Balwant Rajoana ਅੱਜ ਆਉਣਗੇ ਜੇਲ੍ਹ ਵਿਚੋਂ ਬਾਹਰ ; ਤਿੰਨ ਘੰਟੇ ਦੀ ਦਿੱਤੀ ਗਈ ਹੈ ਪੈਰੋਲ
ਚੰਡੀਗੜ੍ਹ, 20 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਪੈਰੋਲ ਦਿੱਤੀ ਹੈ। ਰਾਜੋਆਣਾ ਅੱਜ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਜੇਲ੍ਹ ਵਿੱਚੋਂ ਬਾਹਰ ਆਉਣਗੇ। ਬਲਵੰਤ ਰਾਜੋਆਣਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਤੋਂ 2 ਵਜੇ ਤੱਕ ਪੈਰੋਲ ਦਿੱਤੀ ਹੈ। ਇਹ ਪੈਰੋਲ ਉਨ੍ਹਾਂ ਨੂੰ ਆਪਣੇ ਵੱਡੇ ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਇਸ ਦੌਰਾਨ ਉਹ ਲੁਧਿਆਣਾ ਸਥਿਤ ਆਪਣੇ ਪਿੰਡ ਜਾਣਗੇ। ਜ਼ਿਕਰਯੋਗ ਹੈ ਕਿ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦੀ 4 ਨਵੰਬਰ ਨੂੰ ਮੌਤ ਹੋ ਗਈ ਸੀ। ਭੋਗ ਸਮਾਗਮ ਲੁਧਿਆਣਾ ਨੇੜੇ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਰਾਜੋਆਣਾ ਕਲਾਂ ਵਿੱਚ ਹੋਵੇਗਾ। ਇਸ ਲਈ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/