Asia Cup : India Vs Pakistan ; ਭਾਰਤ ਦੀ ਸ਼ਾਨਦਾਰ ਜਿੱਤ ; ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਚੰਡੀਗੜ੍ਹ, 14ਸਤੰਬਰ(ਵਿਸ਼ਵ ਵਾਰਤਾ) Asia Cup : ਏਸ਼ੀਆ ਕੱਪ 2025 ਦਾ 6ਵਾਂ ਮੈਚ ਅੱਜ ਭਾਰਤ ਤੇ ਪਾਕਿਸਤਾਨ ਵਿਚਾਲੇ ਖੇਡਿਆ ਗਿਆ। ਜਿਸ ਵਿੱਚ ਟੀਮ ਇੰਡੀਆ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਟੀਮ ਨੇ 16ਵੇਂ ਓਵਰ ਵਿੱਚ 3 ਵਿਕਟਾਂ ਗੁਆ ਕੇ 128 ਦੌੜਾਂ ਦਾ ਟੀਚਾ ਪ੍ਰਾਪਤ ਕਰ ਲਿਆ।

ਦੱਸ ਦਈਏ ਕਿ ਅੱਜ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨੀ ਟੀਮ ਨੇ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ 127 ਦੌੜਾਂ ਬਣਾਈਆਂ। ਪਾਕਿਸਤਾਨ ਵੱਲੋਂ ਸਾਹਿਬਜ਼ਾਦਾ ਫਰਹਾਨ ਨੇ 40 ਅਤੇ ਸ਼ਾਹੀਨ ਸ਼ਾਹ ਅਫਰੀਦੀ ਨੇ 33 ਦੌੜਾਂ ਬਣਾਈਆਂ। ਭਾਰਤ ਲਈ ਕੁਲਦੀਪ ਯਾਦਵ ਨੇ ਤਿੰਨ ਵਿਕਟਾਂ ਲਈਆਂ। ਇਸ ਤੋਂ ਇਲਾਵਾ ਜਸਪ੍ਰੀਤ ਬੁਮਰਾਹ ਅਤੇ ਅਕਸ਼ਰ ਪਟੇਲ ਨੇ 2-2 ਵਿਕਟਾਂ ਲਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















