Bathinda ‘ਚ ਧੁੰਦ ਕਾਰਨ ਬੱਸ-ਤੇਲ ਟੈਂਕਰ ਦੀ ਟੱਕਰ
- 20 ਤੋਂ 25 ਸਵਾਰੀਆਂ ਗੰਭੀਰ ਜ਼ਖ਼ਮੀ
ਬਠਿੰਡਾ, 3 ਜਨਵਰੀ (ਵਿਸ਼ਵ ਵਾਰਤਾ): ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਬਠਿੰਡਾ ਵਿੱਚ ਧੁੰਦ ਕਾਰਨ ਇੱਕ ਪ੍ਰਾਈਵੇਟ ਬੱਸ ਅਤੇ ਤੇਲ ਟੈਂਕਰ ਦੀ ਟੱਕਰ ਹੋ ਗਈ। ਹਾਦਸੇ ‘ਚ 20 ਤੋਂ 25 ਯਾਤਰੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਬੱਸ ਸਵਾਰੀਆਂ ਲੈ ਕੇ ਰਾਮਾ ਮੰਡੀ ਤੋਂ ਬਠਿੰਡਾ ਆ ਰਹੀ ਸੀ। ਇਸ ਦੌਰਾਨ ਇਹ ਹਾਦਸਾ ਵਾਪਰਿਆ। ਹਾਦਸੇ ਵਿੱਚ ਬੱਸ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ। ਇਸ ਹਾਦਸੇ ਵਿੱਚ ਜ਼ਖਮੀ ਹੋਏ ਯਾਤਰੀਆਂ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਅਤੇ ਏਮਜ਼ ਹਸਪਤਾਲ ਵਿੱਚ ਕੁਝ ਸਮੇਂ ਲਈ ਜਾਮ ਲੱਗ ਗਿਆ। ਬਠਿੰਡਾ ਦੀ ਡੀਐਸਪੀ ਨੇ ਦੱਸਿਆ ਕਿ ਹਾਦਸੇ ਦੌਰਾਨ ਜ਼ਖ਼ਮੀ ਹੋਏ ਯਾਤਰੀਆਂ ਨੂੰ ਏਮਜ਼ ਹਸਪਤਾਲ ਅਤੇ ਸਰਕਾਰੀ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/