Arvind ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ
- ਵਿਦਿਆਰਥੀਆਂ ਲਈ ਰੱਖੀ ਇਹ ਵਿਸ਼ੇਸ਼ ਮੰਗ
ਨਵੀ ਦਿੱਲੀ, 17 ਜਨਵਰੀ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਪੱਤਰ ਰਾਹੀਂ ਮੰਗ ਕੀਤੀ ਹੈ ਕਿ ਦਿੱਲੀ ਮੈਟਰੋ ਵਿੱਚ ਵਿਦਿਆਰਥੀਆਂ ਨੂੰ 50 ਫੀਸਦੀ ਛੋਟ ਦਿੱਤੀ ਜਾਵੇ। ਕੇਜਰੀਵਾਲ ਨੇ ਆਪਣੀ ਚਿੱਠੀ ‘ਚ ਲਿਖਿਆ, ‘ਦਿੱਲੀ ਦੇ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨਾਲ ਜੁੜੇ ਇਕ ਮਹੱਤਵਪੂਰਨ ਮਾਮਲੇ ਵੱਲ ਤੁਹਾਡਾ ਧਿਆਨ ਖਿੱਚਣ ਲਈ ਮੈਂ ਇਹ ਪੱਤਰ ਲਿਖ ਰਿਹਾ ਹਾਂ। ਦਿੱਲੀ ਦੇ ਵਿਦਿਆਰਥੀ ਆਪਣੇ ਸਕੂਲ- ਕਾਲਜ ਤੱਕ ਪਹੁੰਚਣ ਲਈ ਜ਼ਿਆਦਾਤਰ ਮੈਟਰੋ ‘ਤੇ ਨਿਰਭਰ ਕਰਦੇ ਹਨ। ਵਿਦਿਆਰਥੀਆਂ ‘ਤੇ ਵਿੱਤੀ ਬੋਝ ਨੂੰ ਘਟਾਉਣ ਲਈ, ਮੈਂ ਦਿੱਲੀ ਮੈਟਰੋ ਵਿੱਚ ਵਿਦਿਆਰਥੀਆਂ ਨੂੰ 50% ਰਿਆਇਤਾਂ ਪ੍ਰਦਾਨ ਕਰਨ ਦਾ ਪ੍ਰਸਤਾਵ ਰੱਖਦਾ ਹਾਂ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/