• Latest
  • Trending
ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

3 months ago
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

38 minutes ago
ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

49 minutes ago
ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

1 hour ago
ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

2 hours ago
ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

ਮੁੱਖ ਮੰਤਰੀ ਵੱਲੋਂ ਸ੍ਰੀਨਗਰ ਵਿੱਚ 30.35 ਕਰੋੜ ਰੁਪਏ ਦੇ ਖੇਡ ਬੁਨਿਆਦੀ ਢਾਂਚੇ ਦਾ ਉਦਘਾਟਨ 

2 hours ago
ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

ਅਸਾਮ ਰਾਈਫਲਜ਼ ਨੇ ਤ੍ਰਿਪੁਰਾ ਵਿੱਚ 1.74 ਕਰੋੜ ਰੁਪਏ ਦੀ ਕੀਮਤ ਦਾ ਗਾਂਜਾ ਕੀਤਾ ਜ਼ਬਤ 

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

2 hours ago
ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

ਭਾਰਤ ਦੀ ਪਹਿਲੀ ਸਵਦੇਸ਼ੀ HPV ਵੈਕਸੀਨ ਨੂੰ WHO ਤੋਂ ਪ੍ਰੀ-ਕੁਆਲੀਫਿਕੇਸ਼ਨ ਮਿਲੀ

4 hours ago
ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

ਭਾਰਤ ਨੇ ਸ਼੍ਰੀਲੰਕਾ ਨੂੰ ਸੌਂਪੀ ਐਂਟੀ-ਟਿਊਬਰਕਿਉਲੋਸਿਸ ਦਵਾਈਆਂ ਦੀ ਖੇਪ 

4 hours ago
ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

ਰਵਨੀਤ ਬਿੱਟੂ ਤੋਂ ਬਾਅਦ ਦੂਜੇ ਸਿੱਖ ਮੰਤਰੀ ਹਰਦੀਪ ਪੁਰੀ ਦੀ ਵੀ ਮੋਦੀ ਕੈਬਨਿਟ ‘ਚੋਂ ਛੁੱਟੀ ਤੈਅ ; ਨਹੀਂ ਕੀਤਾ ਗਿਆ ਰਾਜ ਸਭਾ ਲਈ ਨਾਮਜ਼ਦ

4 hours ago
ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

5 hours ago
Hindi News
English News
Wednesday, October 7, 2026
No Result
View All Result
26 °c
Chandigarh
27 ° Thu
24 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਰਿੰਦਰ ਕੁਮਾਰ ਗੋਇਲ ਵੱਲੋਂ ਦੋਆਬਾ ਖੇਤਰ ਵਿੱਚ ਦਰਿਆਵਾਂ ਕੰਢੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੋ ਦਿਨਾ ਦੌਰਾ

ਜ਼ਿਲ੍ਹਾ ਐਸ.ਬੀ.ਐਸ ਨਗਰ ਦੇ ਬੰਗਾ ਬੇਟ ਵਿਖੇ 2.30 ਕਰੋੜ ਰੁਪਏ ਦੇ ਹੜ੍ਹ ਰੋਕੂ ਪ੍ਰਾਜੈਕਟ ਦਾ ਨਿਰੀਖਣ ਕੀਤਾ

July 13, 2026
in ਖਬਰਾਂ, ਪੰਜਾਬ

ਕਿਹਾ, ਪੰਜਾਬ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ 450 ਕਰੋੜ ਰੁਪਏ ਖਰਚ ਰਹੀ

ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ 2500 ਤੋਂ ਵੱਧ ਲੋਕਾਂ ਦੀ ਜਾਨ ਅਤੇ 10 ਹਜ਼ਾਰ ਏਕੜ ਉਪਜਾਊ ਖੇਤੀ ਜ਼ਮੀਨ ਹੜ੍ਹਾਂ ਤੋਂ ਸੁਰੱਖਿਅਤ ਹੋਵੇਗੀ – ਜਲ ਸਰੋਤ ਮੰਤਰੀ

ਲੋਕਾਂ ਨੇ ਇਲਾਕੇ ਵਿੱਚ ਹੁਣ ਤੱਕ ਦੇ ਸਭ ਤੋਂ ਵੱਡੇ ਹੜ੍ਹ ਰੋਕੂ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 13 ਜੁਲਾਈ (ਸਤੀਸ਼ ਕੁਮਾਰ ਪੱਪੀ);- ਪੰਜਾਬ ਦੇ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਅਤੇ ਭੂਮੀ ਅਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੁਆਬਾ ਖੇਤਰ ਦੇ ਦੋ ਦਿਨਾ ਦੌਰੇ ਦੀ ਸ਼ੁਰੂਆਤ ਕੀਤੀ। ਇਹ ਦੌਰਾ ਦਰਿਆਵਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਚੱਲ ਰਹੇ ਹੜ੍ਹ ਰੋਕੂ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਪੂਰੇ ਸੂਬੇ ਵਿੱਚ ਕੀਤੇ ਜਾ ਰਹੇ ਦੌਰਿਆਂ ਦਾ ਹਿੱਸਾ ਹੈ।

ਕੈਬਨਿਟ ਮੰਤਰੀ ਨੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨਾਲ ਬਲਾਚੌਰ ਉਪ-ਮੰਡਲ ਵਿੱਚ ਸਤਲੁਜ ਦਰਿਆ ਕੰਢੇ ਪੈਂਦੇ ਪਿੰਡ ਬੰਗਾ ਬੇਟ ਅਤੇ ਖੋਜਾ ਬੇਟ ਦਾ ਦੌਰਾ ਕੀਤਾ ਅਤੇ 2.30 ਕਰੋੜ ਰੁਪਏ ਦੀ ਲਾਗਤ ਨਾਲ ਹਾਲ ਹੀ ਵਿੱਚ ਮੁਕੰਮਲ ਹੋਏ ਹੜ੍ਹ ਰੋਕੂ ਕੰਮਾਂ ਦਾ ਨਿਰੀਖਣ ਕੀਤਾ। ਇਸ ਪ੍ਰਾਜੈਕਟ ਤਹਿਤ ਬੰਨ੍ਹ ‘ਤੇ 910 ਫੁੱਟ ਲੰਬਾ ਹੜ੍ਹ ਰੋਕੂ ਰਿਵੈਟਮੈਂਟ ਅਤੇ 8 ਸਟੱਡ ਬਣਾਏ ਗਏ ਹਨ ਤਾਂ ਜੋ ਦਰਿਆ ਦੇ ਕਿਨਾਰੇ ਦੇ ਕਟਾਅ ਨੂੰ ਰੋਕਿਆ ਜਾ ਸਕੇ ਅਤੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਸਕੇ।

ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਹੜ੍ਹ ਰੋਕੂ ਉਪਾਵਾਂ ‘ਤੇ 450 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਹਨ। ਇਹ ਦਰਿਆਵਾਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਹੜ੍ਹਾਂ ਦੀ ਤਬਾਹੀ ਤੋਂ ਬਚਾਉਣ ਲਈ ਹੁਣ ਤੱਕ ਦਾ ਸਭ ਤੋਂ ਵੱਡਾ ਨਿਵੇਸ਼ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਹੜ੍ਹ ਰੋਕੂ ਕੰਮਾਂ ਵਿੱਚ 101 ਬੋਲਡਰ ਅਤੇ ਹਾਈਬ੍ਰਿਡ ਰੋਕੂ ਕੰਮ, 17 ਬੰਨ੍ਹਾਂ ਨੂੰ ਉੱਚਾ ਚੁੱਕਣ ਦੇ ਕੰਮ, 22 ਬੰਨ੍ਹਾਂ ਨੂੰ ਮਜ਼ਬੂਤ ਕਰਨ ਦੇ ਕੰਮ, 188 ਨਾਲਿਆਂ ਦੀ ਸਫ਼ਾਈ ਅਤੇ 5 ਹੜ੍ਹ ਕੰਟਰੋਲ ਗੇਟ ਚਲਾਉਣ ਦੇ ਕੰਮ ਲਈ ਸ਼ਾਮਲ ਹਨ। ਇਨ੍ਹਾਂ ਸਾਰਿਆਂ ‘ਤੇ ਕੁੱਲ ਲਗਭਗ 450 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਪਿਛਲੀਆਂ ਸਰਕਾਰਾਂ ‘ਤੇ ਹੜ੍ਹ ਪ੍ਰਬੰਧਨ ਦੇ ਅਹਿਮ ਮੁੱਦੇ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਉਂਦੇ ਹੋਏ ਜਿਸ ਕਾਰਨ ਸਾਲਾਂ ਤੋਂ ਵੱਡੀ ਤਬਾਹੀ ਅਤੇ ਮੁਸ਼ਕਲਾਂ ਹੋਈਆਂ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲੀ ਵਾਰ ਪੂਰੇ ਸੂਬੇ ਵਿੱਚ ਇੰਨੇ ਵੱਡੇ ਪੱਧਰ ‘ਤੇ ਹੜ੍ਹ ਰੋਕੂ ਕੰਮ ਕਰਵਾਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਵਾਲੇ ਹੜ੍ਹ ਰੋਕੂ ਬੁਨਿਆਦੀ ਢਾਂਚੇ ਦਾ ਅਸਰ ਪਹਿਲਾਂ ਹੀ ਦਿਖਾਈ ਦੇ ਰਿਹਾ ਹੈ ਅਤੇ ਇਸ ਨਾਲ ਨਾਜ਼ੁਕ ਇਲਾਕਿਆਂ ਵਿੱਚ ਹੜ੍ਹਾਂ ਦਾ ਪ੍ਰਭਾਵ ਕਾਫ਼ੀ ਹੱਦ ਤੱਕ ਘੱਟ ਹੋਵੇਗਾ। ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਦਰਿਆ ਕੰਢੇ ਵਸਦੇ ਲੋਕਾਂ ਦੀ ਜਾਨ, ਮਾਲ ਅਤੇ ਖੇਤੀ ਜ਼ਮੀਨ ਦੀ ਰੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਇਸ ਪ੍ਰਾਜੈਕਟ ਦੀ ਗੁਣਵੱਤਾ ‘ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਬੰਗਾ ਬੇਟ ਅਤੇ ਖੋਜਾ ਬੇਟ ਵਿਖੇ ਇਹ ਪ੍ਰਾਜੈਕਟ ਲਗਭਗ 2,500 ਲੋਕਾਂ ਅਤੇ ਕਰੀਬ 10,000 ਏਕੜ ਉਪਜਾਊ ਖੇਤੀ ਜ਼ਮੀਨ ਨੂੰ ਹੜ੍ਹਾਂ ਅਤੇ ਦਰਿਆ ਦੇ ਕਟਾਅ ਤੋਂ ਬਚਾਅ ਪ੍ਰਦਾਨ ਕਰੇਗਾ। ਮੰਤਰੀ ਨੇ ਦੱਸਿਆ ਕਿ ਪਹਿਲਾਂ ਹੜ੍ਹਾਂ ਵਰਗੀ ਸਥਿਤੀ ਕਾਰਨ ਕਟਾਅ ਬਹੁਤ ਜ਼ਿਆਦਾ ਹੋ ਗਿਆ ਸੀ, ਜਿਸ ਨਾਲ ਦਰਿਆ ਦੇ ਬਰਮ ਅਤੇ ਬੰਨ੍ਹ ਵਿਚਕਾਰ ਦੂਰੀ ਘੱਟ ਗਈ ਸੀ ਅਤੇ ਨਾਲ ਲੱਗਦੇ ਪਿੰਡਾਂ ਲਈ ਗੰਭੀਰ ਖ਼ਤਰਾ ਪੈਦਾ ਹੋ ਗਿਆ ਸੀ। ਇਸ ਲਈ ਇਹ ਕੰਮ ਕਰਨਾ ਜ਼ਰੂਰੀ ਹੋ ਗਿਆ ਸੀ। ਇਹ ਪ੍ਰਾਜੈਕਟ ਦਰਿਆ ਦੀ ਪਾਣੀ ਲਿਜਾਣ ਦੀ ਸਮਰੱਥਾ ਅਤੇ ਹੜ੍ਹ ਦੇ ਪਾਣੀ ਦੇ ਪ੍ਰਬੰਧਨ ਵਿੱਚ ਵੀ ਸੁਧਾਰ ਕਰੇਗਾ।

ਹੜ੍ਹਾਂ ਦੀ ਤਿਆਰੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਇੱਕ ਵਿਸ਼ੇਸ਼ ਕਮੇਟੀ ਨੇ ਪਿਛਲੇ ਹੜ੍ਹਾਂ ਦੇ ਆਧਾਰ ‘ਤੇ ਪੰਜਾਬ ਭਰ ਵਿੱਚ ਦਰਿਆਵਾਂ ਦੇ ਸਾਰੇ ਨਾਜ਼ੁਕ ਸਥਾਨਾਂ ਦੀ ਪਛਾਣ ਕੀਤੀ ਸੀ, ਜਿਨ੍ਹਾਂ ਵਿੱਚੋਂ ਲਗਭਗ ਸਾਰਿਆਂ ਨੂੰ ਜੰਗੀ ਪੱਧਰ ‘ਤੇ ਮਜ਼ਬੂਤ ਕੀਤਾ ਗਿਆ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹੜ੍ਹ ਰੋਕੂ ਕੰਮਾਂ ਦੀ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਜ਼ੋਰ ਦੇ ਕੇ ਕਿਹਾ ਕਿ ਹੜ੍ਹਾਂ ਤੋਂ ਲੋਕਾਂ ਦੀ ਜਾਨ, ਮਾਲ ਅਤੇ ਖੇਤੀ ਜ਼ਮੀਨ ਦੀ ਰੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਸਮੇਤ ਸਥਾਨਕ ਵਾਸੀਆਂ ਨੇ ਦਰਿਆ ਕੰਢੇ ਮੰਤਰੀ ਦੇ ਪਹੁੰਚਣ ‘ਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮੁਕੰਮਲ ਹੋਏ ਹੜ੍ਹ ਰੋਕੂ ਕੰਮ ਭਾਰੀ ਮੀਂਹ ਅਤੇ ਮਾਨਸੂਨ ਦੇ ਸੀਜ਼ਨ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਬਹੁਤ ਮਦਦਗਾਰ ਸਾਬਤ ਹੋਣਗੇ।

ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਸਥਾਨਕ ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਕਦੇ ਵੀ ਇਸ ਇਲਾਕੇ ਵਿੱਚ ਇੰਨੇ ਵਿਆਪਕ ਅਤੇ ਵੱਡੇ ਪੱਧਰ ‘ਤੇ ਹੜ੍ਹ ਰੋਕੂ ਉਪਾਅ ਨਹੀਂ ਦੇਖੇ ਅਤੇ ਆਸ ਪ੍ਰਗਟਾਈ ਕਿ ਇਹ ਉਪਰਾਲੇ ਹੜ੍ਹਾਂ ਦੇ ਵਾਰ-ਵਾਰ ਆਉਣ ਵਾਲੇ ਖ਼ਤਰੇ ਤੋਂ ਸਥਾਈ ਰਾਹਤ ਦੇਣਗੇ।

ਇਸ ਮੌਕੇ ਸੁਪਰਡੈਂਟਿੰਗ ਇੰਜੀਨੀਅਰ ਡਰੇਨੇਜ ਅਤੇ ਮਾਈਨਿੰਗ ਅਮਰਿੰਦਰ ਸਿੰਘ ਪੰਧੇਰ, ਕਾਰਜਕਾਰੀ ਇੰਜੀਨੀਅਰ ਤੁਸ਼ਾਰ ਗੋਇਲ, ਐਸ.ਡੀ.ਓ. ਹਰਕਮਲ ਹੀਰਾ ਹਾਜ਼ਰ ਸਨ।

Tags: Barinder Kumar GoyalBREAKING NEWSLatest Punjab news in Punjabitop headlines in PunjabiWISHAVWARTA.IN
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

by Ankit
October 7, 2026
0

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਸੂਬਾ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ...

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

by Ankit
October 7, 2026
0

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ — ਪੁਲਿਸ ਟੀਮਾਂ ਨੇ 226 ਵਿਅਕਤੀਆਂ...

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

by Ankit
October 7, 2026
0

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ...

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

by Ankit
October 7, 2026
0

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 7 ਅਕਤੂਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

by Ankit
October 7, 2026
0

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਸੂਬਾ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ...

Most Popular

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

by Ranjit Singh
4 weeks ago
0

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 