Austria ਦੇ ਸਕੂਲ ‘ਚ ਅੰਨ੍ਹੇਵਾਹ Firing, ਮਚੀ ਹਫੜਾ- ਦਫੜੀ
11 ਦੀ ਮੌਤ, ਕਈ ਗੰਭੀਰ ਜ਼ਖਮੀ

ਆਸਟਰੀਆ, 10 ਜੂਨ (ਵਿਸ਼ਵ ਵਾਰਤਾ) : ਆਸਟਰੀਆ ਦੇ ਗ੍ਰੈਜ਼ ਸ਼ਹਿਰ ਦੇ ਇੱਕ ਸਕੂਲ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸਥਾਨਕ ਮੀਡੀਆ ਅਨੁਸਾਰ ਇਸ ਹਮਲੇ ਵਿੱਚ 11 ਮੌਤਾਂ ਹੋ ਚੁੱਕੀਆਂ ਹਨ, ਜਦੋਂ ਕਿ ਕਈ ਹੋਰ ਜ਼ਖਮੀ ਹੋਏ ਹਨ। ਇਲਾਕੇ ਚ ਸਹਿਮ ਦਾ ਮਾਹੌਲ ਹੈ
ਆਸਟ੍ਰੀਆ ਦੀਆਂ ਮੀਡੀਆ ਰਿਪੋਰਟਾਂ ਅਨੁਸਾਰ, ਸਕੂਲ ਦੇ ਅੰਦਰ ਸਵੇਰੇ 10 ਵਜੇ ਦੇ ਕਰੀਬ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਇਸ ਤੋਂ ਥੋੜ੍ਹੀ ਦੇਰ ਬਾਅਦ, ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਅਜੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਕਿਵੇਂ ਵਾਪਰੀ। ਫਿਲਹਾਲ, ਸਪੈਸ਼ਲ ਫੋਰਸ ਕੋਬਰਾ ਨੂੰ ਮੌਕੇ ‘ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਜ਼ਖਮੀਆਂ ਵਿੱਚ ਵਿਦਿਆਰਥੀ ਅਤੇ ਅਧਿਆਪਕ ਦੋਵੇਂ ਸ਼ਾਮਲ ਹਨ, ਜਿਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਵੱਲੋਂ ਪੂਰੇ ਸ਼ਹਿਰ ਵਿੱਚ ਸੁਰੱਖਿਆ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























