• Latest
  • Trending
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

2 months ago
ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

2 minutes ago
ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

15 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

59 minutes ago
ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

1 hour ago
ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

2 hours ago
ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

ਸਰਕਾਰੀ ਹਸਪਤਾਲ ‘ਚ ਜਨਮੇ ਨਵਜੰਮੇ ਬੱਚੇ ਨੂੰ ਮਿਲੇਗੀ ਸੋਨੇ ਦੀ Ring

2 hours ago
ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ

2 hours ago
Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

Health Tips: ਰੋਜ਼ਾਨਾ ਸਵੇਰੇ ਸ਼ੁਰੂ ਕਰੋ ਹਲਦੀ ਵਾਲੇ ਪਾਣੀ ਦਾ ਸੇਵਨ! ਮਿਲਣਗੇ ਇਹ ਬੇਮਿਸਾਲ ਫਾਇਦੇ

2 hours ago
ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

ਭਾਰਤ-ਆਇਰਲੈਂਡ T20 ਸੀਰੀਜ਼ ਦੇ ਸਮੇਂ ‘ਚ ਵੱਡਾ ਬਦਲਾਅ

3 hours ago
PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

PF ਖਾਤਾ ਧਾਰਕਾਂ ਲਈ ਜ਼ਰੂਰੀ ਖ਼ਬਰ! 28 ਜੂਨ ਤੱਕ ਬੰਦ ਰਹੇਗਾ EPFO ਪੋਰਟਲ

3 hours ago
ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Thursday, June 25, 2026
No Result
View All Result
36 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਭਗਵੰਤ ਸਿੰਘ ਮਾਨ ਸਰਕਾਰ ਦੌਰਾਨ ਪੰਜਾਬ ਵਿੱਚ ਨੌਕਰੀਆਂ ਅਤੇ ਉਦਯੋਗ ਦਾ ਦੌਰ ਵਾਪਸ ਆਇਆ

May 6, 2026
in ਖਬਰਾਂ, ਪੰਜਾਬ
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਭਗਵੰਤ ਸਿੰਘ ਮਾਨ ਸਰਕਾਰ ਦੌਰਾਨ ਪੰਜਾਬ ਵਿੱਚ ਨੌਕਰੀਆਂ ਅਤੇ ਉਦਯੋਗ ਦਾ ਦੌਰ ਵਾਪਸ ਆਇਆ

ਜੇ.ਸੀ.ਟੀ. ਮਿੱਲ ਸ਼ੁਰੂ ਹੋਣ ਤੋਂ ਪਹਿਲਾਂ ਹਰੇਕ ਵਰਕਰ ਦੀ ਬਕਾਇਆ ਤਨਖਾਹ ਅਤੇ ਹੋਰ ਅਦਾਇਗੀਆਂ ਦਾ ਨਿਪਟਾਰਾ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੰਨਾ ਉਤਪਾਦਕਾਂ ਦੀ ਅਦਾਇਗੀ ਪਹਿਲਾਂ ਹੋਵੇਗੀ, ਜਿਹੜੇ ਵਿਦੇਸ਼ ਭੱਜ ਗਏ ਹਨ, ਉਨ੍ਹਾਂ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਸਖ਼ਤ ਕਾਨੂੰਨ ਲਾਗੂ ਹੋ ਚੁੱਕਾ ਹੈ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਾ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਵੰਡ ਅਤੇ ਖੌਫ਼ ਦਾ ਮਾਹੌਲ ਸਿਰਜ ਰਹੀ ਹੈ, ਪੰਜਾਬ ਨੂੰ ਅਜਿਹੀ ਕੋਝੀ ਸਿਆਸਤ ਨੂੰ ਮੂੰਹ ਨਹੀਂ ਲਾਉਣਾ ਚਾਹੀਦਾ ਜਿਸ ਨੇ ਪਹਿਲਾਂ ਵੀ ਸੂਬੇ ਨੂੰ ਕਾਲੇ ਦੌਰ ਵਿੱਚ ਧੱਕਿਆ ਸੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਗਵਾੜਾ, 6 ਮਈ (ਵਿਸ਼ਵ ਵਾਰਤਾ):- ਦੋਆਬਾ ਖੇਤਰ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਨੀਆ ਭਰ ਵਿੱਚ ਪ੍ਰਸਿੱਧ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਦੋਆਬੇ ਦਾ ਦਿਲ ਸਮਝੀ ਜਾਂਦੀ ਇਸ ਮਿੱਲ ਦੇ ਚਾਲੂ ਹੋਣ ਨਾਲ ਜਿੱਥੇ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ, ਉੱਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
ਆਪਣੀ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰੇ ਕੋਲ ਸਾਰੇ ਪੰਜਾਬੀਆਂ, ਖਾਸ ਕਰਕੇ ਫਗਵਾੜਾ ਦੇ ਲੋਕਾਂ ਲਈ ਖੁਸ਼ਖਬਰੀ ਹੈ ਕਿ ਮਸ਼ਹੂਰ ਜੇ.ਸੀ.ਟੀ. ਮਿੱਲ ਛੇਤੀ ਹੀ ਕੰਮਕਾਜ ਮੁੜ ਸ਼ੁਰੂ ਕਰੇਗੀ। ਉਤਪਾਦਨ ਮੁੜ ਸ਼ੁਰੂ ਹੋਣ ‘ਤੇ ਇਸ ਮਿੱਲ ਦੀ ਪੁਰਾਣੀ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ, ਜਿਸ ਨਾਲ ਦੋਆਬਾ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਪੰਜਾਬ ਨੂੰ ਅੰਤਰਰਾਸ਼ਟਰੀ ਫੁੱਟਬਾਲ ਦੇ ਨਕਸ਼ੇ ‘ਤੇ ਮੁੜ ਉਭਾਰਨ ਲਈ ਜੇ.ਸੀ.ਟੀ. ਦੀ ਫੁੱਟਬਾਲ ਟੀਮ ਨੂੰ ਵੀ ਮੁੜ ਸੁਰਜੀਤ ਕੀਤਾ ਜਾਵੇਗਾ। ਇੱਕ ਪੰਜਾਬੀ ਉੱਦਮੀ ਨੇ ਜੇ.ਸੀ.ਟੀ. ਮਿੱਲ ਦੀਆਂ ਜਾਇਦਾਦਾਂ ਖਰੀਦੀਆਂ ਹਨ, ਅਤੇ ਕੋਈ ਵੀ ਇਜਾਜ਼ਤ ਦੇਣ ਤੋਂ ਪਹਿਲਾਂ, ਅਸੀਂ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਹਰ ਵਰਕਰ ਦੀ ਬਕਾਇਆ ਤਨਖਾਹ ਅਤੇ ਹੋਰ ਰਹਿੰਦੀਆਂ ਅਦਾਇਗੀਆਂ ਦਾ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ ਅਤੇ ਕਾਮਿਆਂ ਦੇ ਬਕਾਏ ਦੇ ਇੱਕ-ਇੱਕ ਪੈਸੇ ਦਾ ਨਿਪਟਾਰਾ ਕੀਤਾ ਜਾਵੇਗਾ।”
ਗੰਨਾ ਉਤਪਾਦਕਾਂ ਅਤੇ ਮਜ਼ਦੂਰਾਂ ਦੇ ਬਕਾਏ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, “ਗੰਨਾ ਕਿਸਾਨਾਂ ਦੇ ਬਕਾਇਆ ਭੁਗਤਾਨ ਦਾ ਮਸਲਾ ਵੀ ਹੱਲ ਕੀਤਾ ਜਾਵੇਗਾ। ਜਿਹੜੇ ਲੋਕ ਵਿਦੇਸ਼ ਭੱਜ ਗਏ ਹਨ, ਉਨ੍ਹਾਂ ਦੀਆਂ ਜਾਇਦਾਦਾਂ ਸਰਕਾਰ ਵੱਲੋਂ ਕੁਰਕ ਕੀਤੀਆਂ ਗਈਆਂ ਹਨ ਅਤੇ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਕਰਕੇ ਇਨ੍ਹਾਂ ਜਾਇਦਾਦਾਂ ਨੂੰ ਨਿਲਾਮ ਕੀਤਾ ਜਾਵੇਗਾ। ਸੂਬਾ ਸਰਕਾਰ ਕੋਲ ਹਰ ਕਿਸਾਨ ਅਤੇ ਹਰ ਬਕਾਇਆ ਭੁਗਤਾਨ ਦਾ ਰਿਕਾਰਡ ਹੈ। ਮੈਂ ਕਿਸੇ ਨੂੰ ਵੀ ਉਨ੍ਹਾਂ ਨਾਲ ਧੋਖਾ ਨਹੀਂ ਕਰਨ ਦਿਆਂਗਾ ਅਤੇ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ।”
ਲੋਕਾਂ ਦੇ ਭਰਵੇਂ ਸਮਰਥਨ ਅਤੇ ਕਾਨੂੰਨੀ ਸੁਧਾਰਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਵੱਧ ਗਰਮੀ ਦੇ ਬਾਵਜੂਦ ਫਗਵਾੜਾ ਵਿਖੇ ਹੋਇਆ ਵਿਸ਼ਾਲ ਇਕੱਠ ਸੂਬਾ ਸਰਕਾਰ ਅਤੇ ਇਸ ਦੀਆਂ ਨੀਤੀਆਂ ਪ੍ਰਤੀ ਲੋਕਾਂ ਦੇ ਭਾਰੀ ਸਮਰਥਨ ਨੂੰ ਦਰਸਾਉਂਦਾ ਹੈ। ਪਰਮਾਤਮਾ ਦੀ ਕਿਰਪਾ ਨਾਲ ਮੈਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਬਹੁਤ ਸਖ਼ਤ ਕਾਨੂੰਨ ਬਣਾ ਕੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਪਹਿਲਾਂ, ਕਾਨੂੰਨ ਵਿੱਚ ਬਹੁਤ ਸਾਰੀਆਂ ਕਮੀਆਂ ਸਨ ਅਤੇ ਲੋਕ ਮਾਨਸਿਕ ਤੌਰ ‘ਤੇ ਅਸਥਿਰ ਜਾਂ ਬਿਮਾਰ ਹੋਣ ਦਾ ਦਿਖਾਵਾ ਕਰਕੇ ਬਚ ਜਾਂਦੇ ਸਨ। ਹੁਣ, ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ, ਜਦੋਂ ਕਿ ਪਿਛਲੀਆਂ ਸਰਕਾਰਾਂ ਅਜਿਹਾ ਕਾਨੂੰਨ ਬਣਾ ਸਕਦੀਆਂ ਸਨ ਪਰ ਉਨ੍ਹਾਂ ਦੀ ਨੀਅਤ ਬੇਈਮਾਨ ਸੀ।”
ਫੁੱਟਪਾਊ ਰਾਜਨੀਤੀ ਵਿਰੁੱਧ ਚੇਤਾਵਨੀ ਦਿੰਦੇ ਹੋਏ ਉਨ੍ਹਾਂ ਅੱਗੇ ਕਿਹਾ, “ਕੁਝ ਰਾਜਨੀਤਿਕ ਪਾਰਟੀਆਂ ਧਰਮ ਦੇ ਨਾਮ ‘ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਭਾਰਤੀ ਜਨਤਾ ਪਾਰਟੀ ਦੀ ਰਾਜਨੀਤੀ ਭਾਈਚਾਰਿਆਂ ਵਿੱਚ ਵੰਡ ਪੈਦਾ ਕਰਨ ਅਤੇ ਫਿਰ ਵੋਟਾਂ ਲਈ ਦੋਵਾਂ ਪਾਸਿਆਂ ਨੂੰ ਖੌਫ਼ਜ਼ਦਾ ਕਰਨ ਦੇ ਆਲੇ-ਦੁਆਲੇ ਘੁੰਮਦੀ ਹੈ ਅਤੇ ਲੋਕਾਂ ਨੂੰ ਇਸ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ। ਪੰਜਾਬ ਨੂੰ ਅਜਿਹੀਆਂ ਤਾਕਤਾਂ ਨੂੰ ਪੂਰੀ ਤਰ੍ਹਾਂ ਰੱਦ ਕਰਨਾ ਚਾਹੀਦਾ ਹੈ ਕਿਉਂਕਿ ਸੂਬਾ ਪਹਿਲਾਂ ਹੀ ਪਿਛਲੇ ਸਮੇਂ ਵਿੱਚ ਕਾਲੇ ਦਿਨ ਦੇਖ ਚੁੱਕਾ ਹੈ ਜਿਨ੍ਹਾਂ ਨੇ ਇਸ ਦੇ ਵਿਕਾਸ ਨੂੰ ਪਟੜੀ ਤੋਂ ਉਤਾਰ ਦਿੱਤਾ ਸੀ।”

ਉਨ੍ਹਾਂ ਕਿਹਾ, “ਮੈਂ ਬੜਾ ਖ਼ੁਸ਼-ਕਿਸਮਤ ਹਾਂ ਕਿ ਮੈਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦਾ ਆਯੋਜਨ ਕਰਨ ਦਾ ਮੌਕਾ ਮਿਲਿਆ ਹੈ। ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ-ਭਾਵਨਾ ਨਾਲ ਮਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਹ ਸਾਡਾ ਸਾਂਝਾ ਫਰਜ਼ ਹੈ ਕਿ ਵਿਤਕਰੇ ਤੋਂ ਮੁਕਤ ਤੇ ਬਾਰਬਰੀ ਦੇ ਸਮਾਜ ਦੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਫ਼ਲਸਫ਼ੇ ਨੂੰ ਅਸੀਂ ਦੁਨੀਆ ਭਰ ਵਿੱਚ ਪਹੁੰਚਾਈਏ।

ਮੁੱਖ ਮੰਤਰੀ ਨੇ ਜਸ਼ਨਾਂ ਦੀਆਂ ਤਿਆਰੀਆਂ ਦਾ ਵੇਰਵਾ ਦਿੰਦਿਆਂ ਕਿਹਾ, ‘‘ ਸਰਬੱਤ ਦੇ ਭਲੇ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਵਾਲੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਯੋਜਨਾ ਬਣਾਈ ਹੈ। ਉਨ੍ਹਾਂ ਨੇ ਇੱਕ ਆਦਰਸ਼ ਸਮਾਜ ਦਾ ਸੰਕਲਪ ਰੱਖਿਆ ਸੀ, ਜਿੱਥੇ ਕੋਈ ਵੀ ਦੁੱਖ-ਦਰਦ ਨਾ ਹੋਵੇ ਅਤੇ ਰਾਜ ਸਰਕਾਰ ਨੇ ਇਸ ਮੌਕੇ ਨੂੰ ਵਿਸ਼ਵ ਪੱਧਰ ’ਤੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਸੰਤ ਸਮਾਜ ਤੋਂ ਆਸ਼ੀਰਵਾਦ ਅਤੇ ਸੁਝਾਅ ਮੰਗੇ ਹਨ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਹ ਜਸ਼ਨ ਮੇਰੇ ਕਾਰਜਕਾਲ ਦੌਰਾਨ ਮਨਾਏ ਜਾ ਰਹੇ ਹਨ ਅਤੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਇਹ ਸੰਤ ਸਮਾਜ ਦੇ ਮਾਰਗਦਰਸ਼ਨ ਨਾਲ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਏ ਜਾਣ।’’

ਸ਼ਾਸਨ ਅਤੇ ਭਲਾਈ ਉਪਾਵਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਅਸੀਂ ਇਸਨੂੰ ਉਨ੍ਹਾਂ ਦੀ ਭਲਾਈ ’ਤੇ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਉਨ੍ਹਾਂ ਕੋਲ ਹੀ ਵਾਪਸ ਆ ਰਿਹਾ ਹੈ। ਸੂਬਾ ਸਰਕਾਰ ਲੋਕਾਂ ਲਈ ਕੰਮ ਕਰ ਰਹੀ ਹੈ, 90% ਘਰਾਂ ਨੂੰ ਮੁਫ਼ਤ ਬਿਜਲੀ, ਬਿਨਾਂ ਕਿਸੇ ਸਿਫ਼ਾਰਿਸ਼ ਤੋਂ 65,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰ ਰਹੀ ਹੈ, ਸੜਕਾਂ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ, ਟੋਲ ਪਲਾਜ਼ਾ ਬੰਦ ਕੀਤੇ ਜਾ ਰਹੇ ਹਨ, ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ ਅਤੇ ਬੁਨਿਆਦੀ ਢਾਂਚਾ ਦਾ ਨਿਰਮਾਣ ਹੋ ਰਿਹਾ ਹੈ। ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ, ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਲਈ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਖੁਸ਼ਾਹਲ ਹੋ ਰਹੀ ਹੈ।”

ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ,ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ, 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ ਅਤੇ 1.65 ਲੱਖ ਲੋਕਾਂ ਨੇ ਮੁਫ਼ਤ ਇਲਾਜ ਕੀਤਾ ਗਿਆ ਹੈ। ਲੋਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।”

ਔਰਤਾਂ ਲਈ ਸਹੂਲਤ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ, “ਰਾਜ ਸਰਕਾਰ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਹਰ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਦਿੱਤਾ ਜਾਵੇਗਾ। ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ, ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਸਕੀਮ ਲਈ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97% ਔਰਤਾਂ ਨੂੰ ਇਸ ਸਕੀਮ ਦਾ ਲਾਭ ਹੋਣ ਦੀ ਉਮੀਦ ਹੈ ਅਤੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਅਲਾਟ ਕੀਤੇ ਗਏ ਹਨ।”

ਇਸ ਮੌਕੇ ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ, ਸੀਨੀਅਰ ਆਪ ਨੇਤਾ ਹਰਨੂਰ ਸਿੰਘ ਹਰਜੀ ਮਾਨ ਅਤੇ ਹੋਰ ਵੀ ਮੌਜੂਦ ਸਨ।

Tags: BREAKING NEWSLatest Punjab newsLatest Punjab news in PunjabiPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

by Ankit
June 25, 2026
0

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ ਭਾਜਪਾ ਨੂੰ ਸਿੱਖ ਸੰਸਥਾਵਾਂ...

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ

by Jaspreet Kaur
June 25, 2026
0

ਚੰਡੀਗੜ੍ਹ 'ਚ ਭਲਕੇ ਛੁੱਟੀ ਦਾ ਦਾਅਵਾ ਨਿਕਲਿਆ ਫਰਜ਼ੀ! ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) :...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 25, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

ICC Women’s T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ?

by Jaspreet Kaur
June 25, 2026
0

ICC Women's T20 World Cup: ਬੰਗਲਾਦੇਸ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ? - ਟੀਮ ਇੰਡੀਆ ਨੇ ਪਲੇਇੰਗ XI 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ

by Ankit
June 25, 2026
0

ਨਾਂਦੇੜ ਸਾਹਿਬ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਵਾਪਸ ਲਵੇ ਮਹਾਰਾਸ਼ਟਰ ਸਰਕਾਰ : ਗਲੋਬਲ ਸਿੱਖ ਕੌਂਸਲ ਭਾਜਪਾ ਨੂੰ ਸਿੱਖ ਸੰਸਥਾਵਾਂ...

Most Popular

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

by Jaspreet Kaur
5 days ago
0

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ ਮਹਾਰਾਸ਼ਟਰ, 20 ਜੂਨ (ਵਿਸ਼ਵ ਵਾਰਤਾ): ਮਹਾਰਾਸ਼ਟਰ ਦੇ ਪਰਭਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 