Bangladesh ਦੀ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 17 ਫਰਵਰੀ ਨੂੰ
– ਭਾਰਤ ਸਮੇਤ 13 ਦੇਸ਼ਾਂ ਨੂੰ ਸੱਦਾ, ਦੇਖੋ ਪੂਰੀ ਸੂਚੀ
ਨਵੀ ਦਿੱਲੀ, 15 ਫਰਵਰੀ 2026 (ਵਿਸ਼ਵ ਵਾਰਤਾ) – ਬੰਗਲਾਦੇਸ਼ ਵਿੱਚ ਬੀ.ਐੱਨ.ਪੀ ਦੀ ਇਤਿਹਾਸਕ ਜਿੱਤ ਤੋਂ ਬਾਅਦ ਤਾਰਿਕ ਰਹਿਮਾਨ ਸਰਕਾਰ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। 17 ਫਰਵਰੀ ਨੂੰ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ.ਐੱਨ.ਪੀ.) ਦੇ ਮੁਖੀ ਤਾਰਿਕ ਰਹਿਮਾਨ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਖਾਸ ਮੌਕੇ ਲਈ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਨੇ ਭਾਰਤ ਸਮੇਤ 13 ਦੇਸ਼ਾਂ ਦੇ ਆਗੂਆਂ ਨੂੰ ਸੱਦਾ ਭੇਜਿਆ ਹੈ।
ਸੂਤਰਾਂ ਅਨੁਸਾਰ ਸੱਦਾ ਦਿੱਤੇ ਗਏ ਦੇਸ਼ਾਂ ਦੀ ਸੂਚੀ ਵਿੱਚ ਭਾਰਤ, ਚੀਨ, ਪਾਕਿਸਤਾਨ, ਸਊਦੀ ਅਰਬ, ਤੁਰਕੀ, ਸੰਯੁਕਤ ਅਰਬ ਅਮੀਰਾਤ (UAE), ਕਤਰ, ਮਲੇਸ਼ੀਆ, ਬਰੂਨੇਈ, ਸ਼੍ਰੀਲੰਕਾ, ਨੇਪਾਲ, ਮਾਲਦੀਵ ਅਤੇ ਭੂਟਾਨ ਸ਼ਾਮਲ ਹਨ। ਸਹੁੰ ਚੁੱਕ ਸਮਾਗਮ ਦਾ ਆਯੋਜਨ ਸੰਸਦ ਦੇ ਸਾਊਥ ਪਲਾਜ਼ਾ ਵਿੱਚ ਹੋਵੇਗਾ। ਬੀ.ਐੱਨ.ਪੀ. (BNP) ਨੇ ਹਾਲ ਹੀ ਵਿੱਚ ਹੋਈਆਂ ਆਮ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕੀਤੀ ਹੈ।
ਦੱਸ ਦਈਏ ਕਿ ਇਸ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਾਮਲ ਹੋਣ ਦੀ ਉਮੀਦ ਘੱਟ ਹੈ, ਕਿਉਂਕਿ ਉਸੇ ਸਮੇਂ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਭਾਰਤ ਦੇ ਦੌਰੇ ‘ਤੇ ਹੋਣਗੇ। ਮੰਨਿਆ ਜਾ ਰਿਹਾ ਹੈ ਕਿ ਇਸ ਸਮਾਗਮ ਵਿੱਚ ਭਾਰਤ ਵੱਲੋਂ ਕੋਈ ਹੋਰ ਸੀਨੀਅਰ ਆਗੂ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋ ਸਕਦਾ ਹੈ। ਸੂਤਰਾਂ ਅਨੁਸਾਰ, ਪ੍ਰਧਾਨ ਮੰਤਰੀ ਮੋਦੀ ਦੀ ਬਜਾਏ, ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਜਾਂ ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ ਢਾਕਾ ਵਿੱਚ ਤਾਰਿਕ ਰਹਿਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਭਾਰਤ ਦੀ ਨੁਮਾਇੰਦਗੀ ਕਰ ਸਕਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























