵੀ ਪ੍ਰਦਰਸ਼ਨ ਕੀਤਾ ਗਿਆ ਇਸ ਦੇ ਨਾਲ ਹੀ ਸਾਂਸਦ ਗੁਰਜੀਤ ਸਿੰਘ ਔਜਲਾ ਤੇ ਰਾਜ ਕੁਮਾਰ ਵੇਰਕਾ ਨੇ ਡਾ. ਅੰਬੇਡਕਰ ਦੇ ਬੁੱਤ ਨੂੰ ਦੁੱਧ ਨਾਲ ਨੁਹਾਇਆ
ਇਸ ਘਟਨਾ ‘ਤੇ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਉਪਰ ਕੀਤੇ ਹਮਲੇ ਦੀ ਸ਼ਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ ਮੈਂ ਪੰਜਾਬ ਸਰਕਾਰ ਨੂੰ ਬੇਨਤੀ ਕਰਦਾ ਹਾਂ ਕੀ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਇਸ ਘਟਨਾ ਪਿੱਛੇ ਅਸਲ ਦੋਸ਼ੀਆਂ ਨੂੰ ਸਾਹਮਣੇ ਲਿਆਂਦਾ ਜਾਵੇ ਅਤੇ ਸਖਤ ਕਾਰਵਾਈ ਕੀਤੀ ਜਾਵੇ”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/