Bathinda: ਬੇਕਾਬੂ ਹੋ ਕੇ ਨਹਿਰ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ
- – 8 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖਮੀ
ਬਠਿੰਡਾ : ਬਠਿੰਡਾ ‘ਚ ਸ਼ੁੱਕਰਵਾਰ ਨੂੰ ਵੱਡਾ ਹਾਦਸਾ ਵਾਪਰਿਆ। ਬਠਿੰਡਾ ਤਲਵੰਡੀ ਸਾਬੋ ਰੋਡ ‘ਤੇ ਪਿੰਡ ਜੀਵਨ ਸਿੰਘ ਵਾਲਾ ਨੇੜੇ ਇੱਕ ਨਿੱਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ।ਜਦਕਿ 20 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਪ੍ਰਸ਼ਾਸਨ ਅਤੇ ਐਨਡੀਆਰਐਫ ਦੀ ਟੀਮ ਵੱਲੋਂ ਬਚਾਅ ਕਾਰਜ ਜਾਰੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/