Amritsar: ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਸਰਬਜੀਤ ਸਿੰਘ ਖ਼ਾਲਸਾ
– ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ, ਰੱਖੀ ਇਹ ਵੱਡੀ ਮੰਗ
ਫਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਖ਼ਾਲਸਾ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਉਹਨਾਂ ਨੇ ਇਸ ਸਮੇ ਇੱਕ ਮੰਗ ਪੱਤਰ ਵੀ ਸੌਂਪਿਆ। ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਮਾਮਲੇ ਵਿੱਚ ਗੁਰੂ ਪੰਥ ਦੇ ਨੁਮਾਇੰਦਿਆਂ ਦੀ ਮੀਟਿੰਗ ਹੋਣੀ ਚਾਹੀਦੀ ਹੈ। ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਤਾਲਮੇਲ ਕਮੇਟੀ ਬਣਾਈ ਜਾਵੇ ਅਤੇ ਪ੍ਰਕਾਸ਼ ਸਿੰਘ ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਈਏ ਕਰਾਰ ਦਿੱਤੇ ਜਾਣ ‘ਤੇ ਜਲਦ ਹੀ ਫੈਸਲਾ ਲਿਆ ਜਾਵੇ, ਉਨ੍ਹਾਂ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਕਿਸੇ ਦੇ ਪ੍ਰਭਾਵ ਹੇਠ ਫੈਸਲਾ ਨਾ ਲਿਆ ਜਾਵੇ ਅਤੇ ਸੁਖਬੀਰ ਸਿੰਘ ਬਾਦਲ ਨੂੰ ਸਜ਼ਾ ਮਿਲਣੀ ਚਾਹੀਦੀ ਹੈ।