ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !
ਚੰਡੀਗੜ੍ਹ, 29 ਸਤੰਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਜਲੰਧਰ ਵਿੱਚ ਕੰਧਾਂ ‘ਤੇ ‘ਭਾਜਪਾ ਭਜਾਓ’ ਦੇ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਨਾਅਰੇ ਰੈੱਡ ਕਰਾਸ ਭਵਨ ਦੀਆਂ ਕੰਧਾਂ ‘ਤੇ ਲਿਖੇ ਗਏ ਸਨ। ਅਮਿਤ ਸ਼ਾਹ 30 ਸਤੰਬਰ ਨੂੰ ਜਲੰਧਰ ਦੌਰੇ ‘ਤੇ ਆ ਰਹੇ ਹਨ।
ਕੰਧਾਂ ‘ਤੇ ‘ਭਾਜਪਾ ਭਜਾਓ’ ਅਤੇ ‘ਪੰਜਾਬ ਦਾ ਹੱਲ ਖਾਲਿਸਤਾਨ’ ਲਿਖਿਆ ਮਿਲਿਆ ਹੈ। ਬਾਅਦ ਵਿੱਚ ਕੰਧਾਂ ‘ਤੇ ਕਾਲਖ਼ ਪੋਚ ਕੇ ਨਾਅਰਿਆਂ ਨੂੰ ਮਿਟਾ ਦਿੱਤਾ ਗਿਆ। ਇਸ ਦੇ ਨਾਲ ਹੀ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।
ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਯਾਨੀ ਕਿ 30 ਸਤੰਬਰ 2026 ਨੂੰ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਜਲੰਧਰ ਵਿਖੇ ਭਾਜਪਾ ਦੀ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਰੈਲੀ ਲਈ ਜਲੰਧਰ ਵਿੱਚ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਰੈਲੀ ‘ਚ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























