• Latest
  • Trending
ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

3 months ago
Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ ‘ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ ‘ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼

49 minutes ago
Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ

Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ

1 hour ago
International: ਟਰੰਪ ਵੱਲੋਂ ਇਜ਼ਰਾਈਲ ਨੂੰ 26 ਹਜ਼ਾਰ ਕਰੋੜ ਦੇ ਹਥਿਆਰ ਦੇਣ ਦੀ ਤਿਆਰੀ

International: ਟਰੰਪ ਵੱਲੋਂ ਇਜ਼ਰਾਈਲ ਨੂੰ 26 ਹਜ਼ਾਰ ਕਰੋੜ ਦੇ ਹਥਿਆਰ ਦੇਣ ਦੀ ਤਿਆਰੀ

2 hours ago
GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ

GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

Punjab: ਗੁਲਜ਼ਾਰ ਸਿੰਘ ਮੌਤ ਮਾਮਲਾ: ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

3 hours ago
Punjab Power Crisis: ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ

Punjab Power Crisis: ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਹੋਇਆ ਬੰਦ

3 hours ago
Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

4 hours ago
Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

4 hours ago
Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

5 hours ago
International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

5 hours ago
Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

6 hours ago
Hindi News
English News
Wednesday, September 16, 2026
No Result
View All Result
35 °c
Chandigarh
27 ° Thu
28 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ

June 25, 2026
in ਖਬਰਾਂ, ਪੰਜਾਬ
ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

• ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ

ਪੁਲਿਸ ਅਧਿਕਾਰੀਆਂ ਨੂੰ ਵਿਲੇਜ ਡਿਫੈਂਸ ਕਮੇਟੀਆਂ ਨਾਲ ਨਿਰੰਤਰ ਤਾਲਮੇਲ ਬਣਾਉਣ ਅਤੇ ਨਸ਼ਿਆਂ ਬਾਰੇ ਸੂਚਨਾ ਮਿਲਣ ’ਤੇ ਤੁਰੰਤ ਕਾਰਵਾਈ ਕਰਨ ਦੀ ਹਦਾਇਤ

ਕਿਹਾ, ਨਸ਼ਾ ਤਸਕਰੀ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ

• ਨਸ਼ਾ ਮੁਕਤ ਪੰਜਾਬ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣ ਦੀ ਲੋੜ

ਚੰਡੀਗੜ੍ਹ/ਮਾਲੇਰਕੋਟਲਾ, 25 ਜੂਨ (ਵਿਸ਼ਵ ਵਾਰਤਾ);- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਵਿਲੇਜ ਡਿਫੈਂਸ ਕਮੇਟੀਆਂ, ਬਲਾਕ ਕੋਆਰਡੀਨੇਟਰਾਂ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਸ਼ਿਆਂ ਖ਼ਿਲਾਫ਼ ਜੰਗ ਸਿਰਫ਼ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ, ਪੰਚਾਇਤਾਂ, ਨੌਜਵਾਨਾਂ, ਮਾਪਿਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ।

ਸ੍ਰੀ ਗੋਇਲ ਨੇ ਕਿਹਾ ਕਿ ਸਰਕਾਰ ਵੱਲੋਂ ਪੇਂਡੂ ਰੱਖਿਆ ਕਮੇਟੀਆਂ ਦਾ ਗਠਨ, ਡੀ-ਐਡੀਕਸ਼ਨ ਸੈਂਟਰਾਂ ਦੀ ਸਥਾਪਨਾ ਅਤੇ ਨਸ਼ਾ ਮੁਕਤੀ ਟੀਮਾਂ ਦੀ ਤਾਇਨਾਤੀ ਕਰਕੇ ਨਸ਼ਿਆਂ ਦੇ ਖ਼ਿਲਾਫ਼ ਬਹੁਪੱਖੀ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਪਿੰਡਾਂ ਵਿੱਚ ਖੇਡ ਸਹੂਲਤਾਂ, ਖੇਡ ਸਟੇਡੀਅਮਾਂ ਅਤੇ ਲਾਇਬ੍ਰੇਰੀਆਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਿਹਤਮੰਦ, ਅਨੁਸ਼ਾਸਿਤ ਅਤੇ ਮਜ਼ਬੂਤ ਨੌਜਵਾਨੀ ਹੀ ਪੰਜਾਬ ਦੀ ਤਰੱਕੀ ਦਾ ਅਸਲ ਆਧਾਰ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਅਜਿਹੇ ਲੋਕਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਲੇਜ ਡਿਫੈਂਸ ਕਮੇਟੀਆਂ ਨਾਲ ਨਿਰੰਤਰ ਤਾਲਮੇਲ ਬਣਾਇਆ ਰੱਖਿਆ ਜਾਵੇ ਅਤੇ ਨਸ਼ਿਆਂ ਸਬੰਧੀ ਕੋਈ ਵੀ ਸੂਚਨਾ ਮਿਲਣ ’ਤੇ ਤੁਰੰਤ ਪ੍ਰਭਾਵਸ਼ਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਲਈ ਹਰ ਵਰਗ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਪਵੇਗਾ।

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਲੇਜ ਡਿਫੈਂਸ ਕਮੇਟੀਆਂ ਨੂੰ ਪੂਰਾ ਸਹਿਯੋਗ ਦੇ ਰਿਹਾ ਹੈ ਅਤੇ ਨਸ਼ਿਆਂ ਖ਼ਿਲਾਫ਼ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਐਸ.ਐਸ.ਪੀ. ਗੁਰਮੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਸਬੰਧੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਹੈਲਪਲਾਈਨ ਅਤੇ ਵਟਸਐਪ ਚੈਟਬੋਟ ਨੰਬਰ 97791-00200 ’ਤੇ ਜਾਣਕਾਰੀ ਸਾਂਝੀ ਕੀਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪੁਲਿਸ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਨਿਰੰਤਰ ਸਖ਼ਤ ਕਾਰਵਾਈ ਜਾਰੀ ਰੱਖੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਐਸ.ਡੀ.ਐਮ ਅਹਿਮਦਗੜ੍ਹ ਰਾਜੇਸ਼ ਕੁਮਾਰ, ਐਸ.ਪੀ ਗੁਰਸ਼ਰਨਜੀਤ ਸਿੰਘ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀ.ਐਸ.ਪੀ ਮਾਨਵਜੀਤ ਸਿੰਘ, ਸਰਪੰਚ ਗੁਰਮੁੱਖ ਸਿੰਘ, ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਨਿਸਾਰ ਅਹਿਮਦ, ਹਲਕਾ ਕੁਆਰਡੀਨੇਟਰ ਨਸ਼ਾ ਛੁੜਾਊ ਕਮੇਟੀ ਸਿੰਗਾਰਾ ਸਿੰਘ,ਚੇਅਰਮੈਨ ਹੱਜ ਕਮੇਟੀਮੁਹੰਮਦ ਹਾਸ਼ਿਮ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ. ਹਰੀਪਾਲ ਸਿੰਘ, ਹਲਕਾ ਕੁਆਰਡੀਨੇਟਰ ਨਸ਼ਾ ਮੁਕਤੀ ਗੁਰਪ੍ਰੀਤ ਸਿੰਘ ਬਿਟੂ ਭਨਭੋਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੀ.ਡੀ.ਸੀ. ਮੈਂਬਰਾਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

Tags: Barinder Kumar GoyalBREAKING NEWSLatest Punjab news in PunjabiPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ ‘ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ ‘ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼

by Ranjit Singh
September 16, 2026
0

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ 'ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼ - ਭਾਰਤ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ...

Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ

Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ

by Ranjit Singh
September 16, 2026
0

Punjab: ਕ੍ਰਾਸ-ਬਾਰਡਰ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 27 ਕਿਲੋ ਹੈਰੋਇਨ ਸਮੇਤ 4 ਕਾਬੂ ਅੰਮ੍ਰਿਤਸਰ, 16 ਸਤੰਬਰ (ਵਿਸ਼ਵ ਵਾਰਤਾ)...

International: ਟਰੰਪ ਵੱਲੋਂ ਇਜ਼ਰਾਈਲ ਨੂੰ 26 ਹਜ਼ਾਰ ਕਰੋੜ ਦੇ ਹਥਿਆਰ ਦੇਣ ਦੀ ਤਿਆਰੀ

International: ਟਰੰਪ ਵੱਲੋਂ ਇਜ਼ਰਾਈਲ ਨੂੰ 26 ਹਜ਼ਾਰ ਕਰੋੜ ਦੇ ਹਥਿਆਰ ਦੇਣ ਦੀ ਤਿਆਰੀ

by Ranjit Singh
September 16, 2026
0

International: ਟਰੰਪ ਵੱਲੋਂ ਇਜ਼ਰਾਈਲ ਨੂੰ 26 ਹਜ਼ਾਰ ਕਰੋੜ ਦੇ ਹਥਿਆਰ ਦੇਣ ਦੀ ਤਿਆਰੀ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ) – ਅਮਰੀਕੀ...

GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ

GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ

by Ranjit Singh
September 16, 2026
0

GLADA ਦੇ ਚੀਫ ਐਡਮਿਨਿਸਟ੍ਰੇਟਰ ਤੋਂ ED ਵੱਲੋਂ 9 ਘੰਟਿਆਂ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਜਲੰਧਰ, 16 ਸਤੰਬਰ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ ‘ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ ‘ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼

by Ranjit Singh
September 16, 2026
0

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ 'ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼ - ਭਾਰਤ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 