ਸੁਖਬੀਰ ਬਾਦਲ ‘ਤੇ ਹਮਲਾ: ਪੁਲਿਸ ਨੇ ਹਮਲਾਵਰ ਨੂੰ ਲਿਆ ਹਿਰਾਸਤ ‘ਚ
ਚੰਡੀਗੜ੍ਹ, 13 ਅਗਸਤ 2026 (ਵਿਸ਼ਵ ਵਾਰਤਾ)– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਨਾਂਦੇੜ ਸਾਹਿਬ ਵਿੱਚ ਜਾਨਲੇਵਾ ਹਮਲਾ ਹੋਇਆ। ਹਮਲੇ ਵਿੱਚ ਉਨ੍ਹਾਂ ਦੇ ਹੱਥ ‘ਤੇ ਸੱਟ ਲੱਗੀ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ‘ਤੇ ਨਾਂਦੇੜ ਦੇ ਇੱਕ ਗੁਰਦੁਆਰੇ ਸਾਹਿਬ ਵਿੱਚ ਨਿਹੰਗ ਸਿੰਘ ਵੱਲੋਂ ਹਮਲਾ ਕੀਤਾ ਗਿਆ।
ਸੁਖਬੀਰ ਸਿੰਘ ਬਾਦਲ ਨਾਂਦੇੜ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਇਸ ਦੌਰਾਨ ਉਨ੍ਹਾਂ ‘ਤੇ ਹਮਲਾ ਹੋਇਆ। ਇਸ ਹਮਲੇ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਇੱਕ ਪੁਲਿਸ ਕਰਮਚਾਰੀ ਵੀ ਜ਼ਖ਼ਮੀ ਹੋਇਆ ਹੈ। ਸੁਰੱਖਿਆ ਕਰਮਚਾਰੀ ਨੇ ਹਮਲਾਵਰ ਨੂੰ ਰੋਕਣ ਦਾ ਯਤਨ ਕੀਤਾ, ਜਿਸ ਵਿੱਚ ਉਹ ਜ਼ਖ਼ਮੀ ਹੋ ਗਿਆ।ਘਟਨਾ ਤੋਂ ਬਾਅਦ ਸੁਖਬੀਰ ਬਾਦਲ ਨੂੰ ਯਸ਼ੋਸਾਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਤਾਜ਼ਾ ਜਾਣਕਾਰੀ ਅਨੁਸਾਰ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਘਟਨਾ ਨਾਲ ਜੁੜੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























