Breaking News : ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਵੱਲੋਂ ਬੀਬੀ ਜਗੀਰ ਕੌਰ ਤਲਬ 
Fazilka News: ਖੁਸ਼ੀ ਫਾਉਂਡੇਸ਼ਨ ਵੱਲੋਂ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਮਿਲ ਕੇ ਸੀ.ਐਚ. ਸੀ ਖੂਈ ਖੇੜਾ ਵਿਖੇ ਲਗਾਇਆ ਮੈਡੀਕਲ ਕੈਂਪ
Ludhiana : ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ; ਕਰੋੜਾਂ ਦੀ ਜਾਇਦਾਦ ਕੀਤੀ ਸੀਲ
Punjab News: ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
SGPC ਵੱਲੋਂ ਭਾਰਤੀ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਗਿਆ ਸਨਮਾਨਿਤ
ਸੌਂਦ ਵੱਲੋਂ Khatkar Kalan ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ
 Fazilka : ਰਾਤ ਸਮੇਂ ਝੋਨੇ ਦੀ ਕਟਾਈ ਤੇ ਪਾਬੰਦੀ ਦੇ ਹੁਕਮ ਜਾਰੀ, ਕੰਬਾਇਨ ਤੇ ਸੁਪਰ ਐਸਐਮਐਸ ਸਿਸਟਮ ਲਗਾਉਣਾ ਕੀਤਾ ਲਾਜਮੀ
Amritsar : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ
Malerkotla ਦੀਆਂ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀ
Fazilka : ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਵਿਸਫੋਟਕ ਸਮੱਗਰੀ ਤੇ ਮਾਰੂ ਹਥਿਆਰ ਚੁੱਕ ਕੇ ਚੱਲਣ ’ਤੇ ਪੂਰਨ ਤੌਰ ’ਤੇ ਪਾਬੰਦੀ
Panchayat elections ਨੂੰ ਸ਼ਾਂਤੀਪੂਰਣ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਨਾਲ ਲੈ ਕੇ ਚੱਲਣ ‘ਤੇ ਪਾਬੰਦੀ
WishavWarta -Web Portal - Punjabi News Agency
Wishavwarta

Wishavwarta

ਕੈਪਟਨ ਅਮਰਿੰਦਰ ਸਿੰਘ ਵਲੋਂ ਸਿੱਖ ਜਗਤ ਨੂੰ ਭਾਈ ਸਾਹਿਬ ਸਿੰਘ ਦੇ ਪਵਿੱਤਰ ਜਨਮ ਦਿਹਾੜੇ ਦੀ ਵਧਾਈ

ਕੈਪਟਨ ਅਮਰਿੰਦਰ ਸਿੰਘ ਵਲੋਂ ਸਿੱਖ ਜਗਤ ਨੂੰ ਭਾਈ ਸਾਹਿਬ ਸਿੰਘ ਦੇ ਪਵਿੱਤਰ ਜਨਮ ਦਿਹਾੜੇ ਦੀ ਵਧਾਈ

ਚੰਡੀਗੜ, 19 ਨਵੰਬਰ:(ਵਿਸ਼ਵ ਵਾਰਤਾ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੁੱਚੇ ਸਿੱਖ ਜਗਤ ਨੂੰ ਪੰਜ ਪਿਆਰਿਆਂ ਵਿੱਚ ਸ਼ਾਮਲ ਭਾਈ ਸਾਹਿਬ ਸਿੰਘ ਦੇ ਪਵਿੱਤਰ ਜਨਮ ਦਿਹਾੜੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਭਾਈ ਸਾਹਿਬ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂਖਾਲਸਾ ਪੰਥ ਦੀ ਸਾਜਨਾ ਮੌਕੇ ਆਪਣਾ ਸੀਸ ਭੇਟ ਕਰ ਕੇ ਆਪਣੇ ਆਪ ਨੂੰ ਸਦਾ ਲਈ ਅਮਰ ਕਰ ਲਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕਰਨਾਟਕਾ ਦੇ ਸ਼ਹਿਰ ਬਿਦਰ ਵਿਚ ਜਨਮੇ ਸਾਹਿਬ ਸਿੰਘ ਗੁਰੂ ਘਰ ਦੇ ਅਨਿਨ ਸੇਵਕ ਸਨ ਜਿਨਾਂ ਨੇ ਚਮਕੌਰ ਸਾਹਿਬ ਦੇ ਜੰਗ ਵਿੱਚ ਸ਼ਹਾਦਤ ਦਾ ਜਾਮ ਪੀ ਕੇ ਖਾਲਸਾ ਪੰਥ ਦੇ ਮਹਿਲ ਦੀ ਰੱਖੀ ਜਾ ਰਹੀ ਨੀਂਹ ਵਿੱਚ ਆਪਣਾ ਸਿਰਰੱਖਿਆ। ਉਹਨਾਂ ਕਿਹਾ ਕਿ ਭਾਈ ਸਾਹਿਬ ਸਿੰਘ ਬਹਾਦਰੀ, ਗੁਰੂ ਘਰ ਦੀ ਪ੍ਰੇਮਾ ਭਗਤੀ ਅਤੇ ਸੇਵਾ-ਸਿਮਰਨ ਦੀ ਸਾਕਾਰ ਮੂਰਤ ਸਨ। ਉਹਨਾਂ ਨੇ ਆਪਣੀ ਸਾਰੀ ਜ਼ਿੰਦਗੀ ਗੁਰੂ ਘਰ ਦਾ ਅਨਿਨ ਸੇਵਕ ਬਣ ਕੇ ਬਤੀਤ ਕੀਤੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਈ ਸਾਹਿਬ ਸਿੰਘ ਵਰਗੇ ਯੋਧਿਆਂ ਦੀਆਂ ਕੁਰਬਾਨੀਆਂ ਸਦਕਾ ਦੀ ਅੱਜ ਅਸੀਂ ਅਮੀਰ ਇਤਿਹਾਸਕ ਤੇ ਸਭਿਆਚਾਰਕ ਵਿਰਸੇ ਦੇ ਮਾਲਕ ਹਾਂ। ਉਹਨਾਂ ਕਿਹਾ ਕਿ ਭਾਈ ਸਾਹਿਬ ਦੀ ਜ਼ਿੰਦਗੀ ਇਸ ਸਮਾਜ ਵਿੱਚੋਂ ਜਬਰ, ਜ਼ੁਲਮ ਅਤੇ ਬੇਇਨਸਾਫੀ ਵਿਰੁੱਧ ਲੜਣ ਵਾਲੇ ਯੋਧਿਆਂ ਲਈ ਚਾਨਣ ਮੁਨਾਰਾ ਬਣੀ ਰਹੇਗੀ।

Read more

ਨੌਜਵਾਨਾਂ ਨੂੰ ਫੌਜ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰੇਗੀ ਫੌਜੀ ਕਲਾ ਤੇ ਚਿੱਤਰ ਪ੍ਰਦਰਸ਼ਨੀ

ਨੌਜਵਾਨਾਂ ਨੂੰ ਫੌਜ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰੇਗੀ ਫੌਜੀ ਕਲਾ ਤੇ ਚਿੱਤਰ ਪ੍ਰਦਰਸ਼ਨੀ

ਚੰਡੀਗੜ, 19 ਨਵੰਬਰ:(ਵਿਸ਼ਵ ਵਾਰਤਾ ) ਗੈਲਰੀ ਵਿੱਚ ਬੀਤੇ ਦਿਨ ਸ਼ੁਰੂ ਹੋਈ ਦੋ ਰੋਜ਼ਾ ਫੌਜੀ ਕਲਾ ਤੇ ਚਿੱਤਰ ਪ੍ਰਦਰਸ਼ਨੀ ਜੰਗੀ ਫੌਜੀਆਂ ਅਤੇ ਸਾਬਕਾ ਸੈਨਿਕਾਂ ਦੀ ਇਸ ਉਮੀਦ ਨਾਲ ਖਤਮ ਹੋਈ ਕਿ ਇਹ ਉਪਰਾਲਾ ਨੌਜਵਾਨਾਂ ਨੂੰ ਰੱਖਿਆ ਸੈਨਾਵਾਂ ’ਚ ਸ਼ਾਮਲ ਹੋਣ ਪ੍ਰਤੀਪੇ੍ਰਰਿਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ।           ਪੰਜਾਬ ਦੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਟੀ. ਐਸ. ਸ਼ੇਰਗਿੱਲ ਨੇ ਆਖਿਆ ਚੰਡੀਗੜ ਵਿਖੇ 7 ਤੋਂ 9 ਦਸੰਬਰ ਨੂੰ ਹੋ ਰਹੇ ਮੁਲਕ ਦੇ ਪਹਿਲੇ ਮਿਲਟਰੀ ਲਿਟਰੇਚਰ ਫੈਸਟੀਵਲ ਦੀਆਂ ਅਗਾਊਂਸਰਗਰਮੀਆਂ ਦੇ ਹਿੱਸੇ ਵੱਜੋਂ ਲਾਈ ਇਹ ਨੁਮਾਇਸ਼ ਰੱਖਿਆ ਸੈਨਾਵਾਂ ਵਿੱਚ ਸ਼ਾਮਲ ਹੋਣ ਲਈ ਨੌਜਵਾਨਾਂ ਨੂੰ ਉਤਸ਼ਾਹਤ ਕਰਨ ਵਾਸਤੇ ਅਹਿਮ ਭੂਮਿਕਾ ਅਦਾ ਕਰੇਗੀ।                ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਕਿਹਾ, ‘‘ਸਾਡੇ ਕੋਲ ਬਹਾਦਰੀ ਤੇ ਸਮਰਪਿਤ ਭਾਵਨਾ ਨਾਲ ਸੇਵਾ ਕਰਨ ਵਾਲੀ ਫੌਜ ਦਾ ਸ਼ਾਨਦਾਰ ਵਿਰਸਾ ਹੈ ਅਤੇ ਸਾਡਾ ਇਹ ਵਿਰਸਾ ਸਾਡਾ ਅਨਮੋਲ ਖਜ਼ਾਨਾ ਹੈ ਜੋ ਹਮੇਸ਼ਾ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤਰਿਹਾ ਹੈ’’।                ਰੱਖਿਆ ਸੈਨਾਵਾਂ ਪ੍ਰਤੀ ਪੰਜਾਬੀ ਨੌਜਵਾਨਾਂ ਦੀ ਦਿਲਚਸਪੀ ਘਟਣ ਦੇ ਤਾਜ਼ਾ ਰੁਝਾਨ ’ਤੇ ਚਿੰਤਾ ਜ਼ਾਹਰ ਕਰਦਿਆਂ ਲੈਫਟੀਨੈਂਟ ਜਨਰਲ ਸ਼ੇਰਗਿਲ ਨੇ ਆਖਿਆ ਕਿ ਇਹ ਦੋ ਦਿਨਾਂ ਪ੍ਰਦਰਸ਼ਨੀ ਮਿਲਟਰੀ ਲਿਟਰੇਚਰ ਫੈਸਟੀਵਲ ਅਧੀਨ ਕਰਵਾਏ ਜਾਰਹੇ ਪੋ੍ਰਗਰਾਮਾਂ ਦੀ ਲੜੀ ਦਾ ਇਕ ਹਿੱਸਾ ਹੈ ਜਿਸ ਦਾ ਉਦੇਸ਼ ਹੀ ਨੌਜਵਾਨਾਂ ਨੂੰ ਰੱਖਿਆ ਸੈਨਾਵਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨਾ ਹੈ। ਉਨਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ 25 ਤੋਂ 30 ਫੀਸਦੀ ਪੰਜਾਬੀ ਨੌਜਵਾਨ ਫੌਜ ਵਿੱਚ ਆਪਣੀਆਂ ਸੇਵਾਵਾਂਨਿਭਾਉਣ।                ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਨਾ ਸਿਰਫ ਮੇਜਰ ਜਨਰਲ ਰਜਿੰਦਰ ਸਿੰਘ ਸਪੈਰੋ ਦੇ ਭਾਰਤੀ ਫੌਜ ਪ੍ਰਤੀ ਯੋਗਦਾਨ ਨੂੰ ਯਾਦ ਕੀਤਾ ਸਗੋਂ ਉਨਾਂ ਵੱਲੋਂ ਇਸ ਗੌਰਵਮਈ ਸੰਸਥਾ ਦਾ ਹਿੱਸਾ ਬਣਨ ਦੇ ਆਪਣੇ ਫੈਸਲੇ ਨੂੰ ਵੀ ਚੇਤੇ ਕੀਤਾ। ਨੁਮਾਇਸ਼ ਵਿੱਚਪ੍ਰਦਰਸ਼ਿਤ ਕੀਤੀਆਂ ਤਸਵੀਰਾਂ ਵਿੱਚ ਮੇਜਰ ਜਨਰਲ ਸਿੰਘ ਦੀ ਤਸਵੀਰ ਵੀ ਸ਼ਾਮਲ ਸੀ।ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਭਾਰਤੀ ਫੌਜ ਦੀ ਪੱਛਮੀ ਕਮਾਂਡ ਦੀ ਟੀਮ ਦੀ ਵੀ ਸ਼ਲਾਘਾ ਕੀਤੀ ਜਿਨਾਂ ਨੇ ਬਹੁਤ ਘੱਟ ਸਮੇਂ ਵਿੱਚ ਵਿਲੱਖਣ ਤਸਵੀਰਾਂ ਅਤੇ ਕਲਾਿਤਾਂ ਦਾ ਅਦੱਭੁਤ ਖਜ਼ਾਨਾ ਇਸ ਨੁਮਾਇਸ਼ ਦਾ ਹਿੱਸਾ ਬਣਾਉਣ ਵਿੱਚ ਸ਼ਾਨਦਾਰ ਕੰਮ ਕੀਤਾ।                ਇਹ ਨੁਮਾਇਸ਼ ਬੀਤੇ ਦਿਨ ਸ਼ੁਰੂ ਹੋਈ ਜਿਸ ਵਿੱਚ ਪਹਿਲੇ ਵਿਸ਼ਵ ਯੁੱਧ ਤੋਂ ਲੈ ਕੇ ਹੁਣ ਤੱਕ ਹੋਈਆਂ ਫੌਜੀ ਕਾਰਵਾਈਆਂ ਵਿੱਚ ਭਾਰਤੀ ਫੌਜ ਦੇ ਸ਼ਾਨਦਾਰ ਇਤਿਹਾਸ ਦਾ ਗੌਰਵਮਈ ਸਫਰ ਮੂਰਤੀਮਾਨ ਕੀਤਾ ਗਿਆ ਸੀ।           ਇਸ ਦੋ ਦਿਨਾਂਨੁਮਾਇਸ਼ ਵਿੱਚ ਫੌਜ ਨਾਲ ਸਬੰਧਤ ਤਸਵੀਰਾਂ, ਕਲਾਕਿ੍ਰਤੀਆਂ, ਮੈਡਲ, ਸਿੱਖ ਰਾਜ ਦੇ ਸਮੇਂ ਦਾ ਫੌਜ ਨਾਲ ਸਬੰਧਤ ਗੋਲੀ-ਸਿੱਕਾ, ਅਫਸਰਾਂ ਦੀਆਂ ਨਿੱਜੀ ਚੀਜ਼ਾਂ ਅਤੇ 1971 ਦੀ ਫੌਜੀ ਕਾਰਵਾਈ ਦੌਰਾਨ ਪਾਕਿਸਤਾਨੀ ਫੌਜ ਤੋਂ ਕਬਜ਼ੇ ਵਿੱਚ ਲਏ ਝੰਡਿਆਂ ਸਮੇਤਲਗ-ਪਗ 200 ਵਸਤਾਂ ਇਸ ਪ੍ਰਦਰਸ਼ਨੀ ਦਾ ਹਿੱਸਾ ਹਨ।         ...

Read more
Page 9861 of 10148 1 9,860 9,861 9,862 10,148