Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ
ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਦਾ ਸੰਕਲਪ: ਤਰੁਣ ਚੁਗ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ
Blackout News :27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ
Punjab News :ਗੁਰਦਾਸਪੁਰ ਅਤੇ ਬਟਾਲਾ ਵਿੱਚ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ; 248 ਵਿਅਕਤੀ 1.9 ਕਿੱਲੋ ਹੈਰੋਇਨ ਸਮੇਤ ਕਾਬੂ
ਅਵਾਰਾ ਕੁੱਤਿਆਂ ਦੇ ਹਮਲੇ ‘ਚ ਬੱਚੇ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ.ਟੀ.ਓ
Delhi News :ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਵਿਕਸਤ ਭਾਰਤ ਦੇ ਨਿਰਮਾਣ ਦਾ ਮਾਰਗ-ਦਰਸ਼ਨ ਕਰਦੀਆਂ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
WishavWarta -Web Portal - Punjabi News Agency
Wishavwarta

Wishavwarta

ਸਹਿਕਾਰੀ ਪ੍ਰਬੰਧਾਂ ਨੂੰ ਸੁਚੱਜੇ ਤਰੀਕੇ ਨਾਲ ਚਲਾਉਣ ਲਈ ਸਮੇਂ-ਸਮੇਂ ਸਿਰ ਸਹਿਕਾਰੀ ਕਾਨੂੰਨ ਵਿੱਚ ਸੋਧ ਦੀ ਜਰੂਰਤ-ਜਾਖੜ

ਸਹਿਕਾਰੀ ਪ੍ਰਬੰਧਾਂ ਨੂੰ ਸੁਚੱਜੇ ਤਰੀਕੇ ਨਾਲ ਚਲਾਉਣ ਲਈ ਸਮੇਂ-ਸਮੇਂ ਸਿਰ ਸਹਿਕਾਰੀ ਕਾਨੂੰਨ ਵਿੱਚ ਸੋਧ ਦੀ ਜਰੂਰਤ-ਜਾਖੜ

ਚੰਡੀਗੜ੍ਹ 16 ਨਵੰਬਰ          ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਜੈ ਵੀਰ ਜਾਖੜ ਨੇ ਕਿਹਾ ਕਿ ਸਹਿਕਾਰੀ ਪ੍ਰਬੰਧ ਨੂੰ ਸੁਚੱਜੇ ਤਰੀਕੇ ਨਾਲ ਚਲਾਉਣ ਅਤੇ ਸਹਿਕਾਰਤਾ ਵਿਕਾਸ ਲਈ ਨਵੇਂ ਮਾਹੋਲ ਮੁਤਾਬਕ ਸਮੇਂ-ਸਮੇਂ ਤੇ ਸਹਿਕਾਰੀ ਕਾਨੂੰਨ ਵਿੱਚ ਸੋਧ ਦੀ ਜਰੂਰਤ ਹੈ। 64ਵੇਂ ਸਰਵ ਭਾਰਤੀ ਸਹਿਕਾਰੀ ਹਫਤੇ ਦੇ ਤੀਜੇ ਦਿਨ ਅੱਜ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਖੇ ਪਨਕੋਫੈਡ ਵੱਲੋਂ ਕਰਵਾਏ ਇੱਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਨੂੰ ਵਧੇਰੇ ਖੁਦ ਮੁਖਤਿਆਰੀ ਦੇਣ ਲਈਇਨ੍ਹਾਂ ਵਿੱਚ ਸਿਆਸੀ ਦਖਲ ਖਤਮ ਹੋਣਾ ਚਾਹੀਦਾ ਹੈ ਅਤੇ ਸਹਿਕਾਰੀ ਕਾਨੂੰਨ ਨੂੰ ਆਪਣੇ ਮੁਤਾਬਕ ਕੰਮ ਕਰਨ ਦੇਣਾ ਚਾਹੀਦਾ ਹੈ। ਪਿਛਲੀਆਂ ਤਿੰਨ ਪੀੜੀਆਂ ਤੋਂ ਸਹਿਕਾਰੀ ਲਹਿਰ ਨਾਲ ਜੁੜੇ ਸ੍ਰੀ ਜਾਖੜ ਨੇ ਕਿਹਾ ਕਿ ਮੁੱਢਲੀਆਂ ਸਹਿਕਾਰੀ ਸਭਾਵਾਂ, ਖੇਤੀਬਾੜੀਅਤੇ ਪੇਂਡੂ ਵਿਕਾਸ ਦੀ ਰੀੜ੍ਹ ਦੀ ਹੱਡੀ ਹਨ ਕਿਉਂਕਿ ਸਮੁੱਚਾ ਖੇਤੀ ਕਾਰੋਬਾਰ ਅਤੇ ਸਹਾਇਕ ਧੰਦੇ ਸਹਿਕਾਰੀ ਕਰਜ਼ਿਆਂ ਉਪਰ ਨਿਰਭਰ ਹਨ।ਉਨ੍ਹਾਂ ਨੇ ਕਿਹਾ ਕਿ ਸਹਿਕਾਰੀ ਪ੍ਰਬੰਧ ਦੀ ਨਿਗਰਾਨੀ ਲਈ ਸਹਿਕਾਰੀ ਸਭਾਵਾਂ ਦਾ ਆਡਿਟ ਹੋਣਾ ਬਹੁਤ ਜਰੁਰੀ ਹੈ ਅਤੇਸਹਿਕਾਰੀ ਸਭਾਵਾਂ ਦਾ ਕਾਰੋਬਾਰ ਅਤੇ ਬਿਜਨਸ, ਅਧੁਨਿਕ ਲੀਹਾਂ ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਵੱਲੋਂ ਇਸ ਗੱਲ ਤੇ ਜੋਰ ਦਿੱਤਾ ਗਿਆ ਕਿ ਸਹਿਕਾਰੀ ਸਭਾਵਾਂ ਦੇ ਪ੍ਰਬੰਧ ਨੂੰ ਲੋਕਤੰਤਰਿਕ ਤਰੀਕੇ ਨਾਲ ਚਲਾਉਣ ਲਈ ਆਮ ਇਜਲਾਸ ਬਹੁਤ ਜਰੂਰੀ ਹਨ ਜੋ ਕਿਸਭਾਵਾਂ ਦੇ ਸਕੱਤਰਾਂ ਦੀ ਜਿਮੇਵਾਰੀ ਹੁੰਦੀ ਹੈ।ਇਸ ਮੌਕੇ ਸਹਿਕਾਰੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਡੀ.ਪੀ.ਰੈਡੀ ਨੇ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਹਿਕਾਰਤਾ ਦੀ ਤਰੱਕੀ ਅਤੇ ਮੁੱਢਲੀਆਂ ਸਹਿਕਾਰੀ ਸਭਾਵਾਂ ਦੇ ਕਾਰੋਬਾਰ ਨੂੰ ਸਹੀ ਤਰੀਕੇ ਨਾਲ ਚਲਾਉਣ ਲਈ ਸਹਿਕਾਰਤਾਨਿਯਮਾਂ ਅਤੇ ਉਪ ਨਿਯਮਾਂ ਦੀ ਪਾਲਣਾ ਬਹੁਤ ਜਰੂਰੀ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸਮੁੱਚਾ ਕੰਮਕਾਜ ਸਹਿਕਾਰੀ ਕਾਨੂੰਨ ਦੇ ਤਹਿਤ ਹੀ ਹੋਣਾ ਚਾਹੀਦਾ ਹੈ। ਸ੍ਰੀ ਰੈਡੀ ਨੇ ਕਿਹਾ ਕਿ ਸਹਿਕਾਰਤਾ ਵਿੱਚ ਸਰਗਰਮ ਕਰਮਚਾਰੀਆਂ ਨੂੰ ਹੀ ਸਭਾਵਾਂ ਦੇ ਅਹੁਦੇਦਾਰ ਚੁਣੇਜਾਣਾ ਚਾਹੀਦਾ ਹੈ।ਉਨ੍ਹਾਂ ਵੱਲੋਂ ਕਿਹਾ ਗਿਆ ਕਿ ਪੰਜਾਬ ਦੀਆਂ ਮੁੱਢਲੀਆਂ ਸਹਿਕਾਰੀ ਖੇਤੀਬਾੜੀ ਸਭਾਵਾਂ ਵਿੱਚ ਕਰਜ਼ਿਆਂ ਦੀ ਵਸੂਲੀ ਸਮੇਂ ਸਿਰ ਹੋਣੀ ਜਰੂਰੀ ਹੈ ਜਿਸ ਵਾਸਤੇ ਮੈਂਬਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ।ਰਜਿਸਟਰਾਰ, ਸਹਿਕਾਰੀ ਸਭਾਵਾਂ ਪੰਜਾਬ ਸ੍ਰੀ ਅਰਵਿੰਦਰ ਸਿੰਘ ਬੈਂਸ ਨੇ ਇਸ ਮੋਕੇ ਸੰਬੋਧਨ ਕਰਦਿਆਂ ਕਿਹਾ ਕਿ ਸਹਿਕਾਰੀ ਲਹਿਰ ਵਾਹਦ ਅਜਿਹੀ ਲਹਿਰ ਹੈ ਜੋ ਸਹਿਕਾਰੀ ਅਸੂਲਾਂ ਅਤੇ ਕਾਨੂੰਨ ਉਪਰ ਪੈਰਾ ਦਿੰਦੇ ਹੋਏ ਕਾਰੋਬਾਰ ਚਲਾਉਣਾ ਹੈ। ਅੱਜਦਾ ਦਿਨ ਸਹਿਕਾਰੀ ਕਾਨੂੰਨਸਾਜੀ ਨੂੰ ਸਮਰਪਤ ਹੈ ਪਰ ਸਹਿਕਾਰੀ ਵਿਭਾਗ ਨੇ ਪਹਿਲਾਂ ਹੀ ਸਹਿਕਾਰੀ ਕਾਨੂੰਨ ਉਪਰ ਨਜ਼ਰਸਾਨੀ ਕਰਨ ਵਾਸਤੇ ਮਾਹਿਰਾਂ ਦੀ ਇੱਕ ਕਮੇਟੀ ਬਣਾਈ ਗਈ ਹੈ। ਸ੍ਰੀ ਬੈਂਸ ਨੇ ਕਿਹਾ ਕਿ ਕਈ ਸਭਾਵਾਂ ਅਤੇ ਅਪੈਕਸ ਅਦਾਰਿਆਂ ਦੇ ਉਪ-ਨਿਯਮਾਂ ਵਿੱਚ ਤਰਮੀਮ ਦੀ ਜਰੂਰਤ ਹੈ ਕਿਉਂਕਿ ਬਦਲ ਰਹੇ ਆਰਥਿਕ ਮਾਹੋਲ ਵਿੱਚ ਹਾਉਸਿੰਗ ਸਭਾਵਾਂ ਅਤੇ ਦੁੱਧ ਉਤਪਾਦਕ ਸਭਾਵਾਂ ਨੂੰ ਵਧੇਰੇ ਕਾਨੂੰਨੀ ਸੁਰੱਖਿਆ ਦੀ ਜਰੂਰਤ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਇਸ ਵਾਸਤੇ ਮਾਡਲ ਬਾਈਲਾਜ਼ ਬਣਨੇ ਚਾਹੀਦੇਹਨ। ਸ੍ਰੀ ਬੈਂਸ ਨੇ ਵਿਸਵਾਸ਼ ਦਿਵਾਇਆ ਕਿ ਉਨ੍ਹਾਂ ਦਾ ਵਿਭਾਗ ਅੱਜ ਦੇ ਸੈਮੀਨਾਰ ਵਿੱਚ ਹੋਏ ਵਿਚਾਰ ਵਟਾਂਦਰੇ ਤੋਂ ਬਾਅਦ ਨਿਕਲੇ ਨਤੀਜੇ ਨੂੰ ਲਾਗੂ ਕਰਨ ਲਈ ਪੂਰੀ ਕੋਸ਼ਿਸ਼ ਕਰੇਗਾ। ਸਹਿਕਾਰੀ ਵਿਭਾਗ ਵੱਲੋਂ ਪਹਿਲਾਂ ਹੀ ਸਭਾਵਾਂ ਦੇ ਕੰਮਕਾਜ਼ ਵਿੱਚ ਪਾਰਦਰਸ਼ਤਾਲਿਆਉਣ ਵਾਲਾ ਇਕ ਸਾਫਟਵੇਅਰ ਤਿਆਰ ਕੀਤਾ ਜਾ ਰਿਹਾ ਹੈ। ਪਹਿਲਾਂ ਸੈਮੀਨਾਰ ਦੀ ਸੁਰੂਆਤ ਕਰਦਿਆਂ ਸਾਬਕਾ ਸੰਯੁਕਤ ਰਜਿਸਟਰਾਰ ਸ੍ਰੀ ਜਸਵੀਰ ਸਿੰਘ ਨੇ ਸਹਿਕਾਰੀ ਐਕਟ ਦਾ ਵੇਰਵਾ ਦਿੰਦੇ ਹੋਏ ਇਸ ਗੱਲ ਤੇ ਜੋਰ ਦਿੱਤਾ ਕਿ ਸਭਾਵਾਂ ਦਾ ਕਾਰੋਬਾਰ ਸਚਾਰੂ ਢੰਗ ਨਾਲ ਚਲਾਉਣ ਵਾਸਤੇ, ਇਨ੍ਹਾਂ ਤੇ ਅਮਲ ਕਰਨਾ ਬਹੁਤਜਰੂਰੀ ਹੈ।           ਇਸ ਸੈਮੀਨਾਰ ਨੂੰ ਉਘੇ ਅਰਥ ਸ਼ਾਸ਼ਤਰੀ ਪ੍ਰੋਫੈਸਰ ਆਰ.ਐਸ. ਘੁੰਮਣ, ਸੀਨੀਅਰ ਵਕੀਲ ਸ੍ਰੀ ਅਸ਼ਵਨੀ ਪ੍ਰਾਸ਼ਰ ਅਤੇ ਸ੍ਰੀ ਅਵਤਾਰ ਸਿੰਘ ਖਹਿਰਾ ਨੇ ਸਹਿਕਾਰੀ ਕਾਨੂੰਨ ਉਪਰ ਚਾਨਣਾ ਪਾਇਆ।           ਪਨਕੋਫੈਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮੁਨੇਸ਼ਵਰ ਚੰਦਰ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੈਮੀਨਾਰ ਦਾ ਮਕਸਦ ਸਹਿਕਾਰੀ ਸਭਾਵਾਂ ਦੇ ਸਮੁੱਚੇ ਪ੍ਰਬੰਧ ਨੂੰ ਸਹਿਕਾਰੀ ਕਾਨੂੰਨ ਮੁਤਾਬਕ ਚਲਾਉਣ ਲਈ ਮਾਹਰਾਂ ਦੇ ਵਿਚਾਰ ਜਾਨਣਾਸੀ ਜਿਸ ਵਿੱਚ ਅਸੀ ਕਾਫੀ ਹੱਦ ਤੱਕ ਕਾਮਯਾਬ ਰਹੇ ਹਾਂ।

Read moreDetails

ਮੁੱਖ ਮੰਤਰੀ ਵੱਲੋਂ ਪਟਿਆਲਾ ਖੇਡ ਯੂਨੀਵਰਸਿਟੀ ਦੀ ਸਥਾਪਨਾ ਸਬੰਧੀ ਪ੍ਰਗਤੀ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਪਟਿਆਲਾ ਖੇਡ ਯੂਨੀਵਰਸਿਟੀ ਦੀ ਸਥਾਪਨਾ ਸਬੰਧੀ ਪ੍ਰਗਤੀ ਦਾ ਜਾਇਜ਼ਾ

ਚੰਡੀਗੜ, 16 ਨਵੰਬਰ:         ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿੱਚ ਸਥਾਪਤ ਕੀਤੀ ਜਾਣ ਵਾਲੀ ਖੇਡ...

Read moreDetails

ਰਾਮਨਾਥ ਕੋਵਿੰਦ ਨੇ ਜੱਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ

ਰਾਮਨਾਥ ਕੋਵਿੰਦ ਨੇ ਜੱਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ

ਅੰਮ੍ਰਿਤਸਰ, 16 ਨਵੰਬਰ (ਵਿਸ਼ਵ ਵਾਰਤਾ) - ਰਾਸ਼ਟਰਪਤੀ ਰਾਮਨਾਕ ਕੋਵਿੰਦ ਨੇ ਅੱਜ ਅੰਮ੍ਰਿਤਸਰ ਫੇਰੀ ਦੌਰਾਨ ਜੱਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ...

Read moreDetails
Page 10116 of 10393 1 … 10,115 10,116 10,117 … 10,393