Asian Games Semifinal: ਪੜ੍ਹੋ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?
ਚੰਡੀਗੜ੍ਹ, 1 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਨੇ ਏਸ਼ੀਅਨ ਖੇਡਾਂ ਦੇ ਸੈਮੀਫਾਈਨਲ ਵਿੱਚ ਸ਼੍ਰੀਲੰਕਾ ਨੂੰ 170 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ 20 ਓਵਰਾਂ ਵਿੱਚ 7 ਵਿਕਟਾਂ ‘ਤੇ 169 ਦੌੜਾਂ ਬਣਾਈਆਂ। ਜਿਸ ‘ਚ ਈਸ਼ਾਨ ਕਿਸ਼ਨ 80 ਦੌੜਾਂ ਬਣਾ ਕੇ ਨਾਬਾਦ ਰਹੇ, ਜਦੋਂ ਕਿ ਵੈਭਵ ਸੂਰਿਆਵੰਸ਼ੀ ਨੇ 21 ਗੇਂਦਾਂ ‘ਤੇ 38 ਦੌੜਾਂ ਬਣਾਈਆਂ।
ਭਾਰਤ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਟੀਮ ਨੇ 12 ਦੌੜਾਂ ‘ਤੇ ਅਭਿਸ਼ੇਕ ਸ਼ਰਮਾ ਅਤੇ 24 ਦੌੜਾਂ ‘ਤੇ ਸੰਜੂ ਸੈਮਸਨ ਦੀਆਂ ਵਿਕਟਾਂ ਗੁਆ ਦਿੱਤੀਆਂ। ਵੈਭਵ ਨੇ ਫਿਰ ਹਮਲਾਵਰ ਬੱਲੇਬਾਜ਼ੀ ਕੀਤੀ ਪਰ ਉਹ 38 ਦੌੜਾਂ ‘ਤੇ ਆਊਟ ਹੋ ਗਿਆ। ਸ਼੍ਰੀਲੰਕਾ ਨੇ ਵੀਰਵਾਰ ਨੂੰ ਕੋਰੋਗੀ ਸਪੋਰਟਸ ਪਾਰਕ ਵਿੱਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























