Arunachal Pradesh ‘ਚ ਦਰਦਨਾਕ ਹਾਦਸਾ; ਡੂੰਘੀ ਖੱਡ ‘ਚ ਡਿੱਗਿਆ ਟਰੱਕ
17 ਮਜ਼ਦੂਰਾਂ ਦੀ ਮੌਤ ਦਾ ਖਦਸ਼ਾ
ਅਰੁਣਾਚਲ, 11 ਦਸੰਬਰ 2025 (ਵਿਸ਼ਵ ਵਾਰਤਾ): ਅਰੁਣਾਚਲ ਪ੍ਰਦੇਸ਼ (Arunachal Pradesh) ਦੇ ਅੰਜਾਵ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਆਈ ਹੈ। ਅਰੁਣਾਚਲ ਵਿੱਚ ਭਾਰਤ-ਚੀਨ ਸਰਹੱਦ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ, ਜਿੱਥੇ ਇੱਕ ਟਰੱਕ ਡੂੰਘੀ ਖੱਡ ਵਿੱਚ ਡਿੱਗ ਗਿਆ। ਹੁਣ ਤੱਕ 17 ਮਜ਼ਦੂਰਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਪੁਲਿਸ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਹੈਉਲਿਯਾਂਗ-ਚਗਲਾਗਾਮ ਭਾਰਤ-ਚੀਨ ਸਰਹੱਦੀ ਸੜਕ ‘ਤੇ ਮਜ਼ਦੂਰਾਂ ਨੂੰ ਲੈ ਕੇ ਜਾ ਰਿਹਾ ਇੱਕ ਟਰੱਕ ਅਚਾਨਕ ਸੰਤੁਲਨ ਗੁਆ ਬੈਠਾ ਅਤੇ ਇੱਕ ਡੂੰਘੀ ਖੱਡ ਵਿੱਚ ਡਿੱਗ ਗਿਆ। ਇਸ ਵਿੱਚ ਕੁੱਲ 21 ਮਜ਼ਦੂਰ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਟਰੱਕ ਲਗਭਗ 10,000 ਫੁੱਟ ਹੇਠਾਂ ਖੱਡ ਵਿੱਚ ਡਿੱਗਿਆ। ਇੱਕ ਗੰਭੀਰ ਜ਼ਖਮੀ ਵਿਅਕਤੀ ਨੂੰ ਡਿਬਰੂਗੜ੍ਹ ਭੇਜਿਆ ਗਿਆ ਹੈ।
ਇਹ ਸਾਰੇ ਮਜ਼ਦੂਰ ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਦੇ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ, ਨੇੜਲੇ ਪਿੰਡ ਵਾਸੀ ਸਭ ਤੋਂ ਪਹਿਲਾਂ ਘਟਨਾ ਸਥਾਨ ‘ਤੇ ਪਹੁੰਚੇ ਅਤੇ ਮੁਢਲੀ ਸਹਾਇਤਾ ਪ੍ਰਦਾਨ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪੁਲਿਸ, ਜ਼ਿਲ੍ਹਾ ਪ੍ਰਸ਼ਾਸਨ, ਆਫ਼ਤ ਪ੍ਰਬੰਧਨ ਅਤੇ ਫੌਜ ਦੀਆਂ ਟੀਮਾਂ ਨੇ ਮੌਕੇ ਤੇ ਪੁੱਜ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























