
BBMB ਮਾਮਲੇ ‘ਤੇ CM ਮਾਨ ਦੀ ਅਹਿਮ ਪ੍ਰੈੱਸ ਕਾਨਫਰੰਸ, ਕੀਤਾ ਵੱਡਾ ਐਲਾਨ
ਚੰਡੀਗੜ੍ਹ, 8 ਮਈ (ਵਿਸ਼ਵ ਵਾਰਤਾ) :ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਦੱਸ ਦਈਏ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੇ ਚੇਅਰਮੈਨ ਨੂੰ ਅੱਜ ਨੰਗਲ ਡੈਮ ‘ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਬੰਧਕ ਬਣਾ ਲਿਆ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਨੰਗਲ ਡੈਮ ਪਹੁੰਚੇ। ਜਿਸ ਤੋਂ ਬਾਅਦ BBMB ਮਾਮਲੇ ‘ਤੇ ਉਨਾਂ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ
ਉਨ੍ਹਾਂ ਕਿਹਾ ਕਿ ਦੇਸ਼ ਇਸ ਸਮੇਂ ਬਹੁਤ ਸਾਰੇ ਹਾਲਾਤਾਂ ਵਿੱਚੋਂ ਗੁਜ਼ਰ ਰਿਹਾ ਹੈ, ਪਰ ਇਹ ਲੋਕ ਮੁਸੀਬਤ ਵਿੱਚ ਵੀ ਮੌਕੇ ਲੱਭ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪਾਣੀ ਦੀ ਲੜਾਈ ਦੇ ਮਾਮਲੇ ਵਿੱਚ ਕਾਨੂੰਨੀ ਤੌਰ ‘ਤੇ ਬਿਲਕੁਲ ਸਹੀ ਹਾਂ। ਬੀਬੀਐਮਬੀ ਵਿੱਚ ਪੰਜਾਬ ਦੀ 60 ਪ੍ਰਤੀਸ਼ਤ ਹਿੱਸੇਦਾਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ bbmb ਚੇਅਰਮੈਨ ਬਿਨਾਂ ਕਿਸੇ ਜਾਣਕਾਰੀ ਦੇ ਡੈਮ ‘ਤੇ ਪਹੁੰਚ ਗਏ। ਪੰਜਾਬ ਤੋਂ 200 ਕਿਊਸਿਕ ਪਾਣੀ ਰੋਕ ਕੇ ਹਰਿਆਣਾ ਨੂੰ ਦਿੱਤਾ ਗਿਆ। ਹਾਈ ਕੋਰਟ ਨੇ 2 ਤਰੀਕ ਦੇ ਕੇਂਦਰ ਸਰਕਾਰ ਦੇ ਗ੍ਰਹਿ ਸਕੱਤਰ ਦੇ ਹੁਕਮਾਂ ਵਿੱਚ ਅਜਿਹਾ ਕੁਝ ਵੀ ਨਹੀਂ ਹੈ ਜੋ ਪਾਣੀ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦਾ ਰੁਖ਼ ਕਰਾਂਗੇ।ਅਸੀਂ ਚੇਅਰਮੈਨ ਦੀਆਂ ਕਾਰਵਾਈਆਂ ਦੀ ਨਿੰਦਾ ਕਰਦੇ ਹਾਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























