Andhra Pradesh : ਫਾਰਮਾ ਫੈਕਟਰੀ ’ਚ ਅੱਗ ਲੱਗਣ ਕਾਰਨ 18 ਦੀ ਮੌਤ
ਚੰਡੀਗੜ੍ਹ, 22ਅਗਸਤ(ਵਿਸ਼ਵ ਵਾਰਤਾ)Andhra Pradesh- ਆਂਧਰਾ ਪ੍ਰਦੇਸ਼ ਦੇ ਅਨਾਕਾਪੱਲੇ ਜ਼ਿਲ੍ਹੇ ਵਿੱਚ ਬੁੱਧਵਾਰ ਦੁਪਹਿਰ ਕਰੀਬ 2 ਵਜੇ ਇੱਕ ਫਾਰਮਾ ਕੰਪਨੀ ਵਿੱਚ ਅੱਗ ਲੱਗ ਗਈ। ਇਸ ਹਾਦਸੇ ‘ਚ ਹੁਣ ਤੱਕ 18 ਲੋਕਾਂ ਦੀ ਮੌਤ ਹੋ ਚੁੱਕੀ ਹੈ। 36 ਲੋਕ ਜ਼ਖਮੀ ਹੋਏ ਹਨ। ਸਾਰਿਆਂ ਨੂੰ ਜ਼ਿਲ੍ਹੇ ਦੇ ਐਨਟੀਆਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਘਟਨਾ ਅਚਯੁਤਾਪੁਰਮ SEZ ‘ਚ ਸਥਿਤ ਫਾਰਮਾ ਕੰਪਨੀ ਦੇ ਇੱਕ ਪਲਾਂਟ ‘ਚ ਵਾਪਰੀ। ਚਸ਼ਮਦੀਦਾਂ ਨੇ ਦੱਸਿਆ ਕਿ ਪਹਿਲਾਂ ਕੰਪਨੀ ਦੇ ਰਿਐਕਟਰ ਨੇੜੇ ਅੱਗ ਲੱਗੀ ਦੇਖੀ ਗਈ, ਫਿਰ ਜ਼ੋਰਦਾਰ ਧਮਾਕਾ ਹੋਇਆ। ਇਸ ਕਾਰਨ ਇਮਾਰਤ ਦੀ ਪਹਿਲੀ ਮੰਜ਼ਿਲ ਦੀ ਸਲੈਬ ਡਿੱਗ ਗਈ। ਲੋਕਾਂ ਦਾ ਕਹਿਣਾ ਹੈ ਕਿ ਜ਼ਖਮੀਆਂ ਦੀ ਗਿਣਤੀ ਵੱਧ ਹੋ ਸਕਦੀ ਹੈ ਕਿਉਂਕਿ ਫੈਕਟਰੀ ਵਿੱਚ ਦੋ ਸ਼ਿਫਟਾਂ ਵਿੱਚ 381 ਤੋਂ ਵੱਧ ਕਰਮਚਾਰੀ ਕੰਮ ਕਰਦੇ ਹਨ।