Assembly Election 2024 : ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਜਾਣੋ ਕਦੋਂ ਹੋਣਗੀਆਂ ਚੋਣਾਂ , 23 ਨਵੰਬਰ ਨੂੰ ਐਲਾਨਿਆ ਜਾਵੇਗਾ ਨਤੀਜਾ
ਚੰਡੀਗੜ੍ਹ, ( ਵਿਸ਼ਵ ਵਾਰਤਾ ) ਮਹਾਰਾਸ਼ਟਰ ਦੀਆਂ 288 ਅਤੇ ਝਾਰਖੰਡ ਦੀਆਂ 81 ਸੀਟਾਂ ਲਈ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਪ੍ਰੈੱਸ ਕਾਨਫਰੰਸ ਦੀ ਸ਼ੁਰੂਆਤ ‘ਚ ਮੁੱਖ ਚੋਣ ਕਮਿਸ਼ਨਰ ਨੇ ਜੰਮੂ-ਕਸ਼ਮੀਰ ‘ਚ ਹਾਲ ਹੀ ‘ਚ ਹੋਈਆਂ ਚੋਣਾਂ ‘ਤੇ ਕਿਹਾ ਕਿ ਝਮੂਰਤੀ ਦੇ ਜਸ਼ਨ ‘ਚ ਵੋਟਰਾਂ ਨੇ ਉਤਸ਼ਾਹ ਨਾਲ ਯੋਗਦਾਨ ਪਾਇਆ ਅਤੇ ਉਨ੍ਹਾਂ ਨੇ ਹਰਿਆਣਾ ਦੇ ਵੋਟਰਾਂ ਦਾ ਧੰਨਵਾਦ ਵੀ ਕੀਤਾ।
ਇਸ ਦੇ ਨਾਲ ਹੀ ਚੋਣ ਕਮਿਸ਼ਨਰ ਨੇ ਸ਼ਾਇਰਾਨਾ ਢੰਗ ਨਾਲ ਚੋਣਾਂ ਬਾਰੇ ਗੱਲ ਕੀਤੀ। ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ ਲਈ 20 ਨਵੰਬਰ 2024 ਨੂੰ ਵੋਟਿੰਗ ਹੋਵੇਗੀ। ਬਹੁਮਤ ਲਈ 288 ਵਿੱਚੋਂ 145 ਸੀਟਾਂ ਦੀ ਲੋੜ ਹੋਵੇਗੀ। ਮਹਾਰਾਸ਼ਟਰ ਵਿੱਚ 9.63 ਕਰੋੜ ਵੋਟਰ ਹਨ। ਜਿਸ ਦਾ ਨਤੀਜਾ 23 ਨਵੰਬਰ ਨੂੰ ਐਲਾਨਿਆ ਜਾਵੇਗਾ।
ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਪਹਿਲੇ ਪੜਾਅ ਲਈ 13 ਨਵੰਬਰ ਅਤੇ ਦੂਜੇ ਪੜਾਅ ਲਈ 20 ਨਵੰਬਰ ਨੂੰ ਵੋਟਾਂ ਪੈਣਗੀਆਂ। ਜਿੱਥੇ 81 ਸੀਟਾਂ ਹਨ ਅਤੇ ਬਹੁਮਤ ਲਈ 41 ਸੀਟਾਂ ਦੀ ਲੋੜ ਹੋਵੇਗੀ। ਝਾਰਖੰਡ ਵਿੱਚ 2.6 ਕਰੋੜ ਵੋਟਰ ਹਨ।