ਏਸ਼ੀਅਨ ਚੈਂਪੀਅਨਜ਼ ਟਰਾਫੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ
– ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ ਰਿਹਾ ਮੁਕਾਬਲਾ
ਜਲੰਧਰ, 2 ਨਵੰਬਰ 2026 (ਵਿਸ਼ਵ ਵਾਰਤਾ) : ਏਸ਼ੀਅਨ ਚੈਂਪੀਅਨਜ਼ ਟਰਾਫੀ 2026 ‘ਚ ਅੱਜ ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਮੁਕਾਬਲਾ ਖੇਡਿਆ ਜਾ ਰਿਹਾ ਹੈ। ਦੋਵੇਂ ਟੀਮਾਂ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਇੱਕ-ਦੂਜੇ ਦਾ ਸਾਹਮਣਾ ਕਰ ਰਹੀਆਂ ਹਨ। ਟੀਮ ਇੰਡੀਆ ਹੁਣ ਤੱਕ ਇਸ ਟੂਰਨਾਮੈਂਟ ਵਿੱਚ ਅਜੇਤੂ ਰਹੀ ਹੈ। ਭਾਰਤ ਨੇ ਚਾਰ ਮੁਕਾਬਲੇ ਖੇਡੇ ਹਨ ਅਤੇ ਸਾਰੇ ਮੈਚਾਂ ਵਿੱਚ ਜਿੱਤ ਦਰਜ ਕੀਤੀ ਹੈ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਭਾਰਤ ਅਤੇ ਕੋਰੀਆ ਦਾ ਰੋਮਾਂਚਕ ਮੈਚ ਦੇਖਣ ਲਈ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























