Amritsar: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਕਬੂਲੇ ਗੁਨਾਹ
-ਕਿਹਾ- ਸਾਡੇ ਤੋਂ ਬਹੁਤ ਭੁੱਲਾਂ ਹੋਈਆਂ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਜਾਰੀ ਹੈ। ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਤੇ ਹੋਰ ਸਿੱਖ ਮੰਤਰੀਆਂ ਨੂੰ ਸਜ਼ਾਵਾਂ ਸੁਣਾਈਆਂ ਜਾ ਰਹੀਆਂ ਹਨ। ਸੁਖਬੀਰ ਸਿੰਘ ਬਾਦਲ ਪੈਰ ‘ਚ ਫਰੈਕਚਰ ਹੋਣ ਕਾਰਨ ਵ੍ਹੀਲਚੇਅਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਗੁਨਾਹ ਕਬੂਲੇ ਹਨ। ਸ੍ਰੀ ਅਕਾਲ ਤਖ਼ਤ ਸਾਹਮਣੇ ਸਿੰਘ ਸਹਿਬਾਨ ਵਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਤੋਂ ਬਹੁਤ ਭੁੱਲਾਂ ਹੋਈਆਂ ਹਨ।
ਸ੍ਰੀ ਅਕਾਲ ਤਖ਼ਤ ਸਾਹਮਣੇ ਸਿੰਘ ਸਹਿਬਾਨ ਵਲੋਂ ਪੁੱਛੇ ਗਏ ਸਵਾਲਾਂ ‘ਤੇ ਸੁਖਬੀਰ ਬਾਦਲ ਨੇ ਗੋਲੀਕਾਂਡ ਤੇ ਰਾਮ ਰਹੀਮ ਨੂੰ ਮੁਆਫ਼ੀ ਦਿਵਾਉਣ ਦਾ ਗੁਨਾਹ ਕਬੂਲਿਆ ਇਸ ਤੋਂ ਇਲਾਵਾ ਸਿੰਘ ਸਹਿਬਾਨ ਵਲੋਂ ਪੁੱਛੇ ਗਏ ਸਵਾਲ ‘ਸਿੱਖ ਨੌਜਵਾਨਾਂ ਨੂੰ ਕੋਹ-ਕੋਹ ਕੇ ਮਾਰਨ ਵਾਲੇ ਅਫ਼ਸਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਦਿੱਤੀਆਂ ਤਰੱਕੀਆਂ” ਦਾ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਇਹ ਗੁਨਾਹ ਵੀ ਕਬੂਲਿਆ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/