Arvind ਕੇਜਰੀਵਾਲ ਦਾ ਪੁਜਾਰੀਆਂ ਅਤੇ ਗ੍ਰੰਥੀਆਂ ਲਈ ਵੱਡਾ ਐਲਾਨ
- ਹਰ ਮਹੀਨੇ ਦਿੱਤੇ ਜਾਣਗੇ 18,000 ਰੁਪਏ
- ਕੱਲ੍ਹ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
ਨਵੀ ਦਿੱਲੀ : ਆਮ ਆਦਮੀ ਪਾਰਟੀ ਨੇ ਪੁਜਾਰੀਆਂ ਅਤੇ ਗ੍ਰੰਥੀਆਂ ਲਈ ਕੀਤਾ ਵੱਡਾ ਐਲਾਨ ਕੀਤਾ ਹੈ। ਮੰਦਰਾਂ ਵਿੱਚ ਪੂਜਾ ਕਰਨ ਵਾਲੇ ਪੁਜਾਰੀਆਂ ਅਤੇ ਗੁਰਦੁਆਰਿਆਂ ਵਿੱਚ ਸੇਵਾ ਕਰਨ ਵਾਲੇ ਗ੍ਰੰਥੀਆਂ ਲਈ ਨਵੀ ਸਕੀਮ ਸ਼ੁਰੂ ਕੀਤੀ ਗਈ ਹੈ। “ਪੁਜਾਰੀ ਗ੍ਰੰਥੀ ਸਨਮਾਨ ਯੋਜਨਾ” ਦੇ ਤਹਿਤ, ਮੰਦਰ ਵਿੱਚ ਪੂਜਾ ਕਰਨ ਵਾਲੇ ਪੁਜਾਰੀਆਂ ਅਤੇ ਗੁਰਦੁਆਰੇ ਵਿੱਚ ਸੇਵਾ ਨਿਭਾਉਣ ਵਾਲੇ ਗ੍ਰੰਥੀਆਂ ਨੂੰ ਹਰ ਮਹੀਨੇ 18 ਹਜ਼ਾਰ ਰੁਪਏ ਮਾਣ ਭੱਤਾ ਦਿੱਤਾ ਜਾਵੇਗਾ।
ਇਸ ਯੋਜਨਾ ਦਾ ਐਲਾਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, ਪੁਜਾਰੀ ਭਗਵਾਨ ਦੀ ਪੂਜਾ ਕਰਦੇ ਹਨ, ਜੋ ਸਦੀਆਂ ਤੋਂ ਸਾਡੀਆਂ ਪਰੰਪਰਾਵਾਂ ਅਤੇ ਰੀਤੀ-ਰਿਵਾਜਾਂ ਨੂੰ ਪੀੜ੍ਹੀ ਦਰ ਪੀੜ੍ਹੀ ਚਲਾਉਂਦੇ ਆ ਰਹੇ ਹਨ। ਅਸੀਂ ਪੁਜਾਰੀ ਵੱਲ ਕਦੇ ਧਿਆਨ ਨਹੀਂ ਦਿੱਤਾ। ਅੱਜ ਇਸ ਸਕੀਮ ਰਾਹੀਂ ਮੈਂ ਇਸ ਨੂੰ ਤਨਖ਼ਾਹ ਜਾਂ ਉਪਕਾਰ ਨਹੀਂ ਕਹਾਂਗਾ, ਸਗੋਂ ਉਨ੍ਹਾਂ ਦੇ ਸਨਮਾਨ ਲਈ ਇਹ ਐਲਾਨ ਕਰ ਰਿਹਾ ਹਾਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਲਗਭਗ 18,000 ਰੁਪਏ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/