• Latest
  • Trending
Punjab Government ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab Government ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 months ago
ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ;  ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

41 minutes ago
Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

2 hours ago
Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ

Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ

2 hours ago
Punjab: ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ ਦੇ ਪਰਿਵਾਰ ਨੂੰ ਮਿਲਣਗੇ

Punjab: ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ ਦੇ ਪਰਿਵਾਰ ਨੂੰ ਮਿਲਣਗੇ

2 hours ago
Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Punjab: ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

3 hours ago
Breaking: ਅਮਿਤ ਸ਼ਾਹ ਪਹੁੰਚੇ ਪੰਜਾਬ

Breaking: ਅਮਿਤ ਸ਼ਾਹ ਪਹੁੰਚੇ ਪੰਜਾਬ

4 hours ago
Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ

Entertainment: ਹਮਲੇ ਤੋਂ ਬਾਅਦ ਵਧਾਈ ਗਈ ਟਾਈਗਰ ਸ਼ਰਾਫ ਦੀ ਸੁਰੱਖਿਆ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Sports: ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ

Sports: ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ

5 hours ago
Punjab: ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

Punjab: ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

5 hours ago
Hindi News
English News
Tuesday, October 20, 2026
No Result
View All Result
29 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਈ.ਪੀ.ਐਲ. ਦੀ ਤਰਜ਼ 'ਤੇ ਕਰਵਾਈ ਜਾਵੇਗੀ ਪੰਜਾਬ ਕ੍ਰਿਕਟ ਲੀਗ, ਜ਼ਿਲ੍ਹਾ ਅਤੇ ਖੇਤਰੀ ਟੀਮਾਂ ਕੀਤੀਆਂ ਜਾਣਗੀਆਂ ਸ਼ਾਮਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

February 9, 2026
in ਖਬਰਾਂ, ਪੰਜਾਬ
Punjab Government ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab Government ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

  • ਆਈ.ਪੀ.ਐਲ. ਦੀ ਤਰਜ਼ ‘ਤੇ ਕਰਵਾਈ ਜਾਵੇਗੀ ਪੰਜਾਬ ਕ੍ਰਿਕਟ ਲੀਗ, ਜ਼ਿਲ੍ਹਾ ਅਤੇ ਖੇਤਰੀ ਟੀਮਾਂ ਕੀਤੀਆਂ ਜਾਣਗੀਆਂ ਸ਼ਾਮਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਸਰਕਾਰ ਵੱਲੋਂ ਪੰਜਾਬ ਕ੍ਰਿਕਟ ਲੀਗ ਲਈ ਬੀ.ਸੀ.ਸੀ.ਆਈ. ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਨਾਲ ਕੀਤਾ ਜਾਵੇਗਾ ਤਾਲਮੇਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਕੌਮੀ ਅਤੇ ਕੌਮਾਂਤਰੀ ਕ੍ਰਿਕਟਰਾਂ ਦੀ ਅਗਲੀ ਪੀੜ੍ਹੀ ਤਿਆਰ ਕਰਨਾ ਇਸ ਪੰਜਾਬ ਕ੍ਰਿਕਟ ਲੀਗ ਦਾ ਉਦੇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਲਾਜ਼ਮੀ: ਸੂਬਾ ਸਰਕਾਰ ਨੇ ਪੰਜਾਬ ਕ੍ਰਿਕਟ ਲੀਗ ਅਤੇ ਮਲਟੀ-ਸਪੋਰਟਸ ਡਿਸਟ੍ਰਿਕਟ ਲੀਗਾਂ ਦੀ ਬਣਾਈ ਯੋਜਨਾ

ਚੰਡੀਗੜ੍ਹ, 9 ਫਰਵਰੀ (ਵਿਸ਼ਵ ਵਾਰਤਾ):- PUNJAB ਦੀ ਖੇਡ ਵਿਰਾਸਤ ਬਹਾਲ ਕਰਕੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਦ੍ਰਿੜ੍ਹ ਸੰਕਲਪ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਕ੍ਰਿਕਟ ਲੀਗ (ਪੀ.ਸੀ.ਐਲ.) ਦੀ ਸ਼ੁਰੂਆਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲੀਗ ਤਹਿਤ ਖੇਡਾਂ ਨੂੰ ਇੱਕ ਆਊਟਰੀਚ ਪ੍ਰੋਗਰਾਮ ਦੀ ਬਜਾਏ ਨੌਜਵਾਨਾਂ ਦੇ ਸ਼ਕਤੀਕਰਨ ਲਈ ਰਣਨੀਤਕ ਦਖ਼ਲ ਵਜੋਂ ਦੇਖਿਆ ਜਾਵੇਗਾ।

ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੀ ਤਰਜ਼ ‘ਤੇ ਜ਼ਿਲ੍ਹਾ ਤੇ ਖੇਤਰੀ ਪੱਧਰ ‘ਤੇ ਟੀਮਾਂ ਬਣਾ ਕੇ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੇ ਸਹਿਯੋਗ ਨਾਲ ਕਰਵਾਈ ਜਾਣ ਵਾਲੀ ਇਸ ਲੀਗ ਦਾ ਉਦੇਸ਼ ਨੌਜਵਾਨ ਪ੍ਰਤਿਭਾ ਦੀ ਪਛਾਣ ਕਰਨਾ, ਤਿਆਰ ਕਰਨਾ ਅਤੇ ਪੇਸ਼ੇਵਰ ਰਾਹ ‘ਤੇ ਲੈ ਜਾਣਾ ਹੈ। ਇਸ ਦੇ ਨਾਲ ਹੀ ਇਸ ਦਾ ਉਦੇਸ਼ ਖੇਡਾਂ ਵਿੱਚ ਜ਼ਿਲ੍ਹਾ ਅਤੇ ਰਾਜ-ਪੱਧਰੀ ਲੀਗਾਂ ਦਾ ਇੱਕ ਵਿਆਪਕ ਈਕੋ-ਸਿਸਟਮ ਸਥਾਪਤ ਕਰਨਾ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਅਨੁਸ਼ਾਸਨ, ਨਵੇਂ ਮੌਕਿਆਂ ਅਤੇ ਰਾਸ਼ਟਰੀ ਪ੍ਰਤੀਨਿਧਤਾ ਵੱਲ ਲੈ ਜਾਇਆ ਜਾ ਸਕੇ।

ਮੀਟਿੰਗ ਵਿੱਚ ਲਏ ਗਏ ਕੁਝ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਚੰਡੀਗੜ੍ਹ ਵਿਖੇ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨ ਲਈ ਮੀਟਿੰਗ ਕੀਤੀ, ਜਿਸ ਵਿੱਚ ਰਾਜ ਭਰ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ। ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਬਹਾਲ ਕਰਨ ਅਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ।”

ਖੇਡ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਤੋਂ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਐਸੋਸੀਏਸ਼ਨ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਤਾਲਮੇਲ ਨਾਲ ਪੰਜਾਬ ਕ੍ਰਿਕਟ ਲੀਗ ਕਰਵਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨੇ ਵਿਸ਼ਵ ਕ੍ਰਿਕਟ ਵਿੱਚ ਇੱਕ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ, “ਇਮਰਾਨ ਖਾਨ ਅਤੇ ਅਰਜੁਨ ਰਾਣਾਤੁੰਗਾ ਵਰਗੇ ਕ੍ਰਿਕਟਰਾਂ ਨੇ ਅਜਿਹੀਆਂ ਪਹਿਲਕਦਮੀਆਂ ਰਾਹੀਂ ਵਿਸ਼ਵ ਕ੍ਰਿਕਟ ਨੂੰ ਕਈ ਪ੍ਰਸਿੱਧ ਖਿਡਾਰੀ ਦਿੱਤੇ ਅਤੇ ਇਹ ਲੀਗ ਪੰਜਾਬ ਨੂੰ ਕ੍ਰਿਕਟ ਪ੍ਰਤਿਭਾ ਦੀ ਨਰਸਰੀ ਵਜੋਂ ਉਭਾਰਨ ਵਿੱਚ ਬਹੁਤ ਮਦਦ ਕਰੇਗੀ।”

ਪ੍ਰਸਤਾਵਿਤ ਲੀਗ ਢਾਂਚੇ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਇੰਡੀਅਨ ਪ੍ਰੀਮੀਅਰ ਲੀਗ ਦੀ ਤਰਜ਼ ‘ਤੇ ਕਰਵਾਈ ਜਾਵੇਗੀ ਅਤੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਸਾਰੇ ਜ਼ਿਲ੍ਹਿਆਂ ਅਤੇ ਮਾਝਾ, ਦੋਆਬਾ ਤੇ ਮਾਲਵਾ ਵਰਗੇ ਭੂਗੋਲਿਕ ਖੇਤਰਾਂ ਦੇ ਆਧਾਰ ‘ਤੇ ਟੀਮਾਂ ਬਣਾਈਆਂ ਜਾਣਗੀਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਕ੍ਰਿਕਟ ਟੂਰਨਾਮੈਂਟਾਂ ਲਈ ਕ੍ਰਿਕਟਰਾਂ ਦਾ ਪ੍ਰਤਿਭਾਸ਼ਾਲੀ ਪੂਲ ਪੈਦਾ ਕਰਨ ਵਿੱਚ ਮਦਦ ਕਰੇਗੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਭਰ ਵਿੱਚ ਹੋਰਨਾਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਵਾਲੀਬਾਲ, ਫੁੱਟਬਾਲ, ਹਾਕੀ, ਬਾਸਕਟਬਾਲ, ਖੋ-ਖੋ ਅਤੇ ਕਬੱਡੀ ਵਰਗੀਆਂ ਖੇਡਾਂ ਲਈ ਵੀ ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਲੀਗ ਟੂਰਨਾਮੈਂਟ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਚੰਗੀ ਤਰ੍ਹਾਂ ਸਿਖ਼ਲਾਈ ਪ੍ਰਾਪਤ ਅਤੇ ਪ੍ਰਤਿਭਾਸ਼ਾਲੀ ਖਿਡਾਰੀ ਪੈਦਾ ਕਰਨ ਲਈ ਠੋਸ ਮੁਹਿੰਮ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵੱਧ ਤੋਂ ਵੱਧ ਪੰਜਾਬੀ ਖਿਡਾਰੀ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ।

ਪੰਜਾਬ ਦੀ ਅਮੀਰ ਖੇਡ ਵਿਰਾਸਤ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਖੇਡ ਪ੍ਰਤਿਭਾ ਦਾ ਭੰਡਾਰ ਹੈ ਅਤੇ ਸਰਕਾਰ ਇਸ ਨੂੰ ਵਧਣ-ਫੁੱਲਣ ਵਿੱਚ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਅਥਾਹ ਖੇਡ ਪ੍ਰਤਿਭਾ ਹੈ ਅਤੇ ਸੂਬਾ ਸਰਕਾਰ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਹਿੱਸਾ ਲੈ ਕੇ ਦੇਸ਼ ਲਈ ਤਗਮੇ ਜਿੱਤਣ ਦੇ ਯੋਗ ਬਣਾਉਣ ਖ਼ਾਤਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅੱਗੇ ਵਧਣ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਸਹੀ ਦਿਸ਼ਾ ਪ੍ਰਦਾਨ ਕਰਦਿਆਂ ਸਾਡੇ ਨੌਜਵਾਨਾਂ ਨੂੰ ਬੁਲੰਦੀਆਂ ਛੂਹਣ ਅਤੇ ਆਪਣੀ ਸ਼ਖ਼ਸੀਅਤ ਨਿਖ਼ਾਰਨ ਦੇ ਬੇਮਿਸਾਲ ਮੌਕੇ ਦਿੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਦ੍ਰਿੜ੍ਹ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਵਿੱਚ ਪੰਜਾਬ ਦੀ ਸ਼ਾਨ ਨੂੰ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

Tags: BREAKING NEWSBreaking news in PunjabiLatest Punjab newsPUNJABPUNJAB CMPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ;  ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

by Jaspreet Kaur
October 20, 2026
0

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ):...

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

by Jaspreet Kaur
October 20, 2026
0

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤੀ ਆਲਰਾਊਂਡਰ ਸ਼ੇਫਾਲੀ ਵਰਮਾ 'ਤੇ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 20, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Punjab: ਅਮਿਤ ਸ਼ਾਹ ਨੇ ਸੰਗਰੂਰ ‘ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

by Ranjit Singh
October 20, 2026
0

Punjab: ਅਮਿਤ ਸ਼ਾਹ ਨੇ ਸੰਗਰੂਰ 'ਚ ਗੁਲਜ਼ਾਰ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ;  ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

by Jaspreet Kaur
October 20, 2026
0

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ):...

Most Popular

National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ

National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ

by Ranjit Singh
3 weeks ago
0

National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਐਲਪੀਜੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 