Austraila ‘ਚ ਬੱਚਿਆਂ ਦੇ ਸੋਸ਼ਲ ਮੀਡੀਆ ਵਰਤਣ ‘ਤੇ ਲੱਗੀ ਪਾਬੰਦੀ
ਨਵੀ ਦਿੱਲੀ, 22 ਨਵੰਬਰ : ਆਸਟ੍ਰੇਲੀਆ (Austraila) ਸਰਕਾਰ ਨੇ ਸੰਸਦ ‘ਚ ਇਕ ਨਵਾਂ ਬਿੱਲ ਪੇਸ਼ ਕੀਤਾ। ਇਸ ਬਿੱਲ ਦਾ ਮਕਸਦ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਲਗਾਉਣਾ ਹੈ। ਇਸ ਦੀ ਉਲੰਘਣਾ ਕਰਨ ‘ਤੇ $32.5 ਮਿਲੀਅਨ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਆਸਟ੍ਰੇਲੀਆ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ ਲਗਾਉਣ ਲਈ ਬਿੱਲ ਲਿਆਉਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ।
ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਬਿੱਲ ਨੂੰ ਇੱਕ “ਇਤਿਹਾਸਿਕ ਸੁਧਾਰ” ਕਰਾਰ ਦਿਤਾ ਹੈ ਉਨ੍ਹਾਂ ਕਿਹਾ ਕਿ “ਅਸੀਂ ਜਾਣਦੇ ਹਾਂ ਕਿ ਕੁਝ ਬੱਚੇ ਇਸ ਦੇ ਜੁਗਾੜੁ ਤਰੀਕੇ ਲੱਭ ਸਕਦੇ ਹਨ, ਪਰ ਅਸੀਂ ਸੋਸ਼ਲ ਮੀਡੀਆ ਕੰਪਨੀਆਂ ਨੂੰ ਇੱਕ ਸੁਨੇਹਾ ਭੇਜਣਾ ਚਾਹੁੰਦੇ ਹਾਂ ਕਿ ਉਹ ਆਪਣੀ ਜਿੰਮੇਵਾਰੀ ਨਿਭਾਉਣ। ਇਹ ਪ੍ਰਸਤਾਵ ਮੇਟਾ ਪਲੇਟਫਾਰਮ (ਇੰਸਟਾਗ੍ਰਾਮ ਅਤੇ ਫੇਸਬੁੱਕ), ਟਿਕਟੌਕ, ਐਕਸ, ਅਤੇ ਸਨੈਪਚੈਟ ਵਰਗੇ ਪ੍ਰਮੁੱਖ ਪਲੇਟਫਾਰਮਾਂ ਨੂੰ ਪ੍ਰਭਾਵਤ ਕਰੇਗਾ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/