Barnala: ਬਾਬਾ ਕਾਲਾ ਮਹਿਰ ਸਟੇਡੀਅਮ ‘ਚ ਹੋਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
ਬਰਨਾਲਾ, 12 ਦਸੰਬਰ: ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 26 ਜਨਵਰੀ 2025 ਨੂੰ ਇੱਥੇ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਾਇਆ ਜਾਵੇਗਾ। ਇਸ ਸਬੰਧੀ ਬੁਲਾਈ ਗਈ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸਹਿਤ ਉਪ ਮੰਡਲ ਮੈਜਿਸਟਰੇਟ ਮਹਿਲ ਕਲਾਂ ਹਰਕੰਵਲਜੀਤ ਸਿੰਘ ਨੇ ਕਿਹਾ ਕਿ ਸਾਰੇ ਸਬੰਧਤ ਵਿਭਾਗ ਅਤੇ ਕਰਮਚਾਰੀ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਤਵੰਤ ਸਿੰਘ ਵੀ ਮੌਜੂਦ ਸਨ।
ਉਨ੍ਹਾਂ ਨਗਰ ਕੌਂਸਲ ਬਰਨਾਲਾ ਨੂੰ ਸਟੇਡੀਅਮ ਅਤੇ ਆਲੇ – ਦੁਆਲੇ ਦੀ ਪੂਰੀ ਸਾਫ਼ – ਸਫ਼ਾਈ ਕਰਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬਾਕੀ ਵਿਭਾਗ ਓਥੇ ਅਗਲਾ ਕੰਮ ਕਰਵਾ ਸਕਣ। ਉਨ੍ਹਾਂ ਕਿਹਾ ਕਿ ਪੁਲੀਸ ਵਲੋਂ ਸੁਰੱਖਿਆ ਅਤੇ ਪਾਰਕਿੰਗ ਸਬੰਧੀ ਇੰਤਜ਼ਾਮ ਕੀਤੇ ਜਾਣਗੇ। ਉਨ੍ਹਾਂ ਹਦਾਇਤ ਕੀਤੀ ਕਿ ਰਿਹਰਸਲਾਂ ਦੌਰਾਨ ਸਕੂਲੀ ਬੱਚਿਆਂ ਲਈ ਪਾਣੀ ਅਤੇ ਚਾਹ ਦਾ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਰਾਜਨ ਗੋਇਲ ਨੇ ਸਾਰੇ ਵਿਭਾਗਾਂ ਨੂੰ ਉਨ੍ਹਾਂ ਨਾਲ ਸਬੰਧਤ ਕੰਮਾਂ ਬਾਰੇ ਜਾਣੂ ਕਰਵਾਇਆ ਅਤੇ ਸ਼ਹਿਰ ਦੇ ਵੱਖ ਵੱਖ ਚੌਂਕ ਸਜਾਉਣ ਲਈ ਵੰਡ ਕੀਤੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/