Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ
ਬਿਹਾਰ, 22 ਜੂਨ 2026 (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਪੰਕਜ ਤ੍ਰਿਪਾਠੀ ਦੇ ਪਰਿਵਾਰ ਨਾਲ ਜੁੜੀ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਗੋਪਾਲਗੰਜ ਜ਼ਿਲ੍ਹੇ ਦੇ ਮਾਧੋਪੁਰ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਬੇਲਸੰਡ ਵਿੱਚ ਉਨ੍ਹਾਂ ਦੇ ਵੱਡੇ ਭਰਾ ਬਿਜੇਂਦਰ ਨਾਥ ਤਿਵਾਰੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਇਸ ਘਟਨਾ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਪਟਨਾ ਮੈਡੀਕਲ ਕਾਲਜ ਐਂਡ ਹਸਪਤਾਲ (PMCH) ਰੈਫਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਿਜੇਂਦਰ ਨਾਥ ਤਿਵਾਰੀ ਐਤਵਾਰ ਦੇਰ ਸ਼ਾਮ ਆਪਣੇ ਘਰ ਦੇ ਦਰਵਾਜ਼ੇ ‘ਤੇ ਬੈਠੇ ਸਨ। ਇਸੇ ਦੌਰਾਨ ਮੁਲਜ਼ਮ ਰਾਜੇਸ਼ ਸਾਹ ਆਇਆ ਅਤੇ ਉਸ ਨੇ ਅਚਾਨਕ ਬਿਜੇਂਦਰ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਉਹ ਲਹੂ-ਲੁਹਾਨ ਹੋ ਕੇ ਉੱਥੇ ਹੀ ਡਿੱਗ ਪਏ।
ਬਿਜੇਂਦਰ ਨਾਥ ਨੂੰ ਤੁਰੰਤ ਸਦਰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ। ਮੁਢਲੇ ਇਲਾਜ ਤੋਂ ਬਾਅਦ, ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਪਟਨਾ ਏਮਜ਼ਰੈਫਰ ਕਰ ਦਿੱਤਾ।
ਡਾਕਟਰ ਨੇ ਦੱਸਿਆ ਕਿ ਬਿਜੇਂਦਰ ਨਾਥ ਦੀ ਪਿੱਠ ‘ਤੇ ਅੱਧਾ ਇੰਚ, ਇੱਕ ਮੋਢੇ ‘ਤੇ ਇੱਕ ਇੰਚ ਅਤੇ ਦੂਜੇ ਮੋਢੇ ‘ਤੇ ਅੱਧਾ ਇੰਚ ਦਾ ਜ਼ਖ਼ਮ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ। ਮੁਲਜ਼ਮ ਰਾਜੇਸ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























