Ashoka Chakra ਨਾਲ ਸਨਮਾਨਿਤ ਹੋਣਗੇ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ
ਨਵੀ ਦਿੱਲੀ, 25 ਜਨਵਰੀ 2026 (ਵਿਸ਼ਵ ਵਾਰਤਾ) – ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਅਸ਼ੋਕ ਚੱਕਰ, ਕੀਰਤੀ ਚੱਕਰ ਅਤੇ ਹੋਰ ਬਹਾਦਰੀ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ। ਹਵਾਈ ਸੈਨਾ ਦੇ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਨੂੰ ਅਸ਼ੋਕ ਚੱਕਰ ਨਾਲ ਸਨਮਾਨਿਤ ਕੀਤਾ ਜਾਵੇਗਾ। ਤਿੰਨ ਅਧਿਕਾਰੀਆਂ ਨੂੰ ਕੀਰਤੀ ਚੱਕਰ ਅਤੇ 13 ਨੂੰ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਸਾਲ ਪੁਲਿਸ, ਫਾਇਰ ਬ੍ਰਿਗੇਡ, ਹੋਮ ਗਾਰਡ, ਸਿਵਲ ਡਿਫੈਂਸ ਅਤੇ ਸੁਧਾਰ ਸੇਵਾਵਾਂ ਦੇ 982 ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾ ਲਈ ਸਨਮਾਨਿਤ ਕੀਤਾ ਜਾਵੇਗਾ। ਇਸ ਵਿੱਚ 125 ਬਹਾਦਰੀ ਮੈਡਲ ਸ਼ਾਮਲ ਹਨ।
ਸ਼ੁਭਾਂਸ਼ੂ ਸ਼ੁਕਲਾ ਨੇ 25 ਜੂਨ, 2025 ਨੂੰ ਐਕਸੀਓਮ-4 ਮਿਸ਼ਨ ਦੇ ਹਿੱਸੇ ਵਜੋਂ ਤਿੰਨ ਹੋਰ ਪੁਲਾੜ ਯਾਤਰੀਆਂ ਦੇ ਨਾਲ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਲਈ ਉਡਾਨ ਭਰੀ ਸੀ । ਉਹ ਰਾਕੇਸ਼ ਸ਼ਰਮਾ ਤੋਂ ਬਾਅਦ ਪੁਲਾੜ ਦੀ ਯਾਤਰਾ ਕਰਨ ਵਾਲੇ ਦੂਜੇ ਭਾਰਤੀ ਪੁਲਾੜ ਯਾਤਰੀ ਬਣੇ। ਸ਼ੁਭਾਂਸ਼ੂ ਨੇ ਲਗਭਗ 20 ਦਿਨ ਪੁਲਾੜ ਵਿੱਚ ਬਿਤਾਏ ਅਤੇ 14 ਜੁਲਾਈ ਨੂੰ ਧਰਤੀ ‘ਤੇ ਸੁਰੱਖਿਅਤ ਵਾਪਸੀ ਕੀਤੀ। ਇਸ ਸਮੇਂ ਦੌਰਾਨ ਉਨ੍ਹਾਂ ਨੇ 60 ਤੋਂ ਵੱਧ ਪ੍ਰਯੋਗ ਕੀਤੇ, ਇਨ੍ਹਾਂ ਵਿੱਚ ਖੇਤੀਬਾੜੀ, ਵਿਗਿਆਨ, ਨਵੀਂ ਤਕਨਾਲੋਜੀ ਅਤੇ ਸਰੀਰ ਬਾਰੇ ਖੋਜ ਸ਼ਾਮਲ ਸੀ। ਸ਼ੁਭਾਂਸ਼ੂ ਸ਼ੁਕਲਾ ਉੱਤਰ ਪ੍ਰਦੇਸ਼ ਦੇ ਲਖਨਊ ਦੇ ਰਹਿਣ ਵਾਲੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















