• Latest
  • Trending
ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

2 months ago
Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

27 minutes ago
National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

1 hour ago
National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

1 hour ago
Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

3 hours ago
Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

3 hours ago
National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

3 hours ago
Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

3 hours ago
Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

13 hours ago
Hindi News
English News
Wednesday, September 30, 2026
No Result
View All Result
27 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਮੋਗਾ , ਬਾਘਾਪੁਰਾਣਾ  ਤੇ ਧਰਮਕੋਟ ਹਲਕਿਆਂ ਵਿੱਚ ਰਜਬਾਹਿਆਂ/ਸੂਇਆਂ ਦੀ ਕੰਕਰੀਟ ਲਾਇੰਨਿੰਗ ਅਤੇ ਜ਼ਮੀਨਦੋਜ਼ ਪਾਈਪਾਂ ਰਾਹੀਂ ਨਹਿਰੀ ਪਾਣੀ ਹੇਠ ਸਿੰਚਾਈ ਖੇਤਰ ਵਿੱਚ 20085 ਏਕੜ ਦਾ ਵੱਡਾ ਵਾਧਾ

July 22, 2026
in ਖਬਰਾਂ, ਪੰਜਾਬ

ਕੁੱਲ 94 ਪਿੰਡਾਂ ਦੇ ਖੇਤੀ ਹੇਠਲੇ ਰਕਬੇ ਨੂੰ ਮਿਲੇਗਾ ਲਾਭ
ਚੰਡੀਗੜ੍ਹ/ਮੋਗਾ, 22 ਜੁਲਾਈ (ਵਿਸ਼ਵ ਵਾਰਤਾ);- ਪੰਜਾਬ ਸਰਕਾਰ ਵੱਲੋਂ ਹਰ ਖੇਤ ਵਿੱਚ ਨਹਿਰੀ ਪਾਣੀ ਪਹੁੰਚਾਉਣ ਦੇ ਯਤਨਾਂ ਤਹਿਤ ਮੋਗਾ ਜ਼ਿਲ੍ਹਾ ਅੱਜ ਇਤਿਹਾਸ ਦਾ ਗਵਾਹ ਬਣਿਆ ਜਦ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਵੱਲੋਂ ਜ਼ਿਲ੍ਹੇ ਵਿੱਚ 105.49 ਕਰੋੜ ਰੁਪੈ ਦੇ ਸਿੰਚਾਈ ਪ੍ਰਾਜੈਕਟ ਲੋਕ ਅਰਪਿਤ ਕੀਤੇ ਗਏ । 
ਇਨ੍ਹਾਂ ਵਿੱਚ ਮੁੱਖ ਤੌਰ ‘ਤੇ ਮੋਗਾ , ਬਾਘਾਪੁਰਾਣਾ ਤੇ ਧਰਮਕੋਟ ਹਲਕੇ ਵਿੱਚ ਸਿੰਚਾਈ ਪ੍ਰਾਜੈਕਟਾਂ ਦਾ ਸ੍ਰੀ ਗੋਇਲ਼ ਵਲੋਂ ਉਦਘਾਟਨ ਕੀਤਾ ਗਿਆ, ਜਿਸ ਵਿੱਚ ਮੁੱਖ ਤੌਰ ‘ਤੇ ਸੂਇਆਂ / ਰਜਬਾਹਿਆਂ ਦੀ ਕੰਕਰੀਟ ਲਾਇਨਿੰਗ , ਜ਼ਮੀਨਦੋਜ਼ ਪਾਈਪਾਂ ਰਾਹੀੰ ਸਿੰਚਾਈ ਦੇ ਪ੍ਰਾਜੈਕਟ ਮੁੱਖ ਰੂਪ ਵਿੱਚ ਸ਼ਾਮਲ ਹਨ । 
ਉਨ੍ਹਾਂ ਅੱਜ ਮੋਗਾ ਦੇ ਪਿੰਡ ਝੰਡੇਆਣਾ , ਬਾਘਾਪੁਰਾਣਾ ਦੇ ਪਿੰਡ ਸੁਖਾਨੰਦ , ਸਾਹੋਕੇ ਤੇ ਧਰਮਕੋਟ ਹਲਕੇ ਦੇ ਪਿੰਡ ਨੂਰਪੁਰ ਹਕੀਮਾਂ ਵਿਖੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ।
ਇਨ੍ਹਾਂ ਪ੍ਰਾਜੈਕਟਾਂ ਨਾਲ ਮੋਗਾ ਜ਼ਿਲ੍ਹੇ ਦੇ ਲਗਭਗ 94 ਪਿੰਡਾਂ ਨੂੰ ਸਿੱਧਾ ਲਾਭ ਮਿਲੇਗਾ ਜਿਨ੍ਹਾਂ ਦਾ 20085 ਏਕੜ ਹੋਰ ਰਕਬਾ ਨਹਿਰੀ ਪਾਣੀ ਦੀ ਸਿੰਚਾਈ ਹੇਠ ਆ ਜਾਵੇਗਾ 
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਸੁਪਨਾ ਵੇਖਿਆ ਗਿਆ ਸੀ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜਿੱਥੇ ਪਹਿਲਾਂ ਨਹਿਰੀ ਪਾਣੀ ਦੀ ਵਰਤੋਂ ਕੇਵਲ 17-18 ਫੀਸਦੀ ਸੀ , ਉਹ ਹੁਣ 86 ਫੀਸਦੀ ਹੋ ਗਈ ਹੈ , ਜਿਸ ਨਾਲ ਪੰਜਾਬ ਦੇ ਇਕਲੌਤੇ ਕੁਦਰਤੀ ਸਰੋਤ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇਗਾ । 
ਧਰਮਕੋਟ ਵਿਧਾਨ ਸਭਾ ਹਲਕੇ ਦੇ ਸੂਇਆਂ ਤੇ ਰਜਬਾਹਿਆਂ ਦੀ ਕੰਕਰੀਟ ਲਾਈਨਿੰਗ, ਵਾਟਰ ਕੋਰਸ ਅਤੇ ਪਾਈਪਲਾਈਨ ਦੇ 79.56 ਕਰੋੜ ਦੇ  ਪ੍ਰੋਜੈਕਟਾਂ ਦੀ ਸ਼ੁਰੂਆਤ ਹੋਈ । ਇਸ ਪ੍ਰੋਜੈਕਟ ਤਹਿਤ ਕੰਕਰੀਟ, ਪਾਈਪਲਾਈਨ ਤੇ ਵਾਟਰ ਕੋਰਸ ਦੀ ਲਾਈਨਿੰਗ ਦੀ ਕੁੱਲ ਲੰਬਾਈ 175.24 ਕਿਲੋਮੀਟਰ ਬਣਦੀ ਹੈ। ਇਹਨਾਂ ਪ੍ਰੋਜੈਕਟਾਂ ਨਾਲ ਧਰਮਕੋਟ ਦੇ 79 ਪਿੰਡਾਂ ਨੂੰ ਸਿੱਧੇ ਰੂਪ ਨਾਲ ਲਾਭ ਪ੍ਰਾਪਤ ਹੋਵੇਗਾ।ਇਸ ਪ੍ਰੋਜੈਕਟ ਤੋਂ ਪਹਿਲਾਂ 24270 ਏਕੜ ਸਿੰਚਾਈ ਵਾਲਾ ਰਕਬਾ ਵਧ ਕੇ 41894 ਹੋ ਜਾਵੇਗਾ, ਭਾਵ ਇਸ ਪ੍ਰੋਜੈਕਟ ਨਾਲ 18174 ਏਕੜ ਰਕਬਾ ਸਿੰਚਾਈ ਅਧੀਨ ਹੋ ਜਾਵੇਗਾ। 
ਇਸ ਪ੍ਰਜੈਕਟ ਤਹਿਤ ਲਾਈਨਿੰਗ, ਵਾਟਰ ਕੋਰਸ ਅਤੇ ਪਾਈਪਲਾਈਨ ਦੇ ਪ੍ਰੋਜੈਕਟਾਂ ਦੀ ਅਲੱਗ ਅਲੱਗ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਕੋਕਰੀ ਡਿਸਟ੍ਰੀਬਿਊਟਰੀ ਸਿਸਟਮ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਜਿਹੜਾ ਕਿ 52.51 ਕਰੋੜ ਦੀ ਲਾਗਤ ਵਾਲਾ ਹੈ,  ਨਾਲ 26458 ਏਕੜ ਰਕਬਾ ਹੁਣ ਸਿੰਚਾਈ ਹੋ ਜਾਵੇਗਾ ਜਿਹੜਾ ਕਿ ਪਹਿਲਾਂ 16450 ਏਕੜ ਸੀ, 10,008 ਏਕੜ ਰਕਬਾ ਇਸ ਨਾਲ ਸਿੰਚਾਈ ਆਵੇਗਾ।  ਇਸ ਲਾਈਨਿੰਗ ਦੀ ਲੰਬਾਈ 66.32 ਕਿਲੋਮੀਟਰ ਹੈ।  ਇਸ ਨਾਲ ਨੇੜੇ ਦੇ 20 ਪਿੰਡਾਂ ਨੂੰ ਸਿੱਧੇ ਤੌਰ ਤੇ ਲਾਭ ਮਿਲੇਗਾ। ਇਹਨਾਂ ਪਿੰਡਾਂ ਵਿੱਚ ਤਲਵੰਡੀ ਮੱਲੀਆਂ, ਦਇਆ ਕਲਾਂ, ਕੋਕਰੀ ਬੁੱਟਰਾਂ, ਭਿੰਡਰ ਕਲਾਂ, ਕਿਸ਼ਨਪੁਰਾ,  ਕਪੂਰਾ,  ਚੱਕ ਬੀਜਾਸਰ, ਪੁਰਾਣੇਵਾਲਾ, ਰੌਲੀ, ਖੇੜਾ ਸਵਾਦ, ਬੁੱਗੀਪੁਰਾ, ਚੁਗਾਵਾਂ , ਜਲਾਲਾਬਾਦ, ਫਤਿਹਗੜ੍ਹ ਕੋਰੋਟਾਣਾ, ਮਹਿਣਾ, ਦਾਤਾ, ਤਤਾਰੀਏਵਾਲਾ ,ਤਲਵੰਡੀ ਭੰਗੇਰੀਆਂ, ਭਿੰਡਰ ਖੁਰਦ, ਦੋਸਾਂਝ ਸ਼ਾਮਿਲ ਹਨ। 
ਦੌਲਤਵਾਹ ਡਿਸਟ੍ਰੀਬਿਊਟਰੀ ਸਿਸਟਮ ਦੀ ਕੰਕਰੀਟ ਲਾਈਨਿੰਗ ਦਾ 14.66 ਕਰੋੜ ਵਾਲੇ ਪ੍ਰੋਜੈਕੋਟ ਨਾਲ 8974 ਏਕੜ ਰਕਬਾ ਸਿੰਚਾਈ ਅਧੀਨ ਆ ਗਿਆ ਹੈ। ਪ੍ਰੋਜੈਕਟ ਤੋਂ ਪਹਿਲਾਂ 6462 ਏਕੜ ਰਕਬਾ ਸਿੰਚਾਈ ਅਧੀਨ ਸੀ ਅਤੇ ਇਸ ਪ੍ਰੋਜੈਕਟਲ ਨਾਲ 15436 ਏਕੜ ਰਕਬਾ ਸਿੰਚਾਈ ਅਧੀਨ ਆ ਜਾਵੇਗਾ। ਇਸ ਲਾਈਨਿੰਗ ਦੀ ਲੰਬਾਈ 38.44 ਕਿਲੋਮੀਟਰ ਹੈ। ਇਸ ਨਾਲ ਨੇੜੇ ਦੇ 30 ਪਿੰਡਾਂ ਨੂੰ ਸਿੱਧੇ ਤੌਰ ਤੇ ਲਾਭ ਮਿਲੇਗਾ।  ਇਹਨਾਂ ਪਿੰਡਾਂ ਵਿੱਚ ਕੈਲਾ, ਨੂਰਪੁਰ, ਬਾਜੇਕੇ, ਕੋਟ ਸਦਾਰ ਖਾਂ, ਬਾਜੇਕੇ, ਮੂਸੇਵਾਲਾ,  ਜਾਫਰਵਾਲਾ, ਬਹਿਰਾਮਕੇ,  ਕਿਸ਼ਨਪੁਰਾ, ਮਸੀਤਾਂ, ਚਿਰਾਗ ਸ਼ਾਹ ਵਾਲਾ, ਸਾਦੀਵਾਲਾ, ਚਿਰਾਗਸ਼ਾਹਵਾਲਾ, ਧਰਮ ਸਿੰਘ ਵਾਲਾ, ਫਤਿਹਪੁਰ ਝੁੱਗੀਆਂ, ਕਾਦਰ ਵਾਲਾ,  ਕਿੱਲੀ ਗੰਧਰਾਂ, ਮੰਦਰ, ਮੁਹਾਰ,  ਮੱਲੂਵਾਲਾ, ਬੋਘੇਵਾਲਾ, ਮੁੰਡੀ ਜਮਾਲ, ਅਮਰਗੜ੍ਹ ਬੰਦੀਆਂ, ਸ਼ਾਹ ਅਬੂ ਬੱਕਰ, ਬਾਘਲੇ ਵਾਲਾ, ਦਾਨੇਵਾਲਾ,  ਮੌਜੇਵਾਲਾ, ਕਿੱਲੀ ਨੌਬਾਦ ਸ਼ਾਮਿਲ ਹਨ। 
ਵਾਟਰ ਕੋਰਸਾਂ ਦੀ ਉਸਾਰੀ ਅਤੇ ਪਾਈਪਲਾਈਨਾਂ ਵਿਛਾਉਣ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ 3892 ਏਕੜ ਹੋਰ ਰਕਬਾ ਸਿੰਚਾਈ ਹੇਠ ਆ ਗਿਆ ਹੈ। ਪਹਿਲਾਂ ਇਹ ਰਕਬਾ 1357 ਏਕੜ ਸੀ ਅਤੇ ਪ੍ਰੋਜੈਕਟ ਤੋਂ ਬਾਅਦ ਇਹ ਸਿੰਚਾਈ ਅਧੀਨ ਰਕਬਾ 5256 ਏਕੜ ਹੋ ਜਾਵੇਗਾ। ਪਾਈਪਲਾਈਨ ਦੀ ਲੰਬਾਈ 67.74 ਕਿਲੋਮੀਟਰ ਹੈ। ਵਾਟਰ ਕੋਰਸ ਦੀ ਲੰਬਾਈ: 2.74 ਕਿਲੋਮੀਟਰ ਇਸ ਪ੍ਰਜੋਕੈਟ ਉਪਰ 12.59 ਕਰੋੜ ਦਾ ਖਰਚਾ ਆਵੇਗਾ ਅਤੇ ਇਸ ਨਾਲ 29 ਪਿੰਡਾਂ ਨੂੰ ਲਾਭ ਪ੍ਰਾਪਤ ਹੋਵੇਗਾ। ਇਹਨਾਂ ਪਿੰਡਾਂ ਵਿੱਚ ਔਗਰ, ਬੱਦੂਵਾਲ, ਚੁੱਘਾ ਕਲਾਂ, ਧਰਮ ਸਿੰਘ ਵਾਲਾ, ਫਤਿਹੁੱਲਾ ਸ਼ਾਹ, ਧਰਮਕੋਟ, ਫਤਿਹਗੜ੍ਹ ਕੋਰੋਟਾਣਾ, ਫਤਿਹਗੜ੍ਹ ਪੰਜਤੂਰ,  ਫਤਿਹੁੱਲਾ ਸ਼ਾਹ, ਫਿਰੋਜ਼ਵਾਲਾ ਬਾਡਾ, ਇੰਦਰਗੜ੍ਹ, ਜਲਾਲਾਬਾਦ, ਜਨੇਤਪੁਰਾ, ਕੜਾਹੇਵਾਲਾ, ਕੈਲਾ, ਖੇੜਾ ਡਰੋਲੀ,  ਕਿੱਲੀ ਗੰਧਰਾਂ, ਲਾਲੀਹਾਂਦੀ,  ਲੋਹਗੜ੍ਹ,  ਲੋਹਾਰਾ, ਸੋਢੀਵਾਲਾ, ਵਰ੍ਹੇ ਸ਼ਾਮਿਲ ਹਨ।
ਮੋਗਾ ਹਲਕੇ ਵਿੱਚ ਕੁੱਲ 16 ਕੰਮਾਂ ਨੂੰ ਜਿਸ ਵਿੱਚ 92.06 ਕਿਲੋਮੀਟਰ ਜ਼ਮੀਨਦੋਜ਼ ਪਾਈਪ ਲਾਇਨ ਪਾਉਣ ਅਤੇ ਨਹਿਰੀ ਖਾਲ਼ਿਆਂ ਦੀ ਉਸਾਰੀ ਨੂੰ 16.91 ਕਰੋੜ ਦੀ ਲਾਗਤ ਨਾਲ ਕਰਵਾਇਆ ਗਿਆ ਹੈ । 
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਨਾਲ 2696 ਏਕੜ ਵਾਧੂ ਰਕਬਾ ਨਹਿਰੀ ਪਾਣੀ ਦੀ ਸਿੰਚਾਈ ਹੇਠ ਆ ਗਿਆ ਹੈ । 
ਇਸ ਤੋਂ ਇਲਾਵਾ ਸਾਹੋਕੇ ਵਿਖੇ ਕੈਬਨਿਟ ਮੰਤਰੀ ਵੱਲੋਂ ਕੁੱਲ 7.13 ਕਰੋੜ ਰੁਪੈ ਦੀ ਲਾਗਤ ਨਾਲ ਖਾਲ਼ਿਆਂ ਦੀ ਲਾਇਨਿੰਗ ਤੇ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਪ੍ਰਾਜੈਕਟ ਲੋਕ ਅਰਪਿਤ ਕੀਤੇ ਗਏ । ਇਸ ਨਾਲ 1291 ਏਕੜ ਹੋਰ ਰਕਬਾ ਸਿੰਚਾਈ ਹੇਠ ਆ ਗਿਆ ਹੈ । 
ਇਸ ਮੌਕੇ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ , ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।
Tags: Barinder Kumar GoyalBREAKING NEWSLatest Punjab newstop headlines in PunjabiWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

by Ranjit Singh
September 30, 2026
0

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ - ਨਸ਼ਾ ਤੇ ਹਥਿਆਰ ਸਪਲਾਈ ਦੇ ਨੈੱਟਵਰਕਾਂ ਦਾ...

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

by Ranjit Singh
September 30, 2026
0

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ ਨਵੀਂ ਦਿੱਲੀ, 30 ਸਤੰਬਰ (ਵਿਸ਼ਵ ਵਾਰਤਾ): ਹਰ ਮਹੀਨੇ ਦੀ ਪਹਿਲੀ...

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

by Ranjit Singh
September 30, 2026
0

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ - SIR ਅਤੇ ਚੋਣ ਕਮਿਸ਼ਨ ਦੇ ਮੁੱਦੇ ’ਤੇ ਹੋਵੇਗੀ ਚਰਚਾ...

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

by Ranjit Singh
September 30, 2026
0

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’ - ਡਰੋਨ ’ਤੇ ਵੀ ਮੁਕੰਮਲ ਪਾਬੰਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

by Ranjit Singh
September 30, 2026
0

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ - ਨਸ਼ਾ ਤੇ ਹਥਿਆਰ ਸਪਲਾਈ ਦੇ ਨੈੱਟਵਰਕਾਂ ਦਾ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
15 hours ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,29 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 