ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ
ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ) : ਉੱਘੇ ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਗੰਭੀਰ ਵਾਇਰਲ ਸੰਕਰਮਣ ਦੀ ਸ਼ਿਕਾਇਤ ਕਾਰਨ ਅੰਨਾ ਹਜ਼ਾਰੇ ਨੂੰ ਮੁੰਬਈ ਦੇ ਇੱਕ ਪ੍ਰਮੁੱਖ ਹਸਪਤਾਲ ਦੇ ਆਈਸੀਯੂ (ICU) ਵਿੱਚ ਭਰਤੀ ਕਰਵਾਇਆ ਗਿਆ ਹੈ। ਫ਼ਿਲਹਾਲ ਉਨ੍ਹਾਂ ਦੀ ਤਬੀਅਤ ਸਥਿਰ ਦੱਸੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਅੰਨਾ ਹਜ਼ਾਰੇ ਦੀ ਤਬੀਅਤ ਪਿਛਲੇ ਕੁਝ ਦਿਨਾਂ ਤੋਂ ਖ਼ਰਾਬ ਚੱਲ ਰਹੀ ਸੀ। ਉਨ੍ਹਾਂ ‘ਚ ਤੇਜ਼ ਬੁਖ਼ਾਰ, ਕਮਜ਼ੋਰੀ, ਖੰਘ ਅਤੇ ਸਰੀਰ ਵਿੱਚ ਪਾਣੀ ਦੀ ਘਾਟ ਦੇ ਲੱਛਣ ਦਿਖਾਈ ਦਿੱਤੇ ਸਨ। ਜਾਂਚ ਤੋਂ ਬਾਅਦ ਡਾਕਟਰਾਂ ਨੇ ਸਥਿਤੀ ਨੂੰ ਗੰਭੀਰ ਮੰਨਦਿਆਂ ਉਨ੍ਹਾਂ ਨੂੰ ਤੁਰੰਤ ਆਈਸੀਯੂ ਵਿੱਚ ਸ਼ਿਫ਼ਟ ਕਰ ਦਿੱਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























