ਮਾਣ ਵਾਲੀ ਗੱਲ!
– Australia ਸਰਕਾਰ ਵੱਲੋਂ ਪ੍ਰਕਾਸ਼ ਪੁਰਬ ਮੌਕੇ ਵੱਡਾ ਉਪਰਾਲਾ
– ਸਿੱਖ ਭਾਈਚਾਰੇ ਲਈ ਇਤਿਹਾਸਕ ਪਲ
ਨਵੀ ਦਿੱਲੀ, 11 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਆਸਟਰੇਲੀਆ (Australia) ਵਸਦੇ ਸਿੱਖਾਂ ਨੂੰ ਸਰਕਾਰ ਨੇ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਇਥੇ ਦੀ ਇਕ ਝੀਲ ਦਾ ਨਾਮ ਬਦਲ ਕੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖ ਦਿੱਤਾ ਹੈ।
ਆਸਟਰੇਲੀਆ ਦੇ ਸੂਬੇ ਵਿਕਟੋਰੀਆ ਦੀ ਐਲਨ ਲੇਬਰ ਸਰਕਾਰ ਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਨਮਾਨ ’ਚ ਬਰਵਿਕ ਸਪਰਿੰਗਜ਼ ਝੀਲ ਦਾ ਨਾਂ ਬਦਲ ਕੇ ‘ਗੁਰੂ ਨਾਨਕ ਲੇਕ’ ਰੱਖ ਦਿਤਾ ਹੈ। ਝੀਲ ਨੇੜੇ ਰੱਖੇ ਸਮਾਗਮ ਦੌਰਾਨ ਅਰਦਾਸ ਕੀਤੀ ਗਈ ਅਤੇ ਇਲਾਕੇ ਦੇ ਮੂਲਵਾਸੀਆਂ ਨੇ ਆਪਣੀਆਂ ਰਹੁ-ਰੀਤਾਂ ਨਾਲ ਇਸ ਐਲਾਨ ਦਾ ਸਵਾਗਤ ਕੀਤਾ।
ਇਸ ਤੋਂ ਇਲਾਵਾ ਗੁਰਪੁਰਬ ਦੇ ਮੱਦੇਨਜ਼ਰ ਵਿਕਟੋਰੀਆ ਵਿਚ ਲੰਗਰ ਸਮਾਗਮਾਂ ਲਈ 6 ਲੱਖ ਡਾਲਰ ਵੀ ਰੱਖੇ ਗਏ ਹਨ। ਇਸ ਮੌਕੇ ਕਰਵਾਏ ਇਕ ਸਮਾਗਮ ਦੌਰਾਨ ਬਹੁ-ਸਭਿਆਚਾਰਕ ਮਾਮਲਿਆਂ ਦੇ ਮੰਤਰੀ ਇੰਗਰਿਡ ਸਟਿਟ ਨੇ ਵਿਕਟੋਰੀਆ ਦੇ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਮਾਨਤਾ ਦੇਣ ਦੀ ਮਹੱਤਤਾ ’ਤੇ ਜ਼ੋਰ ਦਿਤਾ। ਉਨ੍ਹਾਂ ਕਿਹਾ, ‘‘ ਇਸ ਸਥਾਨ ਦਾ ਨਾਮ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਦਿਆਂ ਵਿਕਟੋਰੀਆ ਵਿੱਚ ਵਸਦੇ ਸਾਡੇ ਸਿੱਖ ਭਾਈਚਾਰੇ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਮੈਨੂੰ ਖੁਸ਼ੀ ਹੋ ਰਹੀ ਹੈ।’’
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/