ਚੱਲਦੀ ਆਲਟੋ ਨੂੰ ਲੱਗੀ ਅੱਗ , ਸਵਾਰ ਦੀ ਸੜ ਕੇ ਮੌਤ
ਬਰਨਾਲਾ, 16 ਜੂਨ (ਵਿਸ਼ਵ ਵਾਰਤਾ) ਚੱਲਦੀ ਕਾਰ ਨੂੰ ਅੱਗ ਲੱਗਣ ਦੀ ਘਟਨਾ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਆਲਟੋ ਕਾਰ ਸਵਾਰ ਦੀ ਝੁਲਸਣ ਕਾਰਨ ਮੌਤ ਹੋ ਗਈ। ਇਸ ਮੌਕੇ ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਦਰਾਜ ਪਿੰਡ ਦਾ ਇਹ 32 ਸਾਲਾ ਨੌਜਵਾਨ ਅੱਜ ਸਵੇਰੇ ਪਿੰਡ ਦੇ ਇੱਕ ਧਾਰਮਿਕ ਡੇਰੇ ਵਿੱਚ ਸੇਵਾ ਕਰ ਰਿਹਾ ਸੀ। ਇਸ ਤੋਂ ਬਾਅਦ ਉਹ ਕਿਸੇ ਕੰਮ ਲਈ ਬਰਨਾਲਾ (Barnala) ਆ ਗਿਆ। ਜਿਸ ਦੌਰਾਨ ਉਸ ਦੀ ਚੱਲਦੀ ਗੱਡੀ ਨੂੰ ਅੱਗ ਲੱਗ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਿਸ ਕਾਰਨ ਸਾਰਾ ਘਰ ਬਰਬਾਦ ਹੋ ਗਿਆ ਹੈ। ਕਿਉਂਕਿ ਘਰ ਵਿਚ ਉਹ ਇਕੱਲਾ ਹੀ ਕਮਾਉਣ ਵਾਲਾ ਸੀ। ਉਸ ਦੇ 10-12 ਸਾਲ ਦੇ ਦੋ ਛੋਟੇ ਬੱਚੇ ਹਨ। ਉਨ੍ਹਾਂ ਕਿਹਾ ਕਿ ਕਾਰ ਪੂਰੀ ਤਰ੍ਹਾਂ ਗਿੱਲੀ ਸੀ ਅਤੇ ਅੱਗ ਜ਼ਿਆਦਾ ਗਰਮ ਹੋਣ ਜਾਂ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ।
ਇਸ ਸਬੰਧੀ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਚੱਲਦੀ ਆਲਟੋ ਕਾਰ ਨੂੰ ਅੱਗ ਲੱਗ ਗਈ ਹੈ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਗਰਮੀ ਕਾਰਨ ਤਾਪਮਾਨ ਬਹੁਤ ਜ਼ਿਆਦਾ ਹੈ। ਜਿਸ ਕਾਰਨ ਅੱਗ ਲੱਗਣ ਦੀ ਸੰਭਾਵਨਾ ਵੱਧ ਜਾਂਦੀ ਹੈ। ਜਿਸ ਕਾਰਨ ਲੋਕਾਂ ਨੂੰ ਦੁਪਹਿਰ ਵੇਲੇ ਵਾਹਨਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਇਸ ਸਬੰਧੀ ਥਾਣਾ ਸਿਟੀ 2 ਦੇ ਐਸਐਚਓ ਨਿਰਮਲ ਸਿੰਘ ਨੇ ਦੱਸਿਆ ਕਿ ਬਰਨਾਲਾ Barnala ਦੇ ਮੋਗਾ ਬਾਈਪਾਸ ’ਤੇ ਇੱਕ ਆਲਟੋ ਕਾਰ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਆਮ ਲੋਕਾਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਗੱਡੀ ਵਿੱਚ ਇੱਕ ਵਿਅਕਤੀ ਸਵਾਰ ਸੀ, ਜੋ ਪੂਰੀ ਤਰ੍ਹਾਂ ਸੜ ਗਿਆ। ਮ੍ਰਿਤਕ ਦੀ ਪਛਾਣ ਹਰਚਰਨ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਦਰਾਜ ਵਜੋਂ ਹੋਈ ਹੈ। ਮ੍ਰਿਤਕ ਦੀ ਪਛਾਣ ਗੱਡੀ ਦੇ ਨੰਬਰ ਤੋਂ ਹੋ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।