• Latest
  • Trending
ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

3 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

1 hour ago
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

2 hours ago
ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

5 hours ago
ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

6 hours ago
ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

6 hours ago
2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

7 hours ago
ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

7 hours ago
ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

8 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Hindi News
English News
Saturday, November 7, 2026
No Result
View All Result
20 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਤੇ ਵਿਧਾਇਕ ਗੁਰਲਾਲ ਘਨੌਰ ਵੱਲੋਂ 26.73 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

July 29, 2026
in ਖਬਰਾਂ, ਪੰਜਾਬ

ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਪੰਜਾਬ ਨੂੰ ਬਚਾਉਣ ਦਾ ਕੰਮ ਕੀਤਾ – ਬਰਿੰਦਰ ਗੋਇਲ

ਕਿਹਾ, ਹੜ੍ਹਾਂ ਤੋਂ ਬਚਾਅ ਲਈ ਰਾਜ ਭਰ ‘ਚ 450 ਕਰੋੜ ਰੁਪਏ ਖਰਚ ਕੀਤੇ

ਹੁਣ ਘਨੌਰ ਹਲਕੇ ‘ਚ 16,932 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ ਨਾਲ ਸਿੰਚਾਈ ਦਾ ਲਾਭ – ਬਰਿੰਦਰ ਗੋਇਲ

36.39 ਕਿਲੋਮੀਟਰ ਲੰਬੀ ਜ਼ਮੀਨਦੋਜ਼ ਪਾਈਪ ਲਾਈਨ ਵਿਛਾਈ ਤੇ 2.44 ਕਿਲੋਮੀਟਰ ਘੜਾਮ ਰਜਬਾਹਾ ਪੱਕਾ ਕੀਤਾ

ਭਗਵੰਤ ਮਾਨ ਸਰਕਾਰ ਨੇ ਹਲਕਾ ਘਨੌਰ ‘ਚ ਕਰਵਾਏ ਲਾਮਿਸਾਲ ਵਿਕਾਸ ਕਾਰਜ – ਗੁਰਲਾਲ ਘਨੌਰ

ਚੰਡੀਗੜ੍ਹ/ਘਨੌਰ, 29 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਪਿੰਡ ਕੋਲ੍ਹੇਮਾਜਰਾ ਵਿਖੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਇਲਾਕੇ ਦੇ ਕਿਸਾਨਾਂ ਦੀ ਆਜ਼ਾਦੀ ਤੋਂ ਪਹਿਲਾਂ ਤੋਂ ਚੱਲੀ ਆ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਕੇ ਆਪਣਾ ਵਾਅਦਾ ਨਿਭਾਇਆ ਹੈ।

ਬਰਿੰਦਰ ਗੋਇਲ, ਜਿਨ੍ਹਾਂ ਕੋਲ ਖਨਣ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਬਾਰੇ ਵਿਭਾਗ ਵੀ ਹਨ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਹਿਲੀ ਵਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਤਹੱਈਆ ਕਰਦਿਆਂ ਅਜਾਈਂ ਵਹਿ ਜਾਂਦੇ ਨਹਿਰੀ ਪਾਣੀ ਨੂੰ ਵੱਡੇ ਪੱਧਰ ‘ਤੇ ਸਿੰਚਾਈ ਲਈ ਵਰਤਿਆ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਮੁਹਿੰਮ ਨੂੰ ਮਜ਼ਬੂਤੀ ਦਿੱਤੀ ਗਈ ਹੈ।

ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਨੌਰ ਹਲਕੇ ਦੇ ਨੇੜੇ ਨਹਿਰ ਲੰਘਦੀ ਹੋਣ ਦੇ ਬਾਵਜੂਦ ਕਈ ਪਿੰਡ ਨਹਿਰੀ ਪਾਣੀ ਤੋਂ ਵਾਂਝੇ ਸਨ, ਪਰ ਭਗਵੰਤ ਮਾਨ ਸਰਕਾਰ ਨੇ ਹੁਣ ਉਨ੍ਹਾਂ ਖੇਤਾਂ ਤੱਕ ਵੀ ਪਾਣੀ ਪਹੁੰਚਾ ਦਿੱਤਾ ਹੈ।

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਵਿਧਾਇਕ ਗੁਰਲਾਲ ਘਨੌਰ ਦੀ ਪਹਿਲਕਦਮੀ ਸਦਕਾ ਹਲਕਾ ਘਨੌਰ ਵਿੱਚ 22.23 ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਲਿਫ਼ਟਿੰਗ ਸਿਸਟਮ (ਪੁਰਾਣਾ ਨਾਮ ਰਾਜਖਾਂਟ, ਬਨੂੜ ਕੈਨਾਲ) ਰਾਹੀਂ 36.39 ਕਿਲੋਮੀਟਰ ਲੰਬੀ ਜ਼ਮੀਨਦੋਜ਼ ਪਾਈਪ ਲਾਈਨ ਵਿਛਾ ਕੇ 38 ਪਿੰਡਾਂ ਨੂੰ ਨਹਿਰੀ ਪਾਣੀ ਦਾ ਲਾਭ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ 15,129 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਸਿੰਚਾਈ ਅਧੀਨ ਲਿਆਂਦਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਹਲਕਾ ਘਨੌਰ ਵਿੱਚ ਪੈਂਦੇ ਘੜਾਮ ਰਜਬਾਹੇ ਦੇ 2.44 ਕਿਲੋਮੀਟਰ ਖੇਤਰ ਨੂੰ 4.50 ਕਰੋੜ ਰੁਪਏ ਦੀ ਲਾਗਤ ਨਾਲ ਕੰਕਰੀਟ ਲਾਈਨਿੰਗ ਕਰਕੇ ਪੱਕਾ ਕੀਤਾ ਗਿਆ ਹੈ, ਜਿਸ ਨਾਲ ਲਾਭ ਪ੍ਰਾਪਤ ਕਰਨ ਵਾਲੇ 4 ਪਿੰਡਾਂ ਵਿੱਚ 1,803 ਏਕੜ ਰਕਬੇ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਤੋਂ ਬਚਾਅ ਲਈ ਰਾਜ ਭਰ ‘ਚ 450 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਪਿਛਲੇ ਪੰਜਾਹ ਸਾਲਾਂ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ ‘ਤੇ ਕੰਮ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਕੱਲੇ ਘਨੌਰ ਹਲਕੇ ਵਿੱਚ ਘੱਗਰ ਨਦੀ ‘ਤੇ ਹੜ੍ਹਾਂ ਤੋਂ ਬਚਾਅ ਲਈ 13 ਕਰੋੜ ਰੁਪਏ ਖਰਚੇ ਗਏ ਹਨ।

ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਸਵਾਗਤ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਲਕਾ ਘਨੌਰ ‘ਚ ਲਾਮਿਸਾਲ ਵਿਕਾਸ ਕਾਰਜ ਕਰਵਾਏ ਹਨ। ਗੁਰਲਾਲ ਘਨੌਰ ਨੇ ਦੱਸਿਆ ਕਿ ਲਿਫ਼ਟ ਸਿਸਟਮ ਦੇ ਚਾਲੂ ਹੋਣ ਨਾਲ ਜਿੱਥੇ ਧਰਤੀ ਹੇਠਲਾ ਪਾਣੀ ਬਚੇਗਾ, ਉੱਥੇ ਹੀ ਕਿਸਾਨਾਂ ਦੀਆਂ ਖੇਤੀ ਲਾਗਤਾਂ ਵੀ ਘਟਣਗੀਆਂ।

ਇਸ ਦੌਰਾਨ ਇਲਾਕਾ ਨਿਵਾਸੀ ਕਿਸਾਨਾਂ ਨੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਗੁਰਲਾਲ ਘਨੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਚਿਰੋਕਣੀ ਮੰਗ ਨੂੰ ਕੇਵਲ ਭਗਵੰਤ ਮਾਨ ਸਰਕਾਰ ਨੇ ਹੀ ਪੂਰਾ ਕੀਤਾ ਹੈ, ਜਿਸ ਨਾਲ ਹੁਣ ਉਨ੍ਹਾਂ ਦੇ ਖੇਤਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਨਿਯਮਤ ਸਹੂਲਤ ਮਿਲੇਗੀ।ਇਸ ਮੌਕੇ ਕੈਬਨਿਟ ਮੰਤਰੀ ਤੇ ਵਿਧਾਇਕ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਸਿੰਚਾਈ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਮਨਦੀਪ ਸਿੰਘ ਬੈਂਸ, ਟਿਊਬਵੈਲ ਕਾਰਪੋਰੇਸ਼ਨ ਦੇ ਨਿਗਰਾਨ ਇੰਜੀਨੀਅਰ ਮਨਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਗੁਰਸ਼ਰਨ ਸਿੰਘ ਵਿਰਕ, ਐਸ.ਡੀ.ਓ. ਕੁਮਾਰ ਧਵਨ, ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਮੇਲ ਸਿੰਘ, ਸਹਿਜਪਾਲ ਸਿੰਘ ਲਾਡਾ, ਕਪਤਾਨ ਸਿੰਘ, ਨਰਿੰਦਰ ਸਿੰਘ, ਬਲਾਕ ਸੰਮਤੀ ਸ਼ੰਭੂ ਦੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ, ਗੁਰਤਾਜ ਸਿੰਘ, ਡੀ.ਐਸ.ਪੀ. ਦਲਜੀਤ ਸਿੰਘ ਵਿਰਕ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

by Navjot
November 7, 2026
0

  ਅਹਿਮਦਾਬਾਦ, 7 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਤਿਉਹਾਰਾਂ ਦੌਰਾਨ ਪਟਾਕਿਆਂ ਨਾਲ ਜੁੜੀਆਂ ਐਮਰਜੈਂਸੀ ਸਥਿਤੀਆਂ ਇੱਕ ਵੱਡੀ ਚਿੰਤਾ ਦਾ ਵਿਸ਼ਾ...

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

by Navjot
November 7, 2026
0

  ਨਵੀਂ ਦਿੱਲੀ, 7 ਨਵੰਬਰ (ਵਿਸ਼ਵ ਵਾਰਤਾ) ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਦੀਵਾਲੀ ਦੇ ਤਿਉਹਾਰ ਦੀ ਪੂਰਵ ਸੰਧਿਆ 'ਤੇ...

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

by Ranjit Singh
1 week ago
0

Punjab CM ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਲਈ ਰਾਤ ਦੇ ਭੋਜਨ ਦੀ ਮੇਜ਼ਬਾਨੀ, ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 