Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ
– ਪਾਕਿਸਤਾਨ ਦਾ ਸੈਮੀਫਾਈਨਲ ‘ਚ ਬੰਗਲਾਦੇਸ਼ ਨਾਲ ਹੋਵੇਗਾ ਮੁਕਾਬਲਾ
ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਜਾਪਾਨ ਦੇ ਆਈਚੀ-ਨਾਗੋਆ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ 2026 ਦੇ ਪੁਰਸ਼ ਕ੍ਰਿਕਟ ਮੁਕਾਬਲੇ ਵਿੱਚ ਸੈਮੀਫਾਈਨਲ ਦੀਆਂ ਟੀਮਾਂ ਤੈਅ ਹੋ ਗਈਆਂ ਹਨ। ਭਾਰਤ ਦਾ ਸਾਹਮਣਾ ਸ਼੍ਰੀਲੰਕਾ ਨਾਲ ਹੋਵੇਗਾ, ਜਦਕਿ ਦੂਜੇ ਸੈਮੀਫਾਈਨਲ ਵਿੱਚ ਪਾਕਿਸਤਾਨ ਅਤੇ ਬੰਗਲਾਦੇਸ਼ ਆਹਮੋ-ਸਾਹਮਣੇ ਹੋਣਗੇ। ਦੋਵੇਂ ਸੈਮੀਫਾਈਨਲ 1 ਅਕਤੂਬਰ ਨੂੰ ਖੇਡੇ ਜਾਣਗੇ। ਚਾਰਾਂ ਦੇਸ਼ਾਂ ਦੇ ਕੁਆਰਟਰ ਫਾਈਨਲ ਮੈਚ ਮੀਂਹ ਕਾਰਨ ਇੱਕ ਵੀ ਗੇਂਦ ਸੁੱਟੇ ਬਿਨਾਂ ਰੱਦ ਹੋ ਗਏ ਸਨ। ਇਸ ਤੋਂ ਬਾਅਦ ਬਿਹਤਰ ICC ਟੀ-20 ਰੈਂਕਿੰਗ ਅਤੇ ਸੀਡਿੰਗ ਦੇ ਆਧਾਰ ’ਤੇ ਭਾਰਤ, ਸ਼੍ਰੀਲੰਕਾ, ਪਾਕਿਸਤਾਨ ਅਤੇ ਬੰਗਲਾਦੇਸ਼ ਨੇ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ।
ਦਰਅਸਲ ਸ਼੍ਰੀਲੰਕਾ-ਨੇਪਾਲ ਅਤੇ ਬੰਗਲਾਦੇਸ਼-ਮਲੇਸ਼ੀਆ ਵਿਚਾਲੇ ਕੁਆਰਟਰ ਫਾਈਨਲ ਮੀਂਹ ਦੀ ਭੇਟ ਚੜ੍ਹ ਸਨ। ਇਸ ਤੋਂ ਇਲਾਵਾ ਭਾਰਤ-ਅਫਗਾਨਿਸਤਾਨ ਅਤੇ ਪਾਕਿਸਤਾਨ-ਹਾਂਗਕਾਂਗ ਦੇ ਕੁਆਰਟਰ ਫਾਈਨਲ ਵੀ ਮੀਂਹ ਕਾਰਨ ਨਹੀਂ ਹੋ ਸਕੇ ਸਨ।
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਸੈਮੀਫਾਈਨਲ ਵੀ ਮੀਂਹ ਕਾਰਨ ਰੱਦ ਹੋਣ ਦੀ ਸਥਿਤੀ ਵਿੱਚ ਬਿਹਤਰ ਸੀਡਿੰਗ ਵਾਲੀ ਟੀਮ ਨੂੰ ਫਾਈਨਲ ਵਿੱਚ ਜਗ੍ਹਾ ਮਿਲੇਗੀ। ਇਸ ਤਰ੍ਹਾਂ ਭਾਰਤ ਲਈ ਮੈਚ ਨਾ ਹੋਣ ਦੀ ਸਥਿਤੀ ਵਿੱਚ ਵੀ ਫਾਈਨਲ ਵਿੱਚ ਪਹੁੰਚਣ ਦਾ ਰਾਹ ਖੁੱਲ੍ਹਾ ਰਹੇਗਾ। ਤੀਜੇ ਸਥਾਨ ਲਈ ਅਤੇ ਫਾਈਨਲ ਮੈਚ 3 ਅਕਤੂਬਰ ਨੂੰ ਖੇਡਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























