Australia : ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲ਼ੇ ਨੂੰ ਆਸਟ੍ਰੇਲੀਆ ਸਰਕਾਰ ਦੇਵੇਗੀ ਦੇਸ਼ ਨਿਕਾਲਾ
ਚੰਡੀਗੜ੍ਹ, 9ਦਸੰਬਰ (ਵਿਸ਼ਵ ਵਾਰਤਾ)ਪੱਛਮੀ ਆਸਟਰੇਲੀਆ ਦੇ ਸ਼ਹਿਰ ਪਰਥ ਦੇ ਇਲਾਕੇ ਕੈਨਿੰਗਵੇਲ ਵਿਖੇ ਸਥਿਤ ਗੁਰੂਘਰ ਵਿਖੇ ਅਗਸਤ ਮਹੀਨੇ ਵਿਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਸਿੱਖ ਸੰਗਤ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਸੀ। ਹੁਣ ਆਸਟ੍ਰੇਲੀਆ ਸਰਕਾਰ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 21 ਸਾਲਾ ਨੌਜਵਾਨ ਖਿਜ਼ਰ ਹਯਾਤ ਨੂੰ ਦੇਸ਼ ਨਿਕਾਲਾ (ਡਿਪੋਰਟ ਕਰਨ ਦਾ ) ਦੇਣ ਦਾ ਫ਼ੈਸਲਾ ਕੀਤਾ ਹੈ। ਹੁਣ ਸਖ਼ਤ ਕਦਮ ਚੁੱਕਦਿਆਂ ਮੁਲਕ ਦੇ ਆਵਾਸ ਮੰਤਰੀ ਟੋਨੀ ਬਰਕ ਨੇ ਕਥਿਤ ਦੋਸ਼ੀ ਦਾ ਵੀਜ਼ਾ ਰੱਦ ਕਰਦਿਆਂ ਉਸ ਨੂੰ ਮੁਲਕ ’ਚੋਂ ਕੱਢਣ ਦਾ ਐਲਾਨ ਕੀਤਾ ਹੈ। ਅਗਲੇਰੀ ਕਾਰਵਾਈ ਮਗਰੋਂ ਇਸ ਸਮੇਂ ਆਵਾਸ ਬੰਦੀ ਕੇਂਦਰ ’ਚ ਨਜ਼ਰਬੰਦ ਖਿਜ਼ਰ ਹਯਾਤ ਨੂੰ ਦੇਸ਼ ਨਿਕਾਲਾ ਦੇ ਦਿੱਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/