• Latest
  • Trending
ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

3 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

7 hours ago
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

8 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

8 hours ago
ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

8 hours ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

8 hours ago
ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

8 hours ago
ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

8 hours ago
ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

8 hours ago
ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
Hindi News
English News
Wednesday, October 28, 2026
No Result
View All Result
18 °c
Chandigarh
22 ° Thu
22 ° Fri
23 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

ਬਰਿੰਦਰ ਕੁਮਾਰ ਗੋਇਲ ਵੱਲੋਂ 26.12 ਕਰੋੜ ਰੁਪਏ ਦੇ ਜਲ ਸਰੋਤ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

July 28, 2026
in ਖਬਰਾਂ, ਪੰਜਾਬ
ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

ਬਰਿੰਦਰ ਕੁਮਾਰ ਗੋਇਲ ਵੱਲੋਂ 26.12 ਕਰੋੜ ਰੁਪਏ ਦੇ ਜਲ ਸਰੋਤ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਨਹਿਰਾਂ ਦੀ ਮੁੜ ਬਹਾਲੀ, ਜ਼ਮੀਨਦੋਜ਼ ਪਾਈਪਲਾਈਨਾਂ ਅਤੇ ਲਿਫ਼ਟ ਸਕੀਮਾਂ ਨਾਲ ਹਜ਼ਾਰਾਂ ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ, ਕਿਸਾਨਾਂ ਨੂੰ ਹੋਵੇਗਾ ਵੱਡਾ ਲਾਭ

ਚੰਡੀਗੜ੍ਹ/ਸ੍ਰੀ ਚਮਕੌਰ ਸਾਹਿਬ, 28 ਜੁਲਾਈ (ਵਿਸ਼ਵ ਵਾਰਤਾ);- ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਚਮਕੌਰ ਸਾਹਿਬ ਦੇ ਪਿੰਡ ਰੁੜਕੀ ਹੀਰਾਂ ਵਿਖੇ ਪੰਜਾਬ ਸਰਕਾਰ ਵੱਲੋਂ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਅਹਿਮ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕ ਰਹੀ ਹੈ।

ਇਸ ਮੌਕੇ ਸ਼੍ਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਚਮਕੌਰ ਸਾਹਿਬ ਹਲਕੇ ਵਿੱਚ ਸਮਰਾਲਾ ਮੇਜਰ ਨੂੰ ਪੱਕਾ ਕਰਨ, ਅਮਰਾਲਾ ਮਾਈਨਰ ਦੀ ਮੁੜ ਬਹਾਲੀ ਅਤੇ ਅੰਡਰਗਰਾਊਂਡ ਪਾਈਪ ਲਾਈਨਾਂ ਵਿਛਾਉਣ ਵਰਗੇ ਪ੍ਰਾਜੈਕਟਾਂ ‘ਤੇ ਕੁੱਲ 26.12 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪ੍ਰਾਜੈਕਟਾਂ ਨਾਲ ਹਜ਼ਾਰਾਂ ਏਕੜ ਰਕਬੇ ਨੂੰ ਪਹਿਲੀ ਵਾਰ ਜਾਂ ਵਧੇਰੇ ਪੱਧਰ ‘ਤੇ ਨਹਿਰੀ ਪਾਣੀ ਦੀ ਸਹੂਲਤ ਪ੍ਰਾਪਤ ਹੋਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮਰਾਲਾ ਮੇਜਰ ਨੂੰ 7.21 ਕਿਲੋਮੀਟਰ ਲੰਬਾਈ ਤੱਕ ਪੱਕਾ ਕਰਨ ਲਈ 11.74 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਪ੍ਰਾਜੈਕਟ ਨਾਲ 13 ਪਿੰਡਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਨਹਿਰੀ ਸਿੰਚਾਈ ਹੇਠ ਰਕਬਾ 2516 ਏਕੜ ਤੋਂ ਵੱਧ ਕੇ 3333 ਏਕੜ ਹੋ ਗਿਆ ਹੈ, ਜਿਸ ਨਾਲ 817 ਏਕੜ ਵਾਧੂ ਜ਼ਮੀਨ ਨੂੰ ਨਹਿਰੀ ਪਾਣੀ ਮਿਲੇਗਾ।

ਉਨ੍ਹਾਂ ਦੱਸਿਆ ਕਿ ਅਮਰਾਲਾ ਮਾਈਨਰ ਨੂੰ 3.35 ਕਿਲੋਮੀਟਰ ਲੰਬਾਈ ਤੱਕ ਪੱਕਾ ਕਰਨ ਲਈ 2.01 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਮੁਕੰਮਲ ਕੀਤਾ ਗਿਆ ਹੈ। ਇਸ ਨਾਲ 4 ਪਿੰਡਾਂ ਨੂੰ ਲਾਭ ਹੋਵੇਗਾ ਅਤੇ ਨਹਿਰੀ ਸਿੰਚਾਈ ਹੇਠ ਰਕਬਾ 1519 ਏਕੜ ਤੋਂ ਵੱਧ ਕੇ 2223 ਏਕੜ ਹੋ ਗਿਆ ਹੈ, ਜਿਸ ਨਾਲ 704 ਏਕੜ ਵਾਧੂ ਜ਼ਮੀਨ ਨਹਿਰੀ ਸਿੰਚਾਈ ਦੇ ਘੇਰੇ ਵਿੱਚ ਆਈ ਹੈ।

ਇਸ ਤੋਂ ਇਲਾਵਾ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਸੁਚੱਜੇ ਢੰਗ ਨਾਲ ਪਹੁੰਚਾਉਣ ਲਈ 10.76 ਕਿਲੋਮੀਟਰ ਲੰਬੀਆਂ ਦੋ ਅੰਡਰਗਰਾਊਂਡ ਪਾਈਪ ਲਾਈਨਾਂ ਵਿਛਾਈਆਂ ਗਈਆਂ ਹਨ, ਜਿਨ੍ਹਾਂ ‘ਤੇ 8.95 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਨਾਲ 9 ਪਿੰਡਾਂ ਨੂੰ ਲਾਭ ਮਿਲੇਗਾ ਅਤੇ ਨਹਿਰੀ ਸਿੰਚਾਈ ਹੇਠ ਰਕਬਾ 1698 ਏਕੜ ਤੋਂ ਵੱਧ ਕੇ 2295 ਏਕੜ ਹੋ ਗਿਆ ਹੈ, ਜਿਸ ਨਾਲ 597 ਏਕੜ ਵਾਧੂ ਰਕਬੇ ਨੂੰ ਨਹਿਰੀ ਪਾਣੀ ਮਿਲਣਾ ਯਕੀਨੀ ਬਣਿਆ ਹੈ।

ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ 3.42 ਕਰੋੜ ਰੁਪਏ ਦੀ ਲਾਗਤ ਨਾਲ ਸਰਹਿੰਦ ਨਹਿਰ ਦੇ ਨਾਲ ਲੱਗਦੇ ਪਿੰਡ ਝੱਲੀਆਂ, ਖੇੜੀ ਸਲਾਬਤਪੁਰ, ਧੌਲਰਾਂ ਅਤੇ ਭੋਜੇਮਾਜਰਾ ਵਿਖੇ ਲਿਫ਼ਟ ਸਿੰਚਾਈ ਸਕੀਮਾਂ ਸਥਾਪਤ ਕੀਤੀਆਂ ਗਈਆਂ ਹਨ, ਜਿਨ੍ਹਾਂ ਨਾਲ 965 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਚਮਕੌਰ ਸਾਹਿਬ ਹਲਕੇ ਵਿੱਚ ਕੁੱਲ 40 ਆਰਜ਼ੀ ਮੋਘੇ ਬਣਾਏ ਗਏ ਹਨ, ਜਿਨ੍ਹਾਂ ਰਾਹੀਂ 17 ਪਿੰਡਾਂ ਦੇ ਕਿਸਾਨਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਇਨ੍ਹਾਂ ਵਿੱਚ ਪਥਰੇੜੀ ਜੱਟਾਂ, ਬਾਲਸੰਢਾ, ਸਿੰਬਲ ਝੱਲੀਆਂ, ਅਮਰਾਲੀ, ਰਾਮਗੜ੍ਹ, ਓਇੰਦ, ਲੁਠੇੜੀ, ਰੁੜਕੀ, ਬੱਲਾਂ, ਚੂਹੜਮਾਜਰਾ, ਬਰਸਾਲਪੁਰ, ਕੋਟਲੀ, ਮਾਜਰੀ, ਸੈਦਪੁਰ, ਚੱਕਲਾਂ, ਕਾਲੇਮਾਜਰਾ ਸਮੇਤ ਹੋਰ ਪਿੰਡ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਲ 2022 ਵਿੱਚ ਇਨ੍ਹਾਂ ਪਿੰਡਾਂ ਵਿੱਚ ਕੇਵਲ 3217 ਏਕੜ ਰਕਬਾ ਨਹਿਰੀ ਪਾਣੀ ਹੇਠ ਸੀ, ਜਦਕਿ ਹੁਣ ਨਹਿਰਾਂ ਦੀ ਮੁੜ ਬਹਾਲੀ, ਆਰਜ਼ੀ ਮੋਘਿਆਂ ਅਤੇ ਅੰਡਰਗਰਾਊਂਡ ਪਾਈਪ ਲਾਈਨਾਂ ਦੇ ਨਿਰਮਾਣ ਤੋਂ ਬਾਅਦ ਇਹ ਰਕਬਾ 4518 ਏਕੜ ਤੱਕ ਪਹੁੰਚ ਗਿਆ ਹੈ। ਇਸ ਤਰ੍ਹਾਂ 1301 ਏਕੜ ਵਾਧੂ ਜ਼ਮੀਨ ਨਹਿਰੀ ਸਿੰਚਾਈ ਦੇ ਘੇਰੇ ਵਿੱਚ ਆ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸ੍ਰੀ ਚਮਕੌਰ ਸਾਹਿਬ ਹਲਕੇ ਵਿੱਚ ਕਰੀਬ 44 ਕਰੋੜ ਰੁਪਏ ਦੀ ਲਾਗਤ ਨਾਲ ਲਿਫ਼ਟ ਸਿੰਚਾਈ ਪ੍ਰਾਜੈਕਟ ਮੁਕੰਮਲ ਕਰਕੇ 21 ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਸੀ। ਹੁਣ ਨਵੇਂ ਪ੍ਰਾਜੈਕਟਾਂ ਨਾਲ ਹਲਕੇ ਦੇ ਵੱਡੇ ਹਿੱਸੇ ਵਿੱਚ ਖੇਤੀ ਲਈ ਨਹਿਰੀ ਪਾਣੀ ਦੀ ਉਪਲਬਧਤਾ ਹੋਰ ਮਜ਼ਬੂਤ ਹੋਈ ਹੈ।

ਸ਼੍ਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਸਹੂਲਤ ਦੇਣਾ, ਟਿਊਬਵੈੱਲਾਂ ‘ਤੇ ਨਿਰਭਰਤਾ ਘਟਾਉਣਾ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਨਹਿਰੀ ਢਾਂਚੇ ਦੀ ਸੰਭਾਲ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ, ਪਰ ਮੌਜੂਦਾ ਸਰਕਾਰ ਨੇ ਜਲ ਸਰੋਤਾਂ ਦੀ ਮੁੜ ਬਹਾਲੀ ਨੂੰ ਤਰਜੀਹ ਦਿੰਦਿਆਂ ਰਿਕਾਰਡ ਪੱਧਰ ‘ਤੇ ਨਹਿਰਾਂ ਦੀ ਸਫ਼ਾਈ, ਮੁਰੰਮਤ, ਪੱਕੀਕਰਨ, ਨਵੇਂ ਮੋਘਿਆਂ ਅਤੇ ਪਾਈਪ ਲਾਈਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਹਿੱਸੇ ਦਾ ਪਾਣੀ ਪੰਜਾਬ ਦੇ ਖੇਤਾਂ ਤੱਕ ਪਹੁੰਚਾਉਣਾ ਸਰਕਾਰ ਦੀ ਵਚਨਬੱਧਤਾ ਹੈ। ਨਹਿਰੀ ਨੈੱਟਵਰਕ ਨੂੰ ਮਜ਼ਬੂਤ ਕਰਕੇ ਨਾ ਸਿਰਫ਼ ਕਿਸਾਨਾਂ ਦੀ ਸਿੰਚਾਈ ਲਾਗਤ ਘਟੇਗੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਦੀ ਸੰਭਾਲ ਵੀ ਯਕੀਨੀ ਬਣੇਗੀ।

ਇਸ ਮੌਕੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਚਮਕੌਰ ਸਾਹਿਬ ਹਲਕੇ ਵਿੱਚ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਇਹ ਵਿਕਾਸ ਕਾਰਜ ਕਿਸਾਨਾਂ ਲਈ ਵਰਦਾਨ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਨਹਿਰੀ ਪਾਣੀ ਦੀ ਮੰਗ ਨੂੰ ਪੰਜਾਬ ਸਰਕਾਰ ਨੇ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਹੈ।

ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਨਹਿਰਾਂ ਦੇ ਪੱਕੀਕਰਨ, ਅੰਡਰਗਰਾਊਂਡ ਪਾਈਪ ਲਾਈਨਾਂ ਅਤੇ ਲਿਫ਼ਟ ਸਿੰਚਾਈ ਸਕੀਮਾਂ ਨਾਲ ਹਜ਼ਾਰਾਂ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲੇਗਾ, ਜਿਸ ਨਾਲ ਕਿਸਾਨਾਂ ਦੀ ਸਿੰਚਾਈ ਲਾਗਤ ਘਟੇਗੀ, ਫ਼ਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਵੀ ਵੱਡਾ ਬਲ ਮਿਲੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਵਿਕਾਸ ਅਤੇ ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਇਸੇ ਤਰ੍ਹਾਂ ਲੋਕ-ਹਿੱਤ ਪ੍ਰਾਜੈਕਟ ਲਗਾਤਾਰ ਲਾਗੂ ਕਰਦੀ ਰਹੇਗੀ।

Tags: Barinder Kumar GoyalBREAKING NEWSPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

by Jaspreet Kaur
October 27, 2026
0

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਵੱਡੀ ਗਿਣਤੀ 'ਚ ਨਤਮਸਤਕ...

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

by Ankit
October 27, 2026
0

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

by Ankit
October 27, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: MLA ਗਿਆਸਪੁਰਾ ਨਾਲ ਸਬੰਧਤ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੇਸ਼ ਹੋਣਗੇ ਆਪ ਵਿਧਾਇਕ ਅਤੇ ਆਗੂ

Punjab: MLA ਗਿਆਸਪੁਰਾ ਨਾਲ ਸਬੰਧਤ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੇਸ਼ ਹੋਣਗੇ ਆਪ ਵਿਧਾਇਕ ਅਤੇ ਆਗੂ

by Ranjit Singh
2 weeks ago
0

Punjab: MLA ਗਿਆਸਪੁਰਾ ਨਾਲ ਸਬੰਧਤ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੇਸ਼ ਹੋਣਗੇ ਆਪ ਵਿਧਾਇਕ ਅਤੇ ਆਗੂ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 