Anna University ਬਲਾਤਕਾਰ ਮਾਮਲੇ ‘ਚ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ

ਚੇਨਈ, 2 ਜੂਨ (ਵਿਸ਼ਵ ਵਾਰਤਾ) : ਤਾਮਿਲਨਾਡੂ ਦੀ ਰਾਜਧਾਨੀ ਚੇਨਈ ਦੀ ਅੰਨਾ ਯੂਨੀਵਰਸਿਟੀ ਵਿੱਚ ਹੋਏ ਬਲਾਤਕਾਰ ਮਾਮਲੇ ਵਿੱਚ ਮਹਿਲਾ ਅਦਾਲਤ ਦਾ ਵੱਡਾ ਫੈਸਲਾ ਆਇਆ ਹੈ। ਅਦਾਲਤ ਨੇ ਦੋਸ਼ੀ ਗਿਆਨਸ਼ੇਕਰਨ ਨੂੰ 30 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ 90,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇੱਥੇ ਦਸੰਬਰ 2024 ਦੇ ਮਹੀਨੇ ਵਿੱਚ, ਇੱਕ 19 ਸਾਲਾ ਯੂਨੀਵਰਸਿਟੀ ਵਿਦਿਆਰਥਣ ਨਾਲ ਕੈਂਪਸ ਵਿੱਚ ਬਿਰਿਆਨੀ ਵੇਚਣ ਵਾਲੇ ਇੱਕ ਵਿਅਕਤੀ ਨੇ ਬਲਾਤਕਾਰ ਕੀਤਾ ਸੀ। ਦੋਵਾਂ ਧਿਰਾਂ ਦੀਆਂ ਦਲੀਲਾਂ ਨੂੰ ਸੁਣਨ ਤੋਂ ਬਾਅਦ ਜੱਜ ਰਾਜਲਕਸ਼ਮੀ ਨੇ ਅੱਜ 2 ਜੂਨ ਨੂੰ ਫੈਸਲਾ ਸੁਣਾਇਆ ਹੈ।
ਅਦਾਲਤ ਨੇ ਪਿਛਲੇ ਹਫ਼ਤੇ ਦੋਸ਼ੀ ਨੂੰ ਦੋਸ਼ੀ ਠਹਿਰਾਇਆ ਸੀ ਅਤੇ ਅੱਜ ਸਜ਼ਾ ਦਾ ਐਲਾਨ ਕੀਤਾ ਗਿਆ ਹੈ। ਦੋਸ਼ੀ ਨੂੰ ਬਿਨਾਂ ਕਿਸੇ ਛੋਟ ਦੇ 30 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਸਨੂੰ 90,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ, ਜੋ ਪੀੜਤ ਨੂੰ ਦਿੱਤਾ ਜਾਵੇਗਾ। ਦੋਸ਼ੀ ਦੇ ਵਕੀਲ ਬੀ.ਆਰ. ਜੈਪ੍ਰਕਾਸ਼ ਨਾਰਾਇਣ ਨੇ ਕਿਹਾ, “ਅਦਾਲਤ ਨੇ ਅੰਨਾ ਯੂਨੀਵਰਸਿਟੀ ਬਲਾਤਕਾਰ ਮਾਮਲੇ ਵਿੱਚ ਗਿਆਨਸ਼ੇਕਰਨ ਨੂੰ ਸਾਰੀਆਂ 11 ਧਾਰਾਵਾਂ ਤਹਿਤ ਦੋਸ਼ੀ ਪਾਇਆ ਹੈ।”
ਦੱਸ ਦਈਏ ਕਿ ਦਸੰਬਰ 2024 ਵਿੱਚ ਤਾਮਿਲਨਾਡੂ ਦੀ ਰਾਜਧਾਨੀ ਚੇਨਈ ਦੀ ਅੰਨਾ ਯੂਨੀਵਰਸਿਟੀ ਕਾਫੀ ਸੁਰਖੀਆਂ ਵਿੱਚ ਆ ਗਈ ਸੀ। ਇਸਦਾ ਕਾਰਨ ਇਹ ਸੀ ਕਿ ਇੱਕ 19 ਸਾਲਾ ਵਿਦਿਆਰਥਣ ਨਾਲ ਕੈਂਪਸ ਵਿੱਚ ਬਿਰਿਆਨੀ ਵੇਚਣ ਵਾਲੇ ਇੱਕ ਵਿਅਕਤੀ ਨੇ ਬਲਾਤਕਾਰ ਕੀਤਾ ਸੀ। ਦੋਸ਼ੀ ਦੀ ਪਛਾਣ ਗਿਆਨਸ਼ੇਖਰਨ ਵਜੋਂ ਹੋਈ ਹੈ।ਵਿਰੋਧੀ ਪਾਰਟੀਆਂ ਨੇ ਉਸ ਵਿਦਿਆਰਥੀ ਨਾਲ ਹੋਈ ਦਰਿੰਦਗੀ ਨੂੰ ਲੈ ਕੇ ਸਟਾਲਿਨ ਸਰਕਾਰ ‘ਤੇ ਨਿਸ਼ਾਨਾ ਸਾਧਿਆ ਸੀ। ਆਪਣੀ ਸ਼ਿਕਾਇਤ ਵਿੱਚ, ਵਿਦਿਆਰਥਣ ਨੇ ਕਿਹਾ ਸੀ ਕਿ ਦੋਸ਼ੀ ਗਿਆਨਸ਼ੇਕਰਨ ਨੇ ਇਕ ਫਰਜ਼ੀ ਵੀਡੀਓ ਦਿਖਾਈ ਤੇ ਡਰਾਇਆ ਧਮਕਾਇਆ ਜਿਸ ਤੋਂ ਬਾਅਦ ਉਸ ਨਾਲ ਬਲਾਤਕਾਰ ਕੀਤਾ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਗਿਆਨਸ਼ੇਕਰਨ ਇੱਕ ਆਦਤਨ ਅਪਰਾਧੀ ਹੈ। ਇਸ ਤੋਂ ਪਹਿਲਾਂ ਵੀ ਉਹ ਬਲਾਤਕਾਰ ਦਾ ਅਪਰਾਧ ਕਰ ਚੁੱਕਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























