Bathinda ਬੱਸ ਹਾਦਸੇ ’ਤੇ CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ
- ਕਿਹਾ “ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ, ਬਚਾਅ ਕਾਰਜ ਜਾਰੀ ਹਨ”
- ਪਲ ਪਲ ਦੀ ਅਪਡੇਟ ਲੈ ਰਹੇ ਹਨ ਮੁੱਖ ਮੰਤਰੀ ਮਾਨ
ਬਠਿੰਡਾ: ਅੱਜ ਬਠਿੰਡਾ ਤਲਵੰਡੀ ਸਾਬੋ ਰੋਡ ‘ਤੇ ਪਿੰਡ ਜੀਵਨ ਸਿੰਘ ਵਾਲਾ ਨੇੜੇ ਇੱਕ ਨਿੱਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਬੇਕਾਬੂ ਹੋ ਕੇ ਗੰਦੇ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜ਼ਖਮੀ ਹੋ ਗਏ। ਇਸ ਦਰਦਨਾਕ ਬੱਸ ਹਾਦਸੇ ‘ਤੇ ਮੁੱਖ ਮੰਤਰੀ ਮਾਨ ਨੇ ਦੁੱਖ ਜਤਾਇਆ ਹੈ।
ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ “ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪੈਂਦੀ ਲਸਾੜਾ ਡਰੇਨ ‘ਚ ਇੱਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ, ਬਚਾਅ ਕਾਰਜ ਜਾਰੀ ਹਨ ਅਤੇ ਪਲ ਪਲ ਦੀ ਅਪਡੇਟ ਲੈ ਰਹੇ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/