Arvind ਕੇਜਰੀਵਾਲ ਨੇ ਮਹਾਕੁੰਭ ਹਾਦਸੇ ‘ਤੇ ਜਤਾਇਆ ਦੁੱਖ, ਲੋਕਾਂ ਨੂੰ ਕੀਤੀ ਇਹ ਅਪੀਲ
- ਸੰਗਮ ਤੱਟ ‘ਤੇ ਭਗਦੜ ਨਾਲ 14 ਮੌਤਾਂ
ਨਵੀ ਦਿੱਲੀ, 29 ਜਨਵਰੀ : ਪ੍ਰਯਾਗਰਾਜ ‘ਚ ਮਹਾਕੁੰਭ 2025 ਦੌਰਾਨ ਭਾਰੀ ਭੀੜ ਕਾਰਨ ਭਗਦੜ ਮੱਚ ਗਈ। ਇਸ ਹਾਦਸੇ ‘ਚ 14 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ, ਹਾਲਾਂਕਿ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਦਰਜਨਾਂ ਸ਼ਰਧਾਲੂ ਜ਼ਖਮੀ ਵੀ ਹੋ ਗਏ, ਜਿਸ ਤੋਂ ਬਾਅਦ ਪੁਲਸ ਅਤੇ ਪ੍ਰਸ਼ਾਸਨ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਫ਼ੋਨ ਤੇ ਗੱਲਬਾਤ ਕਰ ਰਾਹਤ ਕਾਰਜ ਤੇਜ਼ ਕਰਨ ਅਤੇ ਜ਼ਖ਼ਮੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ।
ਦੱਸ ਦਈਏ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਪੋਸਟ ਸਾਂਝੀ ਕਰ ਕਿਹਾ ਕਿ “ਮਹਾਕੁੰਭ ਵਿੱਚ ਭਗਦੜ ਦੀ ਘਟਨਾ ਬਹੁਤ ਦੁਖਦਾਈ ਹੈ। ਮੈਂ ਇਸ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਸ਼ਰਧਾਲੂਆਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਾ ਹਾਂ। ਪ੍ਰਮਾਤਮਾ ਉਨ੍ਹਾਂ ਦੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ੇ। ਸਮੂਹ ਸੰਗਤਾਂ ਨੂੰ ਸਬਰ ਰੱਖਣ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/