Australia: ਭਾਰਤੀ ਭਾਈਚਾਰੇ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ ‘ਤੇ ਜਤਾਇਆ ਗਿਆ ਦੁੱਖ
- ਕੈਰੋਲੀਨ ਸਪ੍ਰਿੰਗਜ਼ ਮੈਲਬੌਰਨ ਵਿਖੇ 2 ਮਿੰਟ ਦਾ ਮੌਨ ਧਾਰਨ ਕਰ ਕੇ ਕੀਤੀ ਸ਼ਰਧਾਂਜਲੀ ਭੇਟ
ਆਸਟ੍ਰੇਲੀਆ, 27 ਦਸੰਬਰ : ਭਾਰਤੀ ਰਾਜਨੀਤੀ ਵਿੱਚ ਮਹੱਤਵਪੂਰਨ ਸਥਾਨ ਰੱਖਣ ਵਾਲੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 26 ਦਸੰਬਰ ਨੂੰ ਏਮਜ਼ ਵਿੱਚ ਇਲਾਜ ਦੌਰਾਨ ਦੇਹਾਂਤ ਹੋ ਗਿਆ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਭਾਰਤ ਸਣੇ ਪੂਰੀ ਦੁਨੀਆ ਵਿੱਚ ਸੋਗ ਦੀ ਲਹਿਰ ਦੌੜ ਗਈ । ਜਿਥੇ ਦੁਨੀਆ ਭਰ ਦੇ ਕਈ ਨੇਤਾਵਾਂ ਨੇ ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ ‘ਤੇ ਸ਼ਰਧਾਂਜਲੀ ਦੇ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਓਥੇ ਹੀ ਵਿਦੇਸ਼ ਦੀ ਧਰਤੀ ‘ਤੇ ਵਸਦੇ ਭਾਰਤੀ ਮੂਲ ਦੇ ਲੋਕਾਂ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ।
ਦੱਸ ਦਈਏ ਕਿ ਆਸਟ੍ਰੇਲੀਆ (Australia) ਦੇ ਕੈਰੋਲੀਨ ਸਪ੍ਰਿੰਗਜ਼, ਮੈਲਬੌਰਨ ‘ਚ ਵਿਖੇ ਭਾਰਤ ਦੇ ਸਾਬਕਾ ਪ੍ਰਧਾਨ ਡਾ: ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ। ਜਿਥੇ ਕਿ 2 ਮਿੰਟ ਦਾ ਮੋਨ ਧਾਰਨ ਕਰ ਕੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿਤੀ ਗਈ ਇਸ ਮੌਕੇ ਐਚ.ਪੀ ਵਰਮਾ, ਕੌਰ ਸਿੰਘ ਔਲਖ, ਓਮ ਪ੍ਰਕਾਸ਼ ਚਾਵਲਾ, ਓਂਕਾਰ ਸਿੰਘ, ਐਮ ਐਲ ਸਹਿਗਲ, ਬ੍ਰਿਜ ਜੋਸ਼ੀ, ਰਾਜਬੀਰ ਸਿੰਘ, ਬਲਵੰਤ ਚਾਹਲ, ਦਵਿੰਦਰਜੀਤ ਦਰਸ਼ੀ, ਤੇਜਬੀਰ ਸੰਧੂ, ਪ੍ਰੋਫੈਸਰ ਮਹਿੰਦਰ ਢਿੱਲੋਂ ਅਤੇ ਹੋਰ ਹਾਜ਼ਿਰ ਸਨ।
ਡਾ: ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨੂੰ ਭਲਕੇ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ , ਜਿੱਥੇ ਆਮ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਮਨਮੋਹਨ ਸਿੰਘ ਦੇ ਦਿਹਾਂਤ ਕਾਰਨ ਕੇਂਦਰ ਸਰਕਾਰ ਨੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/