Batala News: ਪਿੰਡ ਖੋਖਰ ਫੌਜੀਆਂ ਦੇ ਸ਼ਮਸ਼ਾਨ ਘਾਟ ‘ਤੇ ਕਬਜ਼ੇ ਨੂੰ ਲੈ ਕੇ ਮਹੌਲ ਗਰਮਾਇਆ, ਪਿੰਡ ਵਾਸੀਆਂ ਨੇ ਨੈਸ਼ਨਲ ਹਾਈਵੇ ਕੀਤਾ ਜਾਮ
ਬਟਾਲਾ 4ਜੁਲਾਈ (ਵਿਸ਼ਵ ਵਾਰਤਾ): ਬਟਾਲਾ ਨਜ਼ਦੀਕ ਪਿੰਡ ਖੋਖਰ ਫੌਜੀਆਂ ‘ਚ ਸ਼ਮਸ਼ਾਨ ਘਾਟ ‘ਤੇ ਕਬਜ਼ੇ ਨੂੰ ਲੈ ਕੇ ਪਿੰਡ ਦਾ ਮਹੌਲ ਤਣਾਅਪੂਰਨ ਹੋ ਗਿਆ ਹੈ। ਪਿੰਡ ਲੋਕਾਂ ਦਾ ਇਲਜ਼ਾਮ ਹੈ ਕਿ ਪਿੰਡ ਦਾ ਹੀ ਇਕ ਹੋਰ ਧੜਾ ਸ਼ਮਸ਼ਾਨ ਘਾਟ ‘ਤੇ ਕਬਜ਼ਾ ਕਰਨਾ ਚਾਹੁੰਦਾ ਹੈ। ਪਿੰਡ ਵਾਸੀਆਂ ਵੱਲੋ ਇਸ ਕਬਜ਼ੇ ਦੇ ਵਿਰੋਧ ‘ਚ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਲੋਕਾਂ ਮੁਤਾਬਕ ਪਿੰਡ ਦੀ ਪੰਚਾਇਤੀ ਜਮੀਨ ਉੱਤੇ ਸ਼ਮਸ਼ਾਨ ਘਾਟ ਬਣਿਆ ਹੋਇਆ ਹੈ। ਜਿੱਥੇ ਪਿਛਲੇ ਸੱਤ ਦਹਾਕਿਆਂ ਤੋਂ ਪਿੰਡ ਦੇ ਲੋਕ ਮ੍ਰਿਤਕ ਸਰੀਰਾਂ ਦਾ ਅੰਤਿਮ ਸੰਸਕਾਰ ਕਰਦੇ ਆ ਰਹੇ ਹਨ। ਲੋਕਾਂ ਦਾ ਇਲਜ਼ਾਮ ਹੈ ਕਿ, ਪਿਛਲੇ ਕੁਝ ਸਮੇਂ ਤੋਂ ਸ਼ਮਸ਼ਾਨ ਘਾਟ ਦੇ ਨਜ਼ਦੀਕ ਗੁਰਦੁਆਰਾ ਸਾਹਿਬ ਬਣਾ ਕੇ ਸ਼ਮਸ਼ਾਨ ਘਾਟ ਨੂੰ ਗੁਰਦੁਆਰਾ ਸਾਹਿਬ ਵਿੱਚ ਮਿਲਾਉਣ ਦ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ, ਪਿੰਡ ਵਾਸੀਆਂ ਵੱਲੋਂ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਚ ਇਹ ਮਾਮਲਾ ਲਿਆਂਦਾ ਗਿਆ ਸੀ ਜਿਸ ਤੇ ਆਈਜੀ ਵੱਲੋਂ ਆਪ ਸਮਝੌਤਾ ਕਰਾ ਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ ਸੀ। ਪਿੰਡ ਵਾਸੀਆਂ ਦਾ ਇਲਜ਼ਾਮ ਹੈ ਕਿ, ਹੁਣ ਫਿਰ ਕੁਝ ਲੋਕ ਪਿੰਡ ਵਾਸੀਆਂ ਦੀ ਸਹਿਮਤੀ ਤੋਂ ਬਗੈਰ ਹੀ ਸ਼ਮਸ਼ਾਨ ਘਾਟ ਉੱਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਕਬਜ਼ਾ ਕਰਾਉਣਾ ਚਾਹੁੰਦੇ ਹਨ। ਧਰਨਾਕਾਰੀਆਂ ਦਾ ਕਹਿਣਾ ਹੈ ਕਿ, ਜਦੋ ਤੱਕ ਮਾਮਲੇ ‘ਚ ਕਾਰਵਾਈ ਨਹੀਂ ਹੁੰਦੀ ਉਹ ਧਰਨਾ ਨਹੀਂ ਚੁੱਕਣਗੇ।