ਬਰਨਾਲਾ,2 ਜੁਲਾਈ(ਵਿਸ਼ਵ ਵਾਰਤਾ/BARNALA NEWS)- : ਐਨ.ਐਸ.ਏ.ਐਕਟ ਦੇ ਅਧੀਨ ਡਿਬਰੂੜ੍ਹ ਜੇਲ੍ਹ ਵਿੱਚ ਬੰਦ ਪੰਜਾਬ ਦੇ ਵਾਰਿਸ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੰਸਦ ਮੈਂਬਰ ਅਹੁਦੇ ਲਈ ਸਹੁੰ ਚੁੱਕਣ ਦਾ ਮਾਮਲਾ ਗਰਮਾ ਰਿਹਾ ਹੈ। ਇਸ ਬਾਰੇ ਗੱਲਬਾਤ ਕਰਦਿਆਂ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਹਿਬ ਨੂੰ ਇੱਕ ਪੱਤਰ ਲਿਖਿਆ ਸੀ। ਇਹ ਪੱਤਰ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਕੋਇਡ ਦੁਆਰਾ ਡੀਸੀ ਅੰਮ੍ਰਿਤਸਰ ਨੂੰ ਦਿੱਤਾ ਸੀ। ਡੀਸੀ ਅਮ੍ਰਿਤਸਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਇਹ ਪੱਤਰ ਗ੍ਰਹਿ ਸਕੱਤਰ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਸਕੱਤਰ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਪੱਤਰ ਓਮ ਬਿਰਲਾ ਨੂੰ ਭੇਜ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਲੋਕ ਸਭਾ ਸਪੀਕਰ ਦੁਆਰਾ ਫੈਸਲਾ ਲਿਆ ਜਾਵੇਗਾ ਕਿ ਅੰਮ੍ਰਿਤਪਾਲ ਸਿੰਘ ਕਿਸ ਦਿਨ ਸਹੁੰ ਚੁੱਕੇਗਾ। BARNALA NEWS