Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ
ਨਵੀਂ ਦਿੱਲੀ, 1 ਅਕਤੂਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ ਵਿੱਚ ਭਾਰਤ ਅਤੇ ਸ਼੍ਰੀਲੰਕਾ ਵਿਚਕਾਰ ਸੈਮੀਫਾਈਨਲ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਜਾਪਾਨ ਦੇ ਕੋਰੋਗੀ ਸਪੋਰਟਸ ਪਾਰਕ ਵਿੱਚ ਸਵੇਰੇ 10:30 ਵਜੇ ਸ਼ੁਰੂ ਹੋਵੇਗਾ।
ਦੋਵਾਂ ਟੀਮਾਂ ਦੇ ਕੁਆਰਟਰ ਫਾਈਨਲ ਮੈਚ ਮੀਂਹ ਕਾਰਨ ਰੱਦ ਹੋ ਗਏ ਸੀ। ਜਿਸ ਤੋਂ ਬਾਅਦ ਦੋਵੇਂ ਟੀਮਾਂ ਆਪਣੀ ਵਧੀਆ ਟੀ-20 ਰੈਂਕਿੰਗ ਦੇ ਆਧਾਰ ‘ਤੇ ਸੈਮੀਫਾਈਨਲ ਲਈ ਕੁਆਲੀਫਾਈ ਕਰ ਗਈਆਂ ਸਨ। ਮੌਸਮ ਵਿਭਾਗ ਦੇ ਅਨੁਸਾਰ ਅੱਜ ਮੀਂਹ ਪੈਣ ਦੀ ਉਮੀਦ ਨਹੀਂ ਹੈ।
ਦੋਵੇਂ ਟੀਮਾਂ ਟੀ-20 ਵਿੱਚ 33 ਵਾਰ ਆਹਮੋ-ਸਾਹਮਣੇ ਹੋਈਆਂ ਹਨ। ਭਾਰਤ ਨੇ ਇਨ੍ਹਾਂ ਵਿੱਚੋਂ 23 ਮੈਚ ਜਿੱਤੇ ਹਨ, ਜਦੋਂ ਕਿ ਸ਼੍ਰੀਲੰਕਾ ਨੇ ਨੌਂ ਜਿੱਤੇ ਹਨ। ਇੱਕ ਮੈਚ ਬਿਨਾਂ ਕਿਸੀ ਨਤੀਜੇ ‘ਤੇ ਖਤਮ ਹੋਇਆ ਸੀ।
ਦੋਵਾਂ ਟੀਮਾਂ ਲਈ ਸੰਭਾਵਿਤ ਪਲੇਇੰਗ 11: ਭਾਰਤ: ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ, ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਅਕਸ਼ਰ ਪਟੇਲ, ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਯਸ਼ ਠਾਕੁਰ/ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ।
ਸ਼੍ਰੀਲੰਕਾ: ਨਿਰੋਸ਼ਨ ਡਿਕਵੇਲਾ (ਵਿਕਟਕੀਪਰ), ਲਸਿਥ ਕ੍ਰੁਸਪੁਲੇ, ਸੇਹਾਨ ਅਰਾਚਿਗੇ (ਕਪਤਾਨ), ਨੁਵਾਨਿਡੂ ਫਰਨਾਂਡੋ, ਅਸ਼ੇਨ ਬਾਂਦਾਰਾ, ਚਮਿਕਾ ਕਰੁਣਾਰਤਨੇ, ਥਰਿੰਡੂ ਰਤਨਾਇਕੇ, ਵਨੁਜਾ ਸਾਹਨ, ਵਿਜੇਕਾਂਤ ਵਿਅਸਕਾਂਤ, ਨੁਵਾਨ ਥੁਸ਼ਾਰਾ, ਬਿਨੁਰਾ ਫਰਨਾਂਡੋ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























