• Latest
  • Trending
Bathinda ਦੇ ਸਕੂਲ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

Bathinda ਦੇ ਸਕੂਲ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

9 months ago
‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

21 minutes ago
ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

48 minutes ago
ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਬਾਕੀ ਰਹਿੰਦੀਆਂ ਮਾਵਾਂ-ਭੈਣਾਂ ਨੂੰ ਪਹਿਲੀ ਅਗਸਤ ਨੂੰ ਮਿਲਣਗੇ ਪੈਸੇ – ਕੇਜਰੀਵਾਲ

2 hours ago
ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

3 hours ago
Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

3 hours ago
UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

3 hours ago
Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

3 hours ago
Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

4 hours ago
Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

4 hours ago
Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

5 hours ago
Hindi News
English News
Saturday, July 18, 2026
No Result
View All Result
41 °c
Chandigarh
35 ° Sun
28 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bathinda ਦੇ ਸਕੂਲ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਚਾਰ ਮੋਬਾਈਲ ਫ਼ੋਨ ਅਤੇ ਇੱਕ ਡੌਂਗਲ ਡਿਵਾਈਸ ਬਰਾਮਦ

October 31, 2025
in ਖਬਰਾਂ, ਪੰਜਾਬ
Bathinda ਦੇ ਸਕੂਲ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

Oplus_16908288

Bathinda ਦੇ ਸਕੂਲ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

— ਚਾਰ ਮੋਬਾਈਲ ਫ਼ੋਨ ਅਤੇ ਇੱਕ ਡੌਂਗਲ ਡਿਵਾਈਸ ਬਰਾਮਦ

— ਸਬੂਤਾਂ ਮੁਤਾਬਕ ਮੁਲਜ਼ਮਾਂ ਨੂੰ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਵਿਦੇਸ਼ਾਂ ਤੋਂ ਪ੍ਰਾਪਤ ਹੋ ਰਹੀ ਸੀ ਫੰਡਿੰਗ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਬਠਿੰਡਾ, 31 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਭਿਸਿਆਣਾ ਅਤੇ ਮਾਨਾਂਵਾਲਾ ਦੇ ਸਕੂਲਾਂ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਲਈ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਨਿਊਯਾਰਕ ਅਧਾਰਿਤ ਐਸਐਫਜੇ — ਜਿਸਨੂੰ ਮਾਸਟਰਮਾਈਂਡ ਗੁਰਪਤਵੰਤ ਸਿੰਘ ਪੰਨੂ ਦਾ ਸਮਰਥਨ ਪ੍ਰਾਪਤ ਹੈ — ਨੂੰ ਭਾਰਤ ਸਰਕਾਰ ਨੇ ਇੱਕ ਗੈਰ-ਕਾਨੂੰਨੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਵਜੋਤ ਸਿੰਘ ਉਰਫ਼ ਜੋਤਾ (24) ਤੇ ਗੁਰਪ੍ਰੀਤ ਸਿੰਘ (26) ਦੋਵੇਂ ਵਾਸੀ ਕਾਲੀਆਵਾਲਾ, ਫਿਰੋਜ਼ਪੁਰ; ਅਤੇ ਹਰਜਿੰਦਰ ਸਿੰਘ ਵਾਸੀ ਮਾਨਾਂਵਾਲਾ, ਬਠਿੰਡਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਮੋਬਾਈਲ ਫ਼ੋਨ ਅਤੇ ਡੌਂਗਲ ਡਿਵਾਈਸ ਵੀ ਬਰਾਮਦ ਕੀਤੀ ਹੈ।

ਜਾਣਕਾਰੀ ਮੁਤਾਬਕ, 19 ਅਤੇ 20 ਅਕਤੂਬਰ, 2025 ਦੀ ਦਰਮਿਆਨੀ ਰਾਤ ਨੂੰ ਪਿੰਡ ਮਾਨਾਂਵਾਲਾ ਦੇ ਇੱਕ ਸਕੂਲ ਅਤੇ 26 ਤੇ 27 ਅਕਤੂਬਰ, 2025 ਦੀ ਦਰਮਿਆਨੀ ਰਾਤ ਨੂੰ ਪਿੰਡ ਭਿਸਿਆਣਾ ਦੇ ਪੀਐਮ ਕੇਂਦਰੀ ਵਿਦਿਆਲਿਆ ਦੀਆਂ ਕੰਧਾਂ ‘ਤੇ ਖਾਲਿਸਤਾਨੀ ਪੱਖੀ ਨਾਅਰੇ ਲਿਖੇ ਪਾਏ ਗਏ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਸਮਾਜ ਵਿੱਚ ਅਸ਼ਾਂਤੀ ਫੈਲਾਉਣ ਅਤੇ ਦੇਸ਼ ਵਿਰੋਧੀ ਭਾਵਨਾਵਾਂ ਨੂੰ ਹਵਾ ਦੇਣ ਦੇ ਉਦੇਸ਼ ਨਾਲ ਭੜਕਾਊ ਨਾਅਰੇ ਲਿਖੇ ਗਏ। ਉਨ੍ਹਾਂ ਕਿਹਾ ਕਿ ਸਬੂਤਾਂ ਮੁਤਾਬਕ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਲਈ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਫੰਡਿੰਗ ਪ੍ਰਾਪਤ ਹੋ ਰਹੀ ਸੀ।

ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਇਹ ਯਕੀਨੀ ਬਣਾਇਆ ਕਿ ਕਿਸੇ ਵੀ ਦੇਸ਼ ਵਿਰੋਧੀ ਗਤੀਵਿਧੀ ਨੂੰ ਅੰਜ਼ਾਮ ਨਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲਿਸ ਨੇ ਸਾਂਝੇ ਤੌਰ ‘ਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਠਿੰਡਾ ਅਮਨੀਤ ਕੌਂਡਲ ਨੇ ਦੱਸਿਆ ਕਿ ਤਕਨੀਕੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਪਿੰਡ ਭਿਸਿਆਣਾ ਵਿਖੇ ਪੀਐਮ ਕੇਂਦਰੀ ਵਿਦਿਆਲਿਆ ਦੀਆਂ ਕੰਧਾਂ ‘ਤੇ ਖਾਲਿਸਤਾਨੀ ਪੱਖੀ ਨਾਅਰੇ ਲਿਖਣ ਵਾਲੇ ਦੋਵੇਂ ਮੁੱਖ ਦੋਸ਼ੀਆਂ ਨਵਜੋਤ ਉਰਫ਼ ਜੋਤਾ ਅਤੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਤੋਂ ਬਾਅਦ, ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲਿਸ ਟੀਮਾਂ ਨੇ ਦੋਸ਼ੀ ਹਰਜਿੰਦਰ ਸਿੰਘ, ਜਿਸਨੇ ਪਿੰਡ ਮਾਨਾਂਵਾਲਾ ਦੇ ਸਕੂਲ ਦੀ ਕੰਧ ‘ਤੇ ਨਾਅਰੇ ਲਿਖੇ ਸਨ, ਨੂੰ ਵੀ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਪੈਸੇ ਦੇ ਬਦਲੇ ਵਿਦੇਸ਼ ਅਧਾਰਤ ਵਿਅਕਤੀ ਪਵਨਪ੍ਰੀਤ ਸਿੰਘ ਉਰਫ਼ ਦੀਪ ਚਾਹਲ, ਜੋ ਕਿ ਗੁਰਪਤਵੰਤ ਸਿੰਘ ਪੰਨੂ ਦਾ ਕਰੀਬੀ ਸਾਥੀ ਹੈ, ਦੇ ਨਿਰਦੇਸ਼ਾਂ ‘ਤੇ ਕੰਧਾਂ ‘ਤੇ ਨਾਅਰੇ ਲਿਖੇ ਸਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਹਰਜਿੰਦਰ ਨੇ ਖੁਲਾਸਾ ਕੀਤਾ ਹੈ ਕਿ ਮੁਲਜ਼ਮ ਨਵਜੋਤ ਨੇ ਉਸਨੂੰ ਪਵਨਪ੍ਰੀਤ ਸਿੰਘ ਉਰਫ਼ ਦੀਪ ਚਾਹਲ, ਜਿਸਨੇ ਉਸਨੂੰ ਸਲੋਗਨ ਲਿਖਣ ਲਈ ਕਿਹਾ ਸੀ ਅਤੇ ਬਦਲੇ ਵਿੱਚ ਉਸ ਨੂੰ 2000 ਰੁਪਏ ਦਿੱਤੇ ਸਨ, ਨਾਲ ਜਾਣ-ਪਛਾਣ ਕਰਵਾਈ ਸੀ।

ਇਸ ਸਬੰਧੀ ਐਫਆਈਆਰ ਨੰਬਰ 197 ਮਿਤੀ 23/10/25 ਨੂੰ ਬਠਿੰਡਾ ਦੇ ਥਾਣਾ ਰਾਮਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 197 (1) ਅਤੇ ਪੰਜਾਬ ਪ੍ਰੀਵੈਂਸ਼ਨ ਆਫ਼ ਡੀਫੇਸਮੈਂਟ ਪ੍ਰਾਪਰਟੀ ਆਰਡੀਨੈਂਸ ਐਕਟ ਦੀ ਧਾਰਾ 3 ਅਧੀਨ ਅਤੇ ਐਫਆਈਆਰ ਨੰਬਰ 242 ਮਿਤੀ 27/10/25 ਨੂੰ ਬਠਿੰਡਾ ਦੇ ਥਾਣਾ ਨੇਹੀਆਂ ਵਾਲਾ ਵਿਖੇ ਬੀਐਨਐਸ ਦੀ ਧਾਰਾ 197 (1) ਅਤੇ 3 (5) ਅਤੇ ਪੰਜਾਬ ਪ੍ਰੀਵੈਂਸ਼ਨ ਆਫ਼ ਡੀਫੇਸਮੈਂਟ ਪ੍ਰਾਪਰਟੀ ਆਰਡੀਨੈਂਸ ਐਕਟ ਦੀ ਧਾਰਾ 3 ਅਧੀਨ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

Tags: BATHINDABREAKING NEWSLatest Punjab newsLatest Punjab news in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

by Jaspreet Kaur
July 18, 2026
0

'ਕੌਣ ਬਣੇਗਾ ਕਰੋੜਪਤੀ 18' ਦੀ ਪ੍ਰੀਮੀਅਰ ਡੇਟ ਦਾ ਐਲਾਨ ਨਵੇਂ ਨਿਯਮਾਂ ਨਾਲ ਆ ਰਿਹਾ KBC 18 ਜਾਣੋ ਇਸ ਵਾਰ ਕੌਣ...

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ

by Jaspreet Kaur
July 18, 2026
0

ਕੰਗਨਾ ਰਣੌਤ ਮਾਣਹਾਨੀ ਮਾਮਲਾ: ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਮੁਲਤਵੀ - ਹੁਣ ਇਸ ਦਿਨ ਹੋਵੇਗੀ ਅਗਲੀ ਕਾਰਵਾਈ ਬਠਿੰਡਾ, 18 ਜੁਲਾਈ...

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

ਚੰਡੀਗੜ੍ਹ : ਕੋਠੀ ‘ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ ‘ਚ ਫੈਲੀ ਦਹਿਸ਼ਤ

by Jaspreet Kaur
July 18, 2026
0

ਚੰਡੀਗੜ੍ਹ : ਕੋਠੀ 'ਚੋ ਮਿਲੀ ਕੁੜੀ ਦੀ ਲਾਸ਼! ਇਲਾਕੇ 'ਚ ਫੈਲੀ ਦਹਿਸ਼ਤ - ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ ਚੰਡੀਗੜ੍ਹ, 18...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

‘ਕੌਣ ਬਣੇਗਾ ਕਰੋੜਪਤੀ 18’ ਦੀ ਪ੍ਰੀਮੀਅਰ ਡੇਟ ਦਾ ਐਲਾਨ

by Jaspreet Kaur
July 18, 2026
0

'ਕੌਣ ਬਣੇਗਾ ਕਰੋੜਪਤੀ 18' ਦੀ ਪ੍ਰੀਮੀਅਰ ਡੇਟ ਦਾ ਐਲਾਨ ਨਵੇਂ ਨਿਯਮਾਂ ਨਾਲ ਆ ਰਿਹਾ KBC 18 ਜਾਣੋ ਇਸ ਵਾਰ ਕੌਣ...

Most Popular

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

by Jaspreet Kaur
2 weeks ago
0

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ ਪਤਨੀ ਨੂੰ ਹੋਈ ਉਮਰਕੈਦ ਚੰਡੀਗੜ੍ਹ, 3 ਜੁਲਾਈ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 