Amritsar: ਸੁਖਬੀਰ ਸਿੰਘ ਬਾਦਲ ਨੇ ਕੀਤੀ ਜੂਠੇ ਭਾਂਡਿਆਂ ਦੀ ਸੇਵਾ
ਅੰਮ੍ਰਿਤਸਰ : ਬੀਤੇ ਦਿਨ ਯਾਨੀ ਕਿ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿਚ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੈਬਨਿਟ ਦੇ ਹੋਰ ਮੈਂਬਰਾਂ ਨੂੰ ਧਾਰਮਿਕ ਬੇਅਦਬੀ ਦੇ ਦੋਸ਼ਾਂ ਅਤੇ ਰਾਮ ਰਹੀਮ ਨੂੰ ਮੁਆਫੀ ਦੇ ਮਾਮਲੇ ਵਿਚ ਸਜ਼ਾ ਸੁਣਾਈ ਗਈ ਸੀ। ਇਸ ਸਜ਼ਾ ਤਹਿਤ ਇਨ੍ਹਾਂ ਸਾਰਿਆਂ ਨੂੰ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿੱਚ ‘ਸੇਵਾਦਾਰ’ ਵਜੋਂ ਸੇਵਾ ਨਿਭਾਉਣ ਅਤੇ ਜੂਠੇ ਭਾਂਡਿਆਂ ਅਤੇ ਟਾਇਲਟਾਂ ਨੂੰ ਸਾਫ਼ ਕਰਨ ਦਾ ਹੁਕਮ ਦਿੱਤਾ ਗਿਆ।
ਅੱਜ ਸੁਖਬੀਰ ਸਿੰਘ ਬਾਦਲ ਨੇ ਸੇਵਾਦਾਰ ਦੇ ਰੂਪ ਵਿੱਚ ਘੰਟਾਘਰ ਡਿਓੜੀ ਦੇ ਬਾਹਰ ਇੱਕ ਬਰਛਾ ਫੜ ਕੇ ਸੇਵਾਦਾਰ ਵਜੋਂ ਸੇਵਾ ਨਿਭਾਈ। ਇਸ ਦੌਰਾਨ ਉਨ੍ਹਾਂ ਦੇ ਗਲੇ ਵਿੱਚ ਇੱਕ ਤਖ਼ਤੀ ਵੀ ਸੀ। ਇੱਕ ਘੰਟਾ ਸੇਵਾ ਕਰਨ ਉਪਰੰਤ ਉਨ੍ਹਾਂ ਕੀਰਤਨ ਸਰਵਣ ਕੀਤਾ। ਹੁਣ ਉਨ੍ਹਾਂ ਨੇ ਝੂਠੇ ਭਾਂਡਿਆਂ ਦੀ ਸੇਵਾ ਕੀਤੀ। ਇਸ ਦੌਰਾਨ ਸੁਖਦੇਵ ਸਿੰਘ ਢੀਂਡਸਾ, ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਵੀ ਉਨ੍ਹਾਂ ਦੇ ਨਾਲ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/