• Latest
  • Trending
ਗੁਰਦਾਸਪੁਰ ਤੇ ਬਟਾਲਾ ‘ਚ ਪੁਲਿਸ ਅਦਾਰਿਆਂ ‘ਤੇ ਹਮਲਾ: Punjab Police ਨੇ ਇਨ੍ਹਾਂ ਹਮਲਿਆਂ ਦੇ ਮਾਸਟਰਮਾਈਂਡ ਸਮੇਤ ਪਾਕਿਸਤਾਨੀ ਹਮਾਇਤ ਪ੍ਰਾਪਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ ਤੇ ਬਟਾਲਾ ‘ਚ ਪੁਲਿਸ ਅਦਾਰਿਆਂ ‘ਤੇ ਹਮਲਾ: Punjab Police ਨੇ ਇਨ੍ਹਾਂ ਹਮਲਿਆਂ ਦੇ ਮਾਸਟਰਮਾਈਂਡ ਸਮੇਤ ਪਾਕਿਸਤਾਨੀ ਹਮਾਇਤ ਪ੍ਰਾਪਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

2 years ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

30 minutes ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

38 minutes ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

52 minutes ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

1 hour ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

2 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

2 hours ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

3 hours ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

3 hours ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

3 hours ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

3 hours ago
Hindi News
English News
Monday, November 23, 2026
No Result
View All Result
19 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਦਾਸਪੁਰ ਤੇ ਬਟਾਲਾ ‘ਚ ਪੁਲਿਸ ਅਦਾਰਿਆਂ ‘ਤੇ ਹਮਲਾ: Punjab Police ਨੇ ਇਨ੍ਹਾਂ ਹਮਲਿਆਂ ਦੇ ਮਾਸਟਰਮਾਈਂਡ ਸਮੇਤ ਪਾਕਿਸਤਾਨੀ ਹਮਾਇਤ ਪ੍ਰਾਪਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

December 29, 2024
in ਖਬਰਾਂ, ਪੰਜਾਬ

– ਪੁਲਿਸ ਟੀਮਾਂ ਨੇ 9 ਐਮ.ਐਮ. ਗਲੌਕ ਸਮੇਤ ਦੋ ਪਿਸਤੌਲ ਕੀਤੇ ਬਰਾਮਦ

– ਇਸ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ ‘ਤੇ ਹੋਏ ਹਮਲੇ ਦੀਆਂ ਸਾਰੀਆਂ ਗੁੱਥੀਆਂ ਸੁਲਝਾਈਆਂ: ਡੀ.ਜੀ.ਪੀ. ਗੌਰਵ ਯਾਦਵ

– ਦੋ ਮੁਲਜ਼ਮਾਂ ਨੇ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਕੋਸ਼ਿਸ਼, ਐਨਕਾਊਂਟਰ ਉਪਰੰਤ ਕਾਬੂ: ਡੀ.ਜੀ.ਪੀ. ਪੰਜਾਬ

ਚੰਡੀਗੜ੍ਹ/ਬਟਾਲਾ, 29 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਹੋਰ ਪਾਕਿਸਤਾਨ-ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ, ਜਿਹਨਾਂ ਵਿੱਚ ਬਟਾਲਾ ਅਤੇ ਗੁਰਦਾਸਪੁਰ ਦੇ ਪੁਲਿਸ ਅਦਾਰਿਆਂ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਅਭਿਜੋਤ ਸਿੰਘ ਵੀ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਵਿਦੇਸ਼ ਅਧਾਰਿਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਅਤੇ ਸ਼ਮਸ਼ੇਰ ਉਰਫ਼ ਹਨੀ ਵੱਲੋਂ ਚਲਾਏ ਜਾ ਰਹੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਵੱਲੋਂ ਸੰਚਾਲਿਤ ਕੀਤਾ ਜਾ ਰਿਹਾ ਸੀ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਦਾ ਸਫ਼ਲਤਾਪੂਰਵਕ ਪਰਦਾਫਾਸ਼ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਵਿੱਚ ਪੁਲਿਸ ਅਦਾਰਿਆਂ ‘ਤੇ ਹੋਏ ਹਮਲਿਆਂ ਦੀਆਂ ਸਾਰੀਆਂ ਗੁੱਥੀਆਂ ਨੂੰ ਸੁਲਝਾ ਲਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਬਾਕੀ ਚਾਰ ਵਿਅਕਤੀਆਂ ਦੀ ਪਛਾਣ ਕੁਲਜੀਤ ਸਿੰਘ, ਰੋਹਿਤ ਉਰਫ਼ ਘੇਸੀ, ਸ਼ੁਭਮ ਅਤੇ ਗੁਰਜਿੰਦਰ ਸਿੰਘ ਉਰਫ਼ ਰਾਜਾ ਸਾਰੇ ਵਾਸੀ ਕਿਲ੍ਹਾ ਲਾਲ ਸਿੰਘ, ਬਟਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਦੋ ਪਿਸਤੌਲ ਜਿਹਨਾਂ ਵਿੱਚ ਇੱਕ 9 ਐਮ.ਐਮ. ਗਲਾਕ ਅਤੇ ਇੱਕ .32 ਬੋਰ ਦਾ ਪਿਸਤੌਲ ਸ਼ਾਮਲ ਹੈ, ਵੀ ਬਰਾਮਦ ਕੀਤੇ ਹਨ।

ਇਹ ਸਫ਼ਲਤਾ ਬਟਾਲਾ ਦੇ ਘਣੀਏ ਕੇ ਬਾਂਗਰ ਪੁਲਿਸ ਸਟੇਸ਼ਨ ‘ਤੇ 12 ਦਸੰਬਰ ਨੂੰ ਰਾਤ 10.20 ਵਜੇ ਦੇ ਕਰੀਬ ਕੁਝ ਵਿਅਕਤੀਆਂ ਵੱਲੋਂ ਹੈਂਡ ਗ੍ਰਨੇਡ ਸੁੱਟੇ ਜਾਣ ਤੋਂ ਉਪਰੰਤ ਅਤੇ 20 ਦਸੰਬਰ ਨੂੰ ਰਾਤ 9.30 ਵਜੇ ਦੇ ਕਰੀਬ ਗੁਰਦਾਸਪੁਰ ਦੀ ਵਡਾਲਾ ਬਾਂਗਰ ਪੁਲਿਸ ਚੌਕੀ ‘ਤੇ ਹੋਏ ਹਮਲੇ ਉਪਰੰਤ ਕੁਝ ਦਿਨਾਂ ਬਾਅਦ ਹਾਸਲ ਹੋਈ ਹੈ। ਇਹਨਾਂ ਘਟਨਾਵਾਂ ਤੋਂ ਬਾਅਦ, ਅੱਤਵਾਦੀ ਸੰਗਠਨ ਬੀ.ਕੇ.ਆਈ. ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵੱਖ-ਵੱਖ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਇਹਨਾਂ ਅੱਤਵਾਦੀ ਹਮਲਿਆਂ ਦੀ ਜ਼ਿੰਮੇਵਾਰੀ ਲਈ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਦੋਂ ਮੁਲਜ਼ਮ ਅਭੀਜੋਤ ਸਿੰਘ ਅਤੇ ਕੁਲਜੀਤ ਸਿੰਘ ਨੂੰ ਰਿਕਵਰੀ ਲਈ ਲਿਜਾਇਆ ਗਿਆ ਤਾਂ ਉਨ੍ਹਾਂ ਨੇ ਹਿਰਾਸਤ ਤੋਂ ਭੱਜਣ ਲਈ ਪੁਲਿਸ ਟੀਮ ‘ਤੇ ਹਮਲਾ ਕਰ ਦਿੱਤਾ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਸਵੈ-ਰੱਖਿਆ ਲਈ ਗੋਲੀਬਾਰੀ ਕੀਤੀ ਜਿਸ ਦੇ ਚਲਦਿਆਂ ਦੋਵਾਂ ਨੂੰ ਗੋਲੀਆਂ ਲੱਗੀਆਂ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿੱਛਲੇ ਸਬੰਧ ਸਥਾਪਤ ਕਰਨ ਅਤੇ ਇਸ ਪੂਰੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਬਾਰਡਰ ਰੇਂਜ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਅਦਾਰਿਆਂ ‘ਤੇ ਹੋਏ ਹਮਲੇ ਉਪਰੰਤ ਬਟਾਲਾ ਪੁਲਿਸ ਵੱਲੋਂ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ।

ਉਨ੍ਹਾਂ ਦੱਸਿਆ ਕਿ ਤਕਨੀਕੀ ਅਤੇ ਮਨੁੱਖੀ ਸੂਹਾਂ ‘ਤੇ ਕਾਰਵਾਈ ਕਰਦਿਆਂ ਐਸ.ਐਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਸਾਰੇ ਮੁਲਜ਼ਮਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਐਸ.ਐਸ.ਪੀ. ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵਲੋਂ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ...

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) 12 ਅਕਤੂਬਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਦੀ ਅਗਵਾਈ ਵਿੱਚ ਸੁਪਰੀਮ...

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਵੈਲਿੰਗਟਨ ਟੈਸਟ ਦੇ ਪੰਜਵੇਂ ਅਤੇ ਆਖਰੀ ਦਿਨ ਦੀ ਖੇਡ ਜਾਰੀ ਹੈ। ਮੈਚ ਦੇ ਆਖਰੀ ਦਿਨ ਟੀ-ਬ੍ਰੇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
4 weeks ago
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 