ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend
ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਇਸ ਘਟਨਾ ਤੋਂ ਬਾਅਦ ਡੀ.ਐੱਸ.ਪੀ. ਸਿਟੀ ਸਤਵੀਰ ਸਿੰਘ ਬੈਂਸ ਨੂੰ ਤੁਰੰਤ ਪ੍ਰਭਾਵ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ।

ਦੱਸ ਦਈਏ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇਸ ਫ਼ੈਸਲੇ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ “ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਨਾਲ ਵਾਪਰੀ ਘਟਨਾ ਅਤਿ ਨਿੰਦਣਯੋਗ ਤੇ ਮੰਦਭਾਗੀ ਸੀ। ਇਸ ਸਬੰਧੀ ਮਾਣਯੋਗ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਜੀ ਨਾਲ ਗੱਲਬਾਤ ਕਰਕੇ ਸਾਰਾ ਮਾਮਲਾ ਵਿਚਾਰਿਆ ਗਿਆ। ਮੁੱਖ ਮੰਤਰੀ ਜੀ ਦੇ ਨਿਰਦੇਸ਼ਾਂ ਉਤੇ ਸਬੰਧਤ ਡੀਐਸਪੀ ਸਤਵੀਰ ਸਿੰਘ ਨੂੰ ਤੁਰੰਤ ਸਸਪੈਂਡ ਕਰ ਦਿੱਤਾ ਗਿਆ ਹੈ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























