• Latest
  • Trending
ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ: DGP GAURAV YADAV ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ

ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ: DGP GAURAV YADAV ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

2 hours ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

2 hours ago
ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

4 hours ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

6 hours ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

6 hours ago
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

6 hours ago
Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

6 hours ago
BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

6 hours ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

6 hours ago
Hindi News
English News
Friday, September 11, 2026
No Result
View All Result
27 °c
Chandigarh
30 ° Sat
29 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ: DGP GAURAV YADAV ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ

ਪੁਲਿਸ ਅਧਿਕਾਰੀਆਂ ਨੂੰ ਸੇਫ਼ ਪੰਜਾਬ ਐਂਟੀ-ਡਰੱਗ ਹੈਲਪਲਾਈਨ ’9779100200’ ਰਾਹੀਂ ਮਿਲੇ ਸੁਝਾਵਾਂ ’ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ

December 17, 2024
in ਅੰਮ੍ਰਿਤਸਰ, ਖਬਰਾਂ, ਜਲੰਧਰ, ਪੰਜਾਬ
ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ: DGP GAURAV YADAV ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ

ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ: DGP GAURAV YADAV ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ

– ਡੀਜੀਪੀ ਪੰਜਾਬ ਨੇ ਅੰਮ੍ਰਿਤਸਰ ਵਿਖੇ ਸਰਹੱਦੀ ਜ਼ਿਲਿ੍ਹਆਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅਤੇ ਉਨ੍ਹਾਂ ਨੂੰ ਪੇਸ਼ੇਵਰ ਪੁਲਿਸਿੰਗ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

– ਡੀ.ਜੀ.ਪੀ. ਪੰਜਾਬ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਅੱਤਵਾਦ, ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸਟਰੀਟ ਕ੍ਰਾਈਮ ਵਿਰੁੱਧ ਲੜਾਈ ਤੇਜ਼ ਕਰਨ ਦੇ ਨਿਰਦੇਸ਼

– ਪੁਲਿਸ ਅਧਿਕਾਰੀਆਂ ਨੂੰ ਸੇਫ਼ ਪੰਜਾਬ ਐਂਟੀ-ਡਰੱਗ ਹੈਲਪਲਾਈਨ ’9779100200’ ਰਾਹੀਂ ਮਿਲੇ ਸੁਝਾਵਾਂ ’ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ

– ਬਾਅਦ ਵਿੱਚ, ਡੀਜੀਪੀ ਪੰਜਾਬ ਨੇ ਜਲੰਧਰ ਦਾ ਵੀ ਦੌਰਾ ਕੀਤਾ, ਪੁਲਿਸ ਅਧਿਕਾਰੀਆਂ ਲਈ ਕਰਵਾਏ ਬ੍ਰੇਨਸਟੋਰਮਿੰਗ ਸੈਸ਼ਨ ਵਿੱਚ ਵੀ ਕੀਤੀ ਸ਼ਿਰਕਤ

ਚੰਡੀਗੜ੍ਹ/ਅੰਮ੍ਰਿਤਸਰ/ਜਲੰਧਰ, 17 ਦਸੰਬਰ (ਵਿਸ਼ਵ ਵਾਰਤਾ):- ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਥਾਣੇ ’ਤੇ ਹੋਏ ਹਮਲੇ ਦੇ ਮੱਦੇਨਜ਼ਰ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਸ਼ਹਿਰ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਯਕੀਨੀ ਬਣਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਹ ਦੌਰਾ, ਮੰਗਲਵਾਰ ਤੜਕੇ 3 ਵਜੇ ਇਸਲਾਮਾਬਾਦ ਪੁਲਿਸ ਥਾਣੇ ’ਤੇ ਵਾਪਰੀ ਘਟਨਾ ਤੋਂ ਕੁਝ ਘੰਟਿਆਂ ਬਾਅਦ ਕੀਤਾ ਗਿਆ।

ਇਸ ਸਬੰਧ ਵਿੱਚ ਹੋਈ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡੀਜੀਪੀ ਪੰਜਾਬ ਨੇ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਅਧਿਕਾਰੀਆਂ ਨੂੰ ਮਨੁੱਖੀ ਸੂਝ-ਬੂਝ ਦੇ ਨਾਲ-ਨਾਲ ਤਕਨੀਕੀ ਵਸੀਲਿਆਂ ਦੀ ਵਰਤੋਂ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਉਨ੍ਹਾਂ ਨੇ ਅਜਿਹੇ ਘਿਨਾਉਣੇ ਅਪਰਾਧ ਕਰਨ ਦੇ ਆਮ ਰੁਝਾਨਾਂ ਅਤੇ ਪੈਟਰਨਾਂ ਦੀ ਸ਼ਨਾਖ਼ਤ ਕਰਨ ਅਤੇ ਅਪਰਾਧਾਂ ਦਾ ਪਤਾ ਲਗਾਉਣ ਲਈ ਅਧਿਕਾਰੀਆਂ ਨੂੰ ਸਾਰੇ ਤਕਨੀਕੀ ਅਤੇ ਫੋਰੈਂਸਿਕ ਸਾਧਨਾਂ ਦੀ ਵਰਤੋਂ ਕਰਦੇ ਹੋਏ ਵਿਗਿਆਨਕ ਢੰਗ ਨਾਲ ਜਾਂਚ ਕਰਨ ਲਈ ਕਿਹਾ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਯਕੀਨੀ ਬਣਾਈ ਜਾ ਸਕੇ ।

ਮੀਟਿੰਗ ਵਿੱਚ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ, ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਅਤੇ ਐਸ.ਐਸ.ਪੀ. ਅੰਮ੍ਰਿਤਸਰ (ਦਿਹਾਤੀ) ਚਰਨਜੀਤ ਸਿੰਘ ਹਾਜ਼ਰ ਸਨ।

ਡੀਜੀਪੀ ਗੌਰਵ ਯਾਦਵ ਨੇ ਸਰਹੱਦੀ ਜ਼ਿਲਿ੍ਹਆਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਪੁਲਿਸ ਸੰਸਥਾਨਾਂ ’ਤੇ ਹੋਏ ਪਿਛਲੇ ਹਮਲਿਆਂ ਸਬੰਧੀ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ, “ਅਜਨਾਲਾ ਪੁਲਿਸ ਥਾਣਾ ਵਿਖੇ ਆਈ.ਈ.ਡੀ. ਇੰਪਲਾਂਟ ਅਤੇ ਨਵਾਂਸ਼ਹਿਰ ਦੇ ਅਸਰੋਂ ਦੀ ਪੁਲਿਸ ਚੌਕੀ ’ਤੇ ਹੈਂਡ ਗ੍ਰਨੇਡ ਹਮਲੇ ਸਮੇਤ ਪੁਲਿਸ ਅਦਾਰਿਆਂ ’ਤੇ ਹੋਏ ਹਮਲਿਆਂ ਸਬੰਧੀ ਪਿਛਲੇ ਸਾਰੇ ਕੇਸਾਂ ਨੂੰ ਸਫਲਤਾਪੂਰਵਕ ਹੱਲ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇੱਕ ਵੱਖਰੀ ਮੀਟਿੰਗ ਵਿੱਚ, ਡੀਜੀਪੀ ਨੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ, ਅੰਮ੍ਰਿਤਸਰ ਦਿਹਾਤੀ, ਬਟਾਲਾ ਅਤੇ ਤਰਨਤਾਰਨ ਸਮੇਤ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਪੁਲਿਸ ਸੁਪਰਡੈਂਟ (ਐਸਪੀਜ਼), ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਨੂੰ ਪੰਜਾਬ ਪੁਲਿਸ ਦੀਆਂ ਪ੍ਰਮੁੱਖ ਤਰਜੀਹਾਂ ਬਾਰੇ ਸੰਬੋਧਨ ਕੀਤਾ।

ਉਨ੍ਹਾਂ ਅਧਿਕਾਰੀਆਂ ਨੂੰ ਅੱਤਵਾਦ, ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਸਟਰੀਟ ਕ੍ਰਾਈਮ ਵਿਰੁੱਧ ਲੜਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਜਿਹੇ ਅਪਰਾਧਾਂ ਨੂੰ ਪੇਸ਼ੇਵਰ ਤਰੀਕੇ ਨਾਲ ਨਜਿੱਠਣ ਅਤੇ ਅਜਿਹੇ ਮਾਮਲਿਆਂ ਵਿੱਚ ਤੁਰੰਤ ਐਫ.ਆਈ.ਆਰ. ਦਰਜ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨਵੀਂ ਸ਼ੁਰੂ ਕੀਤੀ ਸੇਫ਼ ਪੰਜਾਬ ਐਂਟੀ ਡਰੱਗ ਹੈਲਪਲਾਈਨ ’9779100200’ ਰਾਹੀਂ ਪ੍ਰਾਪਤ ਸੁਝਾਵਾਂ ’ਤੇ ਤੁਰੰਤ ਕਾਰਵਾਈ ਕਰਨ ਲਈ ਵੀ ਪ੍ਰੇਰਿਆ । ਇਸ ਹੈਲਪਲਾਈਨ ’ਤੇ ਲੋਕ ਨਸ਼ਾ ਤਸਕਰਾਂ ਜਾਂ ਤਸਕਰੀ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ।

ਡੀਜੀਪੀ ਵੱਲੋਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਆਯੋਜਿਤ ‘ਵੱਡਾ ਖਾਣਾ’ ਵਿੱਚ ਵੀ ਸ਼ਾਮਲ ਹੋਏ। ਇਸ ਦੌਰਾਨ ਸਾਰੇ ਰੈਂਕ ਦੇ ਅਧਿਕਾਰੀਆਂ ਨੂੰ ਪੁਲਿਸ ਫੋਰਸ ਦੇ ਮੁਖੀ ਨਾਲ ਗੱਲਬਾਤ ਕਰਨ ਅਤੇ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ ।

ਇਸ ਉਪਰੰਤ ਡੀਜੀਪੀ ਗੌਰਵ ਯਾਦਵ ਨੇ ਜਲੰਧਰ ਦਾ ਵੀ ਦੌਰਾ ਕੀਤਾ ਅਤੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੀਪੀ ਜਲੰਧਰ ਸਵਪਨ ਸ਼ਰਮਾ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਐਸਐਸਪੀ ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ, ਐਸਐਸਪੀ ਹੁਸ਼ਿਆਰਪੁਰ ਸੁਰਿੰਦਰ ਲਾਂਬਾ, ਐਸਐਸਪੀ ਕਪੂਰਥਲਾ ਗੌਰਵ ਤੂਰਾ ਅਤੇ ਹੋਰ ਗਜ਼ਟਿਡ ਅਧਿਕਾਰੀਆਂ ਅਤੇ ਜਲੰਧਰ ਕਮਿਸ਼ਨਰੇਟ ਅਤੇ ਜਲੰਧਰ ਰੇਂਜ ਦੇ ਐਸਐਚਓਜ਼ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਡੀਜੀਪੀ ਨੇ ਅਧਿਕਾਰੀਆਂ ਲਈ ਆਯੋਜਿਤ ਅਤਿ ਆਧੁਨਿਕ ਸੈਸ਼ਨ ਵਿੱਚ ਵੀ ਹਿੱਸਾ ਲਿਆ ਜਿਸ ਵਿੱਚ ਵੱਖ-ਵੱਖ ਪੁਲਿਸ ਸਟੇਸ਼ਨਾਂ ਵੱਲੋਂ ਅਪਣਾਏ ਗਏ ਤਜ਼ਰਬੇ ਸਾਂਝੇ ਕੀਤੇ ਗਏ ਅਤੇ ਅਪਰਾਧਾਂ ਦੇ ਹੱਲ ਬਾਰੇ ਚਰਚਾ ਕੀਤੀ ਗਈ।
ਸੈਸ਼ਨ ਦੌਰਾਨ ਜ਼ਿਲ੍ਹਾ ਐਸ.ਬੀ.ਐਸ.ਨਗਰ ਦੇ ਪੁਲਿਸ ਥਾਣਾ ਔੜ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਨਸ਼ੀਲੇ ਪਦਾਰਥਾਂ ’ਤੇ ਵਿਕਰੀ ਦੇ ਪੱਧਰ ’ਤੇ ਹੀ ਨੱਥ ਪਾਉਣ ਲਈ ਅਪਣਾਏ ਗਏ ਮਾਡਲ ਬਾਰੇ ਚਰਚਾ ਕੀਤੀ ਗਈ।

ਉਨ੍ਹਾਂ ਵੱਖ-ਵੱਖ ਜ਼ਿਲਿ੍ਹਆਂ ਵੱਲੋਂ ਅਪਰਾਧਾਂ ਨਾਲ ਨਜਿੱਠਣ ਲਈ ਵਰਤੀਆਂ ਜਾ ਰਹੀਆਂ ਵੱਖ-ਵੱਖ ਤਕਨੀਕਾਂ ਦੀ ਸ਼ਲਾਘਾ ਕੀਤੀ, ਜਿਸ ਵਿੱਚ ਜਲੰਧਰ ਸ਼ਹਿਰ ਵਿੱਚ ਕ੍ਰਾਈਮ ਮੈਪਿੰਗ, ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸੰਗਠਿਤ ਅਪਰਾਧ ਲਈ ਢੁਕਵੀਂਆਂ ਭਾਰਤੀ ਨਿਆ ਸੰਹਿਤਾ (ਬੀਐਨਐਸ) ਧਾਰਾਵਾਂ ਦੀ ਵਰਤੋਂ, ਜ਼ਿਲ੍ਹਾ ਕਪੂਰਥਲਾ ਵਿਖੇ ਸੀ.ਸੀ.ਟੀ.ਵੀ. ਦੀ ਵਿਆਪਕ ਵਰਤੋਂ ਅਤੇ ਸਬ ਡਵੀਜ਼ਨਲ ਕੰਟਰੋਲ ਰੂਮਾਂ ਦੀ ਸਥਾਪਨਾ, ਜ਼ਿਲ੍ਹਾ ਜਲੰਧਰ ਦਿਹਾਤੀ ਵਿੱਚ ਪੇਸ਼ੇਵਰ ਪੁਲਿਸਿੰਗ, ਜਿੱਥੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ, ਦੋ-ਪਹੀਆ ਵਾਹਨਾਂ ’ਤੇ ਵਿਸ਼ੇਸ਼ ਧਿਆਨ ਦੇ ਕੇ ਸੁਚੱਜੀ ਟਰੈਫਿਕ ਸਬੰਧੀ ਮੁਹਿੰਮ , ਵੱਲ ਧਿਆਨ ਕੇਂਦਰਿਤ ਕਰਨਾ ਸ਼ਾਮਲ ਹੈ।

Tags: BREAKING NEWSBreaking news in PunjabiDGP Gaurav YadavDGP punjabLatest Punjab newsLatest Punjab news in PunjabiPUNJABpunjab newsPUNJAB POLICEtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

by Navjot
September 11, 2026
0

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼   ਮੁੰਬਈ, 11 ਸਤੰਬਰ (ਵਿਸ਼ਵ ਵਾਰਤਾ): ਨੌਜਵਾਨਾਂ 'ਤੇ ਆਧਾਰਿਤ ਆਉਣ ਵਾਲੀ ਰੋਮਾਂਟਿਕ-ਕਾਮੇਡੀ...

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

by Navjot
September 11, 2026
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ...

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

by Navjot
September 11, 2026
0

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ   ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਯੂਥ ਕਾਂਗਰਸ ਨੇ ਨਵੀਆਂ ਨਿਯੁਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

by Jaspreet Kaur
3 weeks ago
0

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ ਕੇਂਦਰੀ ਸੰਚਾਰ ਮੰਤਰੀ ਜਯੋਤਿਰਾਦਿੱਤਿਆ ਐੱਮ. ਸਿੰਧੀਆ ਕਰਨਗੇ ਬੈਠਕ ਦੀ ਪ੍ਰਧਾਨਗੀ ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 